ਕਿਹਾ, ਜਲਦ ਕੀਤਾ ਜਾਵੇਗਾ 21 ਮੈਂਬਰੀ ਮੋਰਚਾ ਐਕਸ਼ਨ ਕਮੇਟੀ ਦਾ ਗਠਨ
ਬਟਾਲਾ, 10 ਨਵੰਬਰ (ਸਤਿੰਦਰ ਸਿੰਘ)-ਬਟਾਲਾ ਵਿਖੇ ਪਿਛਲੇ ਡੇਢ ਮਹੀਨੇ ਤੋਂ ਸ਼ਹੀਦ ਭਾਈ ਸੁੱਖਾ ਸਿੰਘ-ਮਹਿਤਾਬ ਸਿੰਘ ਪਾਰਕ ਵਿਚ ਚੱਲ ਰਹੇ ਧਰਮ ਯੁੱਧ ਮੋਰਚੇ ਦੀ ਆਗਾਮੀ ਰਣਨੀਤੀ ਉਲੀਕਣ ਲਈ ਹੋਈ ਹੰਗਾਮੀ ਇਕੱਤਰਤਾ ਵਿਚ ਗੰਭੀਰ ਵਿਚਾਰ-ਵਟਾਂਦਰੇ ਤੋਂ ਬਾਅਦ ਸਰਬਸੰਮਤੀ ਨਾਲ ਇਹ ਫੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਕਮੇਟੀ ਐਕਟ 1925, ਜੋ ਕਿ 1966 ਤੋਂ ਪਹਿਲਾਂ ਸਟੇਟ ਐਕਟ ਸੀ, ਉਸ ਨੂੰ ਮੁੜ ਸਟੇਟ ਐਕਟ ਬਣਾਉਣ ਲਈ ਧਰਮ ਯੁੱਧ ਮੋਰਚੇ ਦਾ ਵਫ਼ਦ ਪੰਜਾਬ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰੇਗਾ । ਮੀਟਿੰਗ ਉਪਰੰਤ ਜਾਣਕਾਰੀ ਸਾਂਝੀ ਕਰਦੇ ਹੋਏ ਮੋਰਚੇ ਦੇ ਕੋਆਰਡੀਨੇਟਰ ਭਾਈ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਸ਼ਾਹਪੁਰ ਨੇ ਜਾਣਕਾਰੀ ਸਾਂਝੀ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਕਿ 1966 ਤੋਂ ਬਾਅਦ ਸਿਰਫ ਚਾਰ ਵਾਰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਹੋਈਆਂ ਹਨ, ਜਿਸ ਕਾਰਨ ਗੁਰਦੁਆਰਾ ਪ੍ਰਬੰਧ ਵਿਚ ਵੱਡਾ ਨਿਘਾਰ ਵੇਖਣ ਨੂੰ ਮਿਲ ਰਿਹਾ ।
ਮ
ਮੀਟਿੰਗ ਤੋਂ ਵਿਚਾਰ ਸਾਂਝੇ ਕਰਦੇ ਗੁਰਪ੍ਰੀਤ ਸਿੰਘ ਮੋਰਚਾ ਕੋਆਰਡੀਨੇਟਰ, ਭਾਈ ਅਮਰੀਕ ਸਿੰਘ ਸ਼ਾਹਪੁਰ, ਮਨਜੀਤ ਸਿੰਘ ਭੋਜਾ, ਗੁਰਿੰਦਰ ਸਿੰਘ ਬਾਜਵਾ ਤੇ ਹੋਰ। ਤਸਵੀਰ : ਜਤਿੰਦਰ ਕੱਦ
11-11-2026
ਬਟਾਲਾ, 10 ਨਵੰਬਰ (ਸਤਿੰਦਰ ਸਿੰਘ)-ਬਟਾਲਾ ਵਿਖੇ ਪਿਛਲੇ ਡੇਢ ਮਹੀਨੇ ਤੋਂ ਸ਼ਹੀਦ ਭਾਈ ਸੁੱਖਾ ਸਿੰਘ-ਮਹਿਤਾਬ ਸਿੰਘ ਪਾਰਕ ਵਿਚ ਚੱਲ ਰਹੇ ਧਰਮ ਯੁੱਧ ਮੋਰਚੇ ਦੀ ਆਗਾਮੀ ਰਣਨੀਤੀ ਉਲੀਕਣ ਲਈ ਹੋਈ ਹੰਗਾਮੀ ਇਕੱਤਰਤਾ ਵਿਚ ਗੰਭੀਰ ਵਿਚਾਰ-ਵਟਾਂਦਰੇ ਤੋਂ ਬਾਅਦ ਸਰਬਸੰਮਤੀ ਨਾਲ ਇਹ ਫੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਕਮੇਟੀ ਐਕਟ 1925, ਜੋ ਕਿ 1966 ਤੋਂ ਪਹਿਲਾਂ ਸਟੇਟ ਐਕਟ ਸੀ, ਉਸ ਨੂੰ ਮੁੜ ਸਟੇਟ ਐਕਟ ਬਣਾਉਣ ਲਈ ਧਰਮ ਯੁੱਧ ਮੋਰਚੇ ਦਾ ਵਫ਼ਦ ਪੰਜਾਬ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰੇਗਾ । ਮੀਟਿੰਗ ਉਪਰੰਤ ਜਾਣਕਾਰੀ ਸਾਂਝੀ ਕਰਦੇ ਹੋਏ ਮੋਰਚੇ ਦੇ ਕੋਆਰਡੀਨੇਟਰ ਭਾਈ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਸ਼ਾਹਪੁਰ ਨੇ ਜਾਣਕਾਰੀ ਸਾਂਝੀ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਕਿ 1966 ਤੋਂ ਬਾਅਦ ਸਿਰਫ ਚਾਰ ਵਾਰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਹੋਈਆਂ ਹਨ, ਜਿਸ ਕਾਰਨ ਗੁਰਦੁਆਰਾ ਪ੍ਰਬੰਧ ਵਿਚ ਵੱਡਾ ਨਿਘਾਰ ਵੇਖਣ ਨੂੰ ਮਿਲ ਰਿਹਾ । ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਭਾਈ ਮਨਜੀਤ ਸਿੰਘ ਭੋਮਾ ਵਲੋਂ ਧਰਮ ਯੁੱਧ ਮੋਰਚੇ ’ਤੇ 24 ਘੰਟੇ ਲੰਗਰ ਦੀ ਸੇਵਾ ਸਬੰਧੀ ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਨਾਲ ਵਿਚਾਰ ਕਰਕੇ ਆਰੰਭ ਕਰਨ ਦੀ ਗੱਲ ਕਹੀ । ਕੌਮੀ ਇਨਸਾਫ ਮੋਰਚੇ ਦੇ ਆਗੂ ਗੁਰਿੰਦਰ ਸਿੰਘ ਬਾਜਵਾ ਨੇ ਮੋਰਚੇ ਦੇ ਵਿਸਥਾਰ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ । ਵਾਰਿਸ ਪੰਜਾਬ ਪਾਰਟੀ ਵਲੋਂ ਸ਼ਮਸ਼ੇਰ ਸਿੰਘ ਘੁੰਮਣ ਨੇ ਡੇਰਾ ਬਾਬਾ ਨਾਨਕ ਦੀਆਂ ਸੰਗਤਾਂ ਵਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ । ਪੰਥ ਦੀ ਨਾਮਵਰ ਜਥੇਬੰਦੀ ਅਕਾਲ ਪੁਰਖ ਕੀ ਫੌਜ ਦੇ ਕਨਵੀਨਰ ਨਿਰਮਲ ਸਿੰਘ ਦਰਗਲਾ ਤੇ ਬਲਜੀਤ ਪਾਲ ਸਿੰਘ ਨੇ ਮੋਰਚੇ ਦਾ ਡੱਟ ਕੇ ਸਾਥ ਦੇਣ ਦੀ ਗੱਲ ਕਹੀ । ਇਸ ਮੌਕੇ ਬਾਬਾ ਗੁਰਦੀਪ ਸਿੰਘ ਭੁੱਲਰ, ਭਾਈ ਗੁਰਨਾਮ ਸਿੰਘ ਸਤਿਕਾਰ ਕਮੇਟੀ, ਭਾਈ ਕਮਲਜੀਤ ਸਿੰਘ ਬਿਜਲੀਵਾਲ, ਭਾਈ ਬਿਕਰਮਜੀਤ ਸਿੰਘ ਦਾਦੂਵਾਲ, ਭਾਈ ਬਲਦੇਵ ਸਿੰਘ ਖੁਜਾਲਾ, ਭਾਈ ਬਲਦੇਵ ਸਿੰਘ ਬਾਜਵਾ, ਗਿਆਨੀ ਦਵਿੰਦਰ ਸਿੰਘ, ਭਾਈ ਹਰਜਿੰਦਰ ਸਿੰਘ ਕਰਨਾਮਾ, ਨਿਹੰਗ ਮਦਨ ਸਿੰਘ ਬਾਲੇਵਾਲ, ਸ਼ਮਸ਼ੇਰ ਸਿੰਘ ਚੈਨੇਵਾਲ, ਨਵਰੂਪ ਸਿੰਘ, ਗੁਰਮਿੰਦਰ ਸਿੰਘ, ਟਹਿਲਪ੍ਰੀਤ ਸਿੰਘ ਬਾਜਵਾ, ਨਿਰਮਲ ਸਿੰਘ, ਬਲਰਾਜ ਸਿੰਘ, ਨਿਰੰਜਨ ਸਿੰਘ, ਭਾਈ ਰਜਿੰਦਰ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਗੁਰਦਿਆਲ ਸਿੰਘ ਕਾਲਾਂਵਾਲੀ, ਅਮਨਦੀਪ ਸਿੰਘ ਬਿਜਲੀਵਾਲ, ਜਸਵਿੰਦਰ ਸਿੰਘ ਬਿਜਲੀਵਾਲ, ਰਾਜ ਸਿੰਘ ਖਾਲਸਾ, ਦਲਜੀਤ ਸਿੰਘ ਪਾਖਰਪੁਰਾ, ਸੁਖਦੇਵ ਸਿੰਘ ਹੁਸ਼ਿਆਰਪੁਰ, ਹਰਵਿੰਦਰ ਸਿੰਘ, ਮਨਵਿੰਦਰ ਸਿੰਘ, ਸੁਖਦੇਵ ਸਿੰਘ ਗੌਂਸਪੁਰਾ, ਡਾਕਟਰ ਨਿਰਮਲ ਸਿੰਘ, ਸਤਨਾਮ ਸਿੰਘ ਭੀਖੋਵਾਲੀ, ਗੁਰਤੇਜ ਸਿੰਘ, ਜਥੇਦਾਰ ਕਰਮ ਸਿੰਘ, ਜਥੇਦਾਰ ਮਹਿੰਦਰ ਸਿੰਘ ਸਮੇਤ ਇਲਾਕੇ ਦੀਆਂ ਨਾਮਵਰ ਸ਼ਖਸ਼ੀਅਤਾਂ ਨੇ ਹਾਜ਼ਰੀ ਭਰੀ।