14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਕਰ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਬਟਾਲਾ, 13 ਨਵੰਬਰ (ਸਤਿੰਦਰ ਸਿੰਘ)- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਚਹੁਪੱਖੀ ਵਿਕਾਸ ਨਿਰੰਤਰ ਜਾਰੀ ਹੈ ਅਤੇ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕਾ ਵਾਸੀਆਂ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿਚ ਹਾਜ਼ਰ ਹਨ।

ਅਜੀਤ ਡੈਸਕ 14-11-2026
ਬਟਾਲਾ, 13 ਨਵੰਬਰ (ਸਤਿੰਦਰ ਸਿੰਘ)- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਚਹੁਪੱਖੀ ਵਿਕਾਸ ਨਿਰੰਤਰ ਜਾਰੀ ਹੈ ਅਤੇ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕਾ ਵਾਸੀਆਂ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿਚ ਹਾਜ਼ਰ ਹਨ। ਉਨ੍ਹਾਂ ਅੱਗੇ ਦੱਸਿਆ ਕਿ ਹਲਕੇ ਦੇ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਚੱਲ ਰਿਹਾ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਦੇ ਮੰਤਵ ਨਾਲ ਖੇਡ ਮੈਦਾਨ ਉਸਾਰੇ ਗਏ ਹਨ। ਖੂਬਸੂਰਤ ਪਾਰਕਾਂ ਉਸਾਰੀਆਂ ਜਾ ਰਹੀਆਂ ਹਨ। ਸਟਰੀਟ ਲਗਾਈਆਂ ਗਈਆਂ ਹਨ ਤੇ ਗਲੀਆਂ ਤੇ ਡੇਰਿਆਂ ਦੇ ਰਸਤੇ ਪੱਕੇ ਗਏ ਹਨ। ਇੱਕ ਛੱਤ ਹੇਠਾਂ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ। ਐੱਸ. ਐੱਸ. ਪੀ. ਬਟਾਲਾ ਦੇ ਦਫਤਰ ਦੀ ਇਮਾਰਤ ਦਾ ਕੰਮ ਚੱਲ ਰਿਹਾ ਹੈ। ਸ਼ਹਿਰ ਦੇ ਮੁੱਖ ਚੌਕਾਂ ਵਿੱਚ ਟਰੈਫਿਕ ਲਾਈਟਾਂ ਤੇ ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ ਹਨ। ਇਸੇ ਤਰ੍ਹਾਂ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਿਚਲੀਆਂ ਸੜਕਾਂ ਤੇ ਚੌਕਾਂ ਨੂੰ ਚੌੜਾ ਕੀਤਾ ਗਿਆ ਹੈ। ਸ਼ਹਿਰ ਵਿੱਚ ਲਾਇਬ੍ਰੇਰੀ ਦੀ ਇਮਾਰਤ ਜਿਸਦੀ ਹਾਲਤ ਬਹੁਤ ਖਸਤਾ ਸੀ, ਉਸ ਦੀ ਨਵੀ ਇਮਾਰਤ ਉਸਾਰੀ ਗਈ ਹੈ। ਸੁੱਖਾ ਸਿੰਘ-ਮਹਿਤਾਬ ਸਿੰਘ ਚੌਕ ਵਿਖੇ ਸ਼ਾਨਦਾਰ ਕਲਾਕ ਟਾਵਰ ਲਗਾਉਣ ਲਈ ਉਸਾਰੀ ਦਾ ਕੰਮ ਚੱਲ ਰਿਹਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ।
ਪਿਛਲੀ ਖ਼ਬਰ ਲਿਟਲ ਫਲਾਵਰ ਕਾਨਵੈਂਟ ਸਕੂਲ ਧਾਰੀਵਾਲ ਦੀਆਂ ਸਾਲਾਨਾ ਖੇਡਾਂ ਸਮਾਪਤ ਅਗਲੀ ਖ਼ਬਰ ਬਾਬਾ ਭੂਰੀਵਾਲੇ ਦੀ ਯਾਦ ’ਚ ਤਿੰਨ ਰੋਜ਼ਾ ਸਾਲਾਨਾ ਪੜੇਵੀ ਜੋੜ ਮੇਲਾ ਸ਼ਰਧਾ ਭਾਵਨਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।