12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪੁਰਾਣੇ ਇੰਪਰੂਵਮੈਂਟ ਟਰੱਸਟ ਦਫ਼ਤਰ ’ਚ ਪਾਸਪੋਰਟ ਦਫ਼ਤਰ ਦੀ ਬ੍ਰਾਂਚ ਖੋਲ੍ਹਣ ਦੀ ਮੰਗ ਚੇਅਰਮੈਨ ਰਾਜੀਵ ਸ਼ਰਮਾ ਨੇ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ

ਗੁਰਦਾਸਪੁਰ, 11 ਨਵੰਬਰ (ਪੰਕਜ ਸ਼ਰਮਾ)- ਗੁਰਦਾਸਪੁਰ ਸ਼ਹਿਰ ਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਪਾਸਪੋਰਟ ਸੰਬੰਧੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੁਰਾਣੇ ਇੰਪਰੂਵਮੈਂਟ ਟਰੱਸਟ ਦਫ਼ਤਰ ਵਿਚ ਪਾਸਪੋਰਟ ਦਫ਼ਤਰ ਦੀ ਬ੍ਰਾਂਚ ਸਥਾਪਿਤ ਕਰਨ ਦੀ ਮੰਗ ਉਠਾਈ ਗਈ ਹੈ। ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਵਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮੰਗ ਪੱਤਰ ਸੌਂਪਿਆ ਗਿਆ।

ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮੰਗ ਪੱਤਰ ਸੌਂਪਦੇ ਹੋਏ ਚੇਅਰਮੈਨ ਰਾਜੀਵ ਸ਼ਰਮਾ। ਤਸਵੀਰ: ਵਿਸ਼ਾਲ ਮੁੰਨਾ 12-11-2026
ਗੁਰਦਾਸਪੁਰ, 11 ਨਵੰਬਰ (ਪੰਕਜ ਸ਼ਰਮਾ)- ਗੁਰਦਾਸਪੁਰ ਸ਼ਹਿਰ ਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਪਾਸਪੋਰਟ ਸੰਬੰਧੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੁਰਾਣੇ ਇੰਪਰੂਵਮੈਂਟ ਟਰੱਸਟ ਦਫ਼ਤਰ ਵਿਚ ਪਾਸਪੋਰਟ ਦਫ਼ਤਰ ਦੀ ਬ੍ਰਾਂਚ ਸਥਾਪਿਤ ਕਰਨ ਦੀ ਮੰਗ ਉਠਾਈ ਗਈ ਹੈ। ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਵਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮੰਗ ਪੱਤਰ ਸੌਂਪਿਆ ਗਿਆ। ਚੇਅਰਮੈਨ ਰਾਜੀਵ ਸ਼ਰਮਾ ਨੇ ਮੰਗ ਕੀਤੀ ਕਿ ਪੁਰਾਣੇ ਇੰਪਰੂਵਮੈਂਟ ਟਰੱਸਟ ਦਫ਼ਤਰ ਦੀ ਇਮਾਰਤ ’ਚ ਪਾਸਪੋਰਟ ਦਫ਼ਤਰ ਦੀ ਬ੍ਰਾਂਚ ਸਥਾਪਿਤ ਕਰਨ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਇਸ ਇਮਾਰਤ ਦੀ ਸੁਚੱਜੀ ਵਰਤੋਂ ਹੋਣ ਦੇ ਨਾਲ-ਨਾਲ ਸ਼ਹਿਰ ਵਾਸੀਆਂ ਨੂੰ ਵੀ ਵੱਡੀ ਸਹੂਲਤ ਮਿਲ ਸਕੇ । ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਗੁਰਦਾਸਪੁਰ ਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਪਾਸਪੋਰਟ ਸਬੰਧੀ ਕੰਮਾਂ ਲਈ ਅੰਮ੍ਰਿਤਸਰ, ਪਠਾਨਕੋਟ, ਜਲੰਧਰ ਤੇ ਹੁਸ਼ਿਆਰਪੁਰ ਜਾਣਾ ਪੈਂਦਾ ਸੀ। ਇਸ ਕਾਰਨ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਤੇ ਉਨ੍ਹਾਂ ਦਾ ਕੀਮਤੀ ਸਮਾਂ ਤੇ ਪੈਸਾ ਵੀ ਖਰਚ ਹੁੰਦਾ ਸੀ। ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਤੇ ਮੁਸ਼ਕਿਲਾਂ ਨੂੰ ਦੇਖਦੇ ਹੋਏ ਪੁਰਾਣੇ ਇੰਪਰੂਵਮੈਂਟ ਟਰੱਸਟ ਦਫ਼ਤਰ ’ਚ ਪਾਸਪੋਰਟ ਦਫ਼ਤਰ ਦੀ ਬ੍ਰਾਂਚ ਖੋਲ੍ਹਣ ਦਾ ਪ੍ਰਸਤਾਵ ਰੱਖਿਆ ਗਿਆ ਹੈ ਤਾਂ ਜੋ ਇਲਾਕਾ ਨਿਵਾਸੀਆਂ ਨੂੰ ਆਪਣੇ ਹੀ ਸ਼ਹਿਰ ਵਿਚ ਇਹ ਸਹੂਲਤ ਮਿਲ ਸਕੇ। ਉਨ੍ਹਾਂ ਆਸ ਪ੍ਰਗਟਾਈ ਕਿ ਸਰਕਾਰ ਇਸ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਗੁਰਦਾਸਪੁਰ ਵਾਸੀਆਂ ਨੂੰ ਇਹ ਸਹੂਲਤ ਮੁਹੱਈਆ ਕਰਵਾਏਗੀ ।
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਪਿੰਡ ਲੀਲ ਖੁਰਦ ਵਿਖੇ ਵੰਡੇ ਪ੍ਰਾਪਰਟੀ ਕਾਰਡ ਅਗਲੀ ਖ਼ਬਰ ਚੋਰਾਂ ਨੇ ਘਰ ਵਿਚੋਂ ਨਕਦੀ ਤੇ ਲੱਖਾਂ ਰੁਪਏ ਦੇ ਗਹਿਣੇ ਕੀਤੇ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।