12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਚੀਮਾ ਹਾਕੀ ਅਕੈਡਮੀ ਸ਼ਾਹਬਾਦ ਦੇ ਡਾਇਰੈਕਟਰ ਗੁਰਨਾਮ ਸਿੰਘ ਚੀਮਾ ਦੀ ਪਤਨੀ ਸਿਮਰਜੀਤ ਕੌਰ ਦਾ ਦਿਹਾਂਤ

ਵਡਾਲਾ ਗ੍ਰੰਥੀਆਂ, 11 ਨਵੰਬਰ (ਗੁਰਪ੍ਰਤਾਪ ਸਿੰਘ ਕਾਹਲੋਂ) ਚੀਮਾ ਹਾਕੀ ਅਕੈਡਮੀ ਸ਼ਾਹਬਾਦ ਦੇ ਡਾਇਰੈਕਟਰ ਡਾ. ਗੁਰਨਾਮ ਸਿੰਘ ਚੀਮਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਪਤਨੀ ਸਿਮਰਜੀਤ ਕੌਰ ਚੀਮਾ ਅਚਾਨਕ ਅਕਾਲ ਚਲਾਣਾ ਕਰ ਗਏ।

ਸਿਮਰਜੀਤ ਕੌਰ 12-11-2026
ਵਡਾਲਾ ਗ੍ਰੰਥੀਆਂ, 11 ਨਵੰਬਰ (ਗੁਰਪ੍ਰਤਾਪ ਸਿੰਘ ਕਾਹਲੋਂ) ਚੀਮਾ ਹਾਕੀ ਅਕੈਡਮੀ ਸ਼ਾਹਬਾਦ ਦੇ ਡਾਇਰੈਕਟਰ ਡਾ. ਗੁਰਨਾਮ ਸਿੰਘ ਚੀਮਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਪਤਨੀ ਸਿਮਰਜੀਤ ਕੌਰ ਚੀਮਾ ਅਚਾਨਕ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਸ਼ਾਹਬਾਦ ਵਿਖੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੀ ਚਿਖਾ ਨੂੰ ਅਗਨੀ ਪਤੀ ਡਾ. ਗੁਰਨਾਮ ਸਿੰਘ ਚੀਮਾ ਵਲੋਂ ਦਿਖਾਈ ਗਈ। ਅੰਤਿਮ ਸੰਸਕਾਰ ਮੌਕੇ ਨਰਿੰਦਰ ਸਿੰਘ ਚੀਮਾ, ਜਗਦੀਪ ਸਿੰਘ ਚੀਮਾ, ਗੁਰਪ੍ਰੀਤ ਸਿੰਘ ਚੀਮਾ, ਦਿਲਪ੍ਰੀਤ ਸਿੰਘ ਚੀਮਾ, ਗੁਰਜੀਤ ਸਿੰਘ ਪੀ.ਟੀ.ਸੀ., ਯੂਥ ਅਕਾਲੀ ਆਗੂ ਸੁਖਦੇਵ ਸਿੰਘ ਧਾਲੀਵਾਲ, ਸ਼ਰਨਜੀਤ ਸਿੰਘ ਪੱਡਾ ਮੂਲਿਆਂਵਾਲ, ਸੀਨੀਅਰ ਕਾਂਗਰਸੀ ਆਗੂ ਹਰਵਿੰਦਰਪਾਲ ਸਿੰਘ ਸ਼ਾਹਬਾਦ, ਹਰਵਿੰਦਰ ਸਿੰਘ ਕਾਹਲੋਂ ਸਰਪੰਚ ਸ਼ਾਹਬਾਦ, ਮਾਸਟਰ ਮਨਪ੍ਰੀਤ ਸਿੰਘ ਕਾਹਲੋਂ, ਸੁਖਬੀਰ ਸਿੰਘ ਕੋਹਾਲੀ, ਗੁਰਨਾਮ ਸਿੰਘ ਢੀਂਡਸਾ ਰਿਟਾ. ਐਸ.ਪੀ., ਅਵਤਾਰ ਸਿੰਘ ਗੁਰਾਇਆ ਰਿਟਾ. ਡੀ.ਐਸ.ਪੀ. ਤੇ ਗੁਰਪ੍ਰੀਤ ਸਿੰਘ ਨੰਬਰਦਾਰ ਸ਼ਾਹਬਾਦ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ, ਧਾਰਮਿਕ ਤੇ ਸਮਾਜਿਕ ਆਗੂ ਤੇ ਪਰਿਵਾਰਕ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 14 ਨੂੰ : ਖਾਲਸਾ ਅਗਲੀ ਖ਼ਬਰ ਭਾਜਪਾ ਆਗੂ ਜਗਦੀਪ ਸਿੰਘ ਸੋਨੂੰ ਰੰਧਾਵਾ ਨੂੰ ਸਦਮਾ : ਮਾਤਾ ਪਰਮਜੀਤ ਕੌਰ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।