10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਗੁਰਦੁਆਰਾ ਸਿੰਘ ਸਭਾ ਪ੍ਰੇਮ ਨਗਰ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ

ਪਠਾਨਕੋਟ, 9 ਨਵੰਬਰ (ਸੰਧੂ)-ਧਾਰਮਿਕ ਸੰਸਥਾ ਸਰਬੱਤ ਖਾਲਸਾ ਪਠਾਨਕੋਟ ਵਲੋਂ ਗੁਰਦੁਆਰਾ ਸਿੰਘ ਸਭਾ ਪ੍ਰੇਮ ਨਗਰ ਵਿਖੇ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਹਫ਼ਤਾਵਾਰੀ ਗੁਰਮਤਿ ਸਮਾਗਮ ਸ਼ਰਧਾ ਨਾਲ ਕਰਵਾਇਆ ਗਿਆ । ਇਸ ਮੌਕੇ ਪੰਥ ਦੇ ਪ੍ਰਸਿੱਧ ਕਥਾ ਵਾਚਕ ਅਤੇ ਪ੍ਰਚਾਰਕ ਗਿਆਨੀ ਜਸਵਿੰਦਰ ਸਿੰਘ ਸ਼ਹੂਰ, ਸਾਬਕਾ ਹੈੱਡ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਾਲਿਆਂ ਨੇ ਚੱਲ ਰਹੀ ਗੁਰਬਾਣੀ ਦੀ ਵਿਆਖਿਆ ਬਹੁਤ ਹੀ ਸੁਚੱਜੇ ਢੰਗ ਨਾਲ ਕਰਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਿਆ ।

ਅਜੀਤ ਡੈਸਕ 10-11-2026
ਪਠਾਨਕੋਟ, 9 ਨਵੰਬਰ (ਸੰਧੂ)-ਧਾਰਮਿਕ ਸੰਸਥਾ ਸਰਬੱਤ ਖਾਲਸਾ ਪਠਾਨਕੋਟ ਵਲੋਂ ਗੁਰਦੁਆਰਾ ਸਿੰਘ ਸਭਾ ਪ੍ਰੇਮ ਨਗਰ ਵਿਖੇ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਹਫ਼ਤਾਵਾਰੀ ਗੁਰਮਤਿ ਸਮਾਗਮ ਸ਼ਰਧਾ ਨਾਲ ਕਰਵਾਇਆ ਗਿਆ । ਇਸ ਮੌਕੇ ਪੰਥ ਦੇ ਪ੍ਰਸਿੱਧ ਕਥਾ ਵਾਚਕ ਅਤੇ ਪ੍ਰਚਾਰਕ ਗਿਆਨੀ ਜਸਵਿੰਦਰ ਸਿੰਘ ਸ਼ਹੂਰ, ਸਾਬਕਾ ਹੈੱਡ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਾਲਿਆਂ ਨੇ ਚੱਲ ਰਹੀ ਗੁਰਬਾਣੀ ਦੀ ਵਿਆਖਿਆ ਬਹੁਤ ਹੀ ਸੁਚੱਜੇ ਢੰਗ ਨਾਲ ਕਰਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਿਆ । ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਨੌਜਵਾਨ ਪੀੜ੍ਹੀ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ । ਸਮਾਗਮ ਦੇ ਅੰਤ ਵਿਚ ਗੁਰੂ ਸਾਹਿਬ ਦਾ ਅਤੁੱਟ ਲੰਗਰ ਵਰਤਾਇਆ ਗਿਆ । ਇਸ ਮੌਕੇ ਜਥੇਦਾਰ ਕੁਲਵੰਤ ਸਿੰਘ, ਜਥੇਦਾਰਨੀ ਰਣਜੀਤ ਕੌਰ, ਜਸਵਿੰਦਰ ਕੌਰ, ਬਲਵਿੰਦਰ ਸਿੰਘ, ਦਲਜੀਤ ਸਿੰਘ, ਪ੍ਰਕਾਸ਼ ਕੌਰ, ਅਮਰਜੀਤ ਕੌਰ, ਇੰਦਰਜੀਤ ਸਿੰਘ, ਭਾਈ ਬਲਵੀਰ ਸਿੰਘ, ਝੁਜਾਰ ਸਿੰਘ, ਮਹਿੰਦਰ ਸਿੰਘ, ਪਰਮਜੀਤ ਸਿੰਘ ਸਾਹਿਬ, ਐਡਵੋਕੇਟ ਜਗਦੀਸ਼ ਸਿੰਘ, ਡਾ: ਬਲਬੀਰ ਸਿੰਘ, ਅਜੀਤ ਸਿੰਘ, ਸੁਰਿੰਦਰ ਸਿੰਘ, ਰਿਤੂ ਕੌਰ ਸੇਠੀ, ਹਰਨਾਮ ਸਿੰਘ, ਗੁਰਮੀਤ ਸਿੰਘ, ਗਿਆਨ ਸਿੰਘ, ਸੁਖਵਿੰਦਰ ਸਿੰਘ, ਨਰਿੰਦਰ ਕੌਰ, ਲਖਵਿੰਦਰ ਸਿੰਘ, ਜਗਜੀਤ ਸਿੰਘ, ਚਰਨਜੀਤ ਕੌਰ, ਸੁੱਚਾ ਸਿੰਘ, ਸਰਬਜੀਤ ਸਿੰਘ, ਦਲਵੀਰ ਸਿੰਘ ਸੈਣੀ, ਜ਼ਿੰਦਰ ਸਿੰਘ, ਰਘਵੀਰ ਸਿੰਘ, ਕੰਵਲਜੀਤ ਸਿੰਘ, ਨਰਿੰਦਰ ਸਿੰਘ ਕੇਸਰ, ਗੁਰਸ਼ਰਨ ਸਿੰਘ, ਸੁਖਵੰਤ ਸਿੰਘ, ਦਵਿੰਦਰ ਕੌਰ ਬਬਲੀ ਅਤੇ ਅਮਰ ਇਕਬਾਲ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ’ਚ ਸਰਕਾਰੀ ਹਾਈ ਸਕੂਲ ਭੜੋਲੀ ਕਲਾਂ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ 20 ਨਵੰਬਰ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।