10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਲਾਰੈਂਸ ਇੰਟਰਨੈਸ਼ਨਲ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਦੀਵਾਲੀ ਕਾਰਨੀਵਲ ‘ਮੇਲਾ-ਏ-ਨੂਰ’

ਬਟਾਲਾ, 10 ਨਵੰਬਰ (ਸਤਿੰਦਰ ਸਿੰਘ)-ਲਾਰੈਂਸ ਇੰਟਰਨੈਸ਼ਨਲ ਸਕੂਲ ਤਾਰਾਗੜ੍ਹ (ਡੇਰਾ ਬਾਬਾ ਨਾਨਕ ਰੋਡ) ਬਟਾਲਾ ਦੇ ਵਿਹੜੇ ਵਿਚ ਦੀਵਾਲੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਇਕ ਸ਼ਾਨਦਾਰ ਦੀਵਾਲੀ ਕਾਰਨੀਵਲ ‘ਮੇਲਾ-ਏ-ਨੂਰ’ ਉਤਸ਼ਾਹ, ਧੂਮਧਾਮ ਅਤੇ ਚਾਅ ਨਾਲ ਕੀਤਾ ਗਿਆ। ਇਸ ਸਮਾਗਮ ਵਿਚ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੇ ਵੱਡੀ ਗਿਣਤੀ ’ਚ ਸ਼ਿਰਕਤ ਕੀਤੀ।

ਕਰਿਵਾ ਪਿਤਾ: ਵਿਸ਼ਾਲ ਮਾਤਾ: ਮੇਨਕਾ ਵਾਸੀ: ਖੋਬਾ ਪਠਾਨਕੋਟ ਕਵਨਪ੍ਰਤਾਪ ਸਿੰਘ ਪਿਤਾ ਜਸਵਿੰਦਰ ਸਿੰਘ ਮਾਤਾ ਰਾਜਪ੍ਰੀਤ ਕੌਰ, ਵਾਸੀ-ਸ੍ਰੀ ਹਰਿਗੋਬਿੰਦਪੁਰ 11-11-2026
ਬਟਾਲਾ, 10 ਨਵੰਬਰ (ਸਤਿੰਦਰ ਸਿੰਘ)-ਲਾਰੈਂਸ ਇੰਟਰਨੈਸ਼ਨਲ ਸਕੂਲ ਤਾਰਾਗੜ੍ਹ (ਡੇਰਾ ਬਾਬਾ ਨਾਨਕ ਰੋਡ) ਬਟਾਲਾ ਦੇ ਵਿਹੜੇ ਵਿਚ ਦੀਵਾਲੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਇਕ ਸ਼ਾਨਦਾਰ ਦੀਵਾਲੀ ਕਾਰਨੀਵਲ ‘ਮੇਲਾ-ਏ-ਨੂਰ’ ਉਤਸ਼ਾਹ, ਧੂਮਧਾਮ ਅਤੇ ਚਾਅ ਨਾਲ ਕੀਤਾ ਗਿਆ। ਇਸ ਸਮਾਗਮ ਵਿਚ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੇ ਵੱਡੀ ਗਿਣਤੀ ’ਚ ਸ਼ਿਰਕਤ ਕੀਤੀ। ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਵਿਧਾਇਕ ਅਮਨਸੇਰ ਸਿੰਘ ਕਲਸੀ ਨੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਹਰਗੁਰਬੀਰ ਕੌਰ, ਸ਼੍ਰੀ ਗੌਤਮ ਸੇਠ ਅਤੇ ਸ਼੍ਰੀ ਹੀਰਾ ਵਾਲੀਆ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਮੇਲੇ ਵਿਚ ਵਿਦਿਆਰਥੀਆਂ ਅਤੇ ਮਾਪਿਆਂ ਲਈ ਕਈ ਪ੍ਰਕਾਰ ਦੀਆਂ ਮਨੋਰੰਜਕ ਖੇਡਾਂ, ਖਾਣ-ਪੀਣ ਦੇ ਸਟਾਲ ਆਦਿ ਦੀ ਪ੍ਰਭਾਵਸ਼ਾਲੀ ਤਰੀਕੇ ਨਾਲ ਪ੍ਰਦਰਸ਼ਨੀ ਕੀਤੀ। ਸਕੂਲ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਗਈ। ਇਸ ਤੋਂ ਇਲਾਵਾ ਇਲਾਕੇ ਵਿਚ ਨਿੱਜੀ ਤੌਰ ’ਤੇ ਚਲਾ ਰਹੇ ਵਪਾਰਕ ਕਿੱਤਿਆਂ ਨੂੰ ਮਾਪਿਆਂ ਦੇ ਰੂ-ਬ-ਰੂ ਕਰਵਾਇਆ। ਸਕੂਲੀ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮਾਂ ਨਾਲ ਸਭ ਦਾ ਮਨ ਮੋਹ ਲਿਆ। ਇਸ ਮੌਕੇ ਚੇਅਰਮੈਨ ਸ: ਬਲਜਿੰਦਰ ਸਿੰਘ ਬੈਂਸ ਨੇ ਵਿਦਿਆਰਥੀਆਂ ਨੂੰ ਉਤਸਾਹਿਤ ਕਰਦੇ ਹੋਏ ਕਿਹਾ ‘ਦੀਵਾਲੀ ਸਾਡੇ ਸਮਾਜ ਵਿਚ ਰੌਸ਼ਨੀ, ਖੁਸ਼ਹਾਲੀ ਅਤੇ ਆਪਸੀ ਭਾਈਚਾਰੇ ਦਾ ਸੁਨੇਹਾ ਲੈ ਕੇ ਆਉਂਦੀ ਹੈ। ‘ਮੇਲਾ-ਏ-ਨੂਰ’ ਵਰਗੇ ਉਪਰਾਲੇ ਬੱਚਿਆਂ ਵਿਚ ਸਾਡੇ ਅਮੀਰ ਸੱਭਿਆਚਾਰ, ਮਿਲਜੁਲ ਕੇ ਰਹਿਣ ਦੀ ਭਾਵਨਾ ਅਤੇ ਰਚਨਾਤਮਕਤਾ ਨੂੰ ਵਧਾਵਾ ਦਿੰਦੇ ਹਨ। ਸਾਡਾ ਮਕਸਦ ਬੱਚਿਆਂ ਨੂੰ ਵਿੱਦਿਆ ਦੇ ਨਾਲ-ਨਾਲ ਆਪਣੀਆਂ ਨੈਤਿਕ ਅਤੇ ਸੱਭਿਆਚਾਰਕ ਜੜ੍ਹਾਂ ਨਾਲ ਜੋੜਨਾ ਹੈ। ਉਨ੍ਹਾਂ ਨੇ ਪ੍ਰਿੰਸੀਪਲ ਉਪਮਾ ਮਹਾਜਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ, ਜਿਨਾਂ ਦੀ ਯੋਗ ਅਗਵਾਈ ਸਦਕਾ ਇਹ ਸਮਾਗਮ ਸ਼ਾਨਦਾਰ ਹੋ ਨਿੱਬੜਿਆ। ਪ੍ਰਿੰਸੀਪਲ ਡਾ. ਉਪਮਾ ਮਹਾਜਨ ਨੇ ਕਿਹਾ ਕਿ ਇਸ ਸ਼ਾਨਦਾਰ ਪ੍ਰੋਗਰਾਮ ਲਈ ਸਕੂਲ ਦੇ ਸਮੂਹ ਅਧਿਆਪਕ ਵਰਗ ਅਤੇ ਵਿਦਿਆਰਥੀ ਵਧਾਈ ਦੇ ਹੱਕਦਾਰ ਹਨ। ਸਕੂਲ ਮੈਨੇਜ਼ਮੈਂਟ ਅਤੇ ਪ੍ਰਿੰਸੀਪਲ ਵਲੋਂ ਆਏ ਹੋਏ ਮੁੱਖ ਮਹਿਮਾਨ ਅਤੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਗਿਆ। ਸਮਾਗਮ ਦੇ ਅੰਤ ਵਿਚ ਸਕੂਲ ਚੇਅਰਮੈਨ ਸ: ਬਲਜਿੰਦਰ ਸਿੰਘ ਬੈਂਸ ਮੱਲਿਆਂਵਾਲ, ਡਾਇਰੈਕਟਰ ਡਾ. ਗੁਰਿੰਦਰ ਕੌਰ ਮਾਨ ਅਤੇ ਪ੍ਰਿੰਸੀਪਲ ਡਾਕਟਰ ਉਪਮਾ ਮਹਾਜਨ ਵਲੋਂ ਆਏ ਹੋਏ ਮੁੱਖ ਮਹਿਮਾਨਾਂ ਅਤੇ ਵਿਸ਼ੇਸ਼ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਭ ਨੂੰ ਦੀਵਾਲੀ ਦੀਆਂ ਲੱਖ-ਲੱਖ ਮੁਬਾਰਕਾਂ ਦਿੱਤੀਆਂ ਗਈਆਂ।
ਪਿਛਲੀ ਖ਼ਬਰ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਸੁਰਿੰਦਰ ਸਿੰਘ ਗੱਗੋਵਾਲੀ ਵਲੋਂ ਚੋਣ ਸਰਗਰਮੀਆਂ ਸ਼ੁਰੂ ਅਗਲੀ ਖ਼ਬਰ ਮੈਥੋਡਿਸਟ ਕੋ ਐਜੂਕੇਸ਼ਨ ਸੀ.ਸੈਕੰ. ਸਕੂਲ ਵਿਖੇ ਦੀਵਾਲੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।