14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟ੍ਰੇਲ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਹੋਈ

ਗੁਰਦਾਸਪੁਰ, 13 ਨਵੰਬਰ (ਚੱਕਰਾਜਾ)- ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ- 2027 ਦੇ ਮੱਦੇਨਜ਼ਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਮੌਜੂਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ. ਵੀ.

ਅਜੀਤ ਡੈਸਕ 14-11-2026
ਗੁਰਦਾਸਪੁਰ, 13 ਨਵੰਬਰ (ਚੱਕਰਾਜਾ)- ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ- 2027 ਦੇ ਮੱਦੇਨਜ਼ਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਮੌਜੂਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼) ਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟ੍ਰੇਲ (ਵੀ.ਵੀ.ਪੀ.ਏ.ਟੀ) ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐਫ.ਐਲ.ਸੀ.) ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਦੀ ਮੌਜੂਦਗੀ ਵਿਚ ਭਾਰਤ ਚੋਣ ਕਮਿਸ਼ਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਅੰਡਰ ਸੈਕਟਰੀ ਕਨਿਸ਼ਕਾ ਕੁਮਾਰ, ਸੈਕਸ਼ਨ ਅਫਸਰ ਸ਼ਿਵ ਅਰੋੜਾ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵਲੋਂ ਪਿੰਡ ਘੁੱਲਾ ਵਿਖੇ ਵੇਅਰ ਹਾਊਸ ਵਿਚ ਰੱਖੀਆਂ ਈ.ਵੀ.ਐਮਜ਼ ਤੇ ਵੀ. ਵੀ.ਪੀ.ਏ.ਟੀ ਦੀ ਫਸਟ ਲੈਵਲ ਚੈਕਿੰਗ ਕੀਤੀ ਗਈ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਈ.ਵੀ.ਐਮਜ਼ ਤੇ ਵੀ.ਵੀ.ਪੀ.ਏ.ਟੀ. ਦੀ ਇਹ ਫਸਟ ਲੈਵਲ ਚੈਕਿੰਗ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੁਆਰਾ ਨਿਰਧਾਰਤ ਇੱਕ ਲਾਜ਼ਮੀ ਪ੍ਰਕਿਰਿਆ ਹੈ। ਇਸ ਦਾ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਚੋਣਾਂ ਦੌਰਾਨ ਸਿਰਫ਼ ਪੂਰੀ ਤਰ੍ਹਾਂ ਕਾਰਜਸ਼ੀਲ ਤੇ ਚੋਣਾਂ ਲਈ ਤਿਆਰ ਮਸ਼ੀਨਾਂ ਦੀ ਹੀ ਵਰਤੋਂ ਕੀਤੀ ਜਾਵੇ। ਦੱਸਣਯੋਗ ਹੈ ਕਿ ਜ਼ਿਲ੍ਹਾ ਗੁਰਦਾਸਪੁਰ ’ਚ ਕੁੱਲ 1608 ਪੋਲਿੰਗ ਸਟੇਸ਼ਨ ਹਨ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿੱਲੋਂ, ਸਾਰੰਗਪ੍ਰੀਤ ਸਿੰਘ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਤੇ ਤਹਿਸੀਲਦਾਰ ਚੋਣਾਂ ਮਨਜਿੰਦਰ ਸਿੰਘ ਬਾਜਵਾ ਵੀ ਹਾਜ਼ਰ ਸਨ ।
ਪਿਛਲੀ ਖ਼ਬਰ ਗੰਨਾ ਕਾਸ਼ਤਕਾਰਾਂ ਵਲੋਂ 15 ਨਵੰਬਰ ਨੂੰ ਮੁਕੇਰੀਆਂ ਖੰਡ ਮਿੱਲ ਅੱਗੇ ਪਠਾਨਕੋਟ-ਜਲੰਧਰ ਹਾਈਵੇ ’ਤੇ ਅਣਮਿੱਥੇ ਸਮੇਂ ਲਈ ਧਰਨ... ਅਗਲੀ ਖ਼ਬਰ ਨਵਾਂ ਪਿੰਡ ਦੀ ਪੰਚਾਇਤ ਨੇ ਰਮਨ ਬਹਿਲ ਤੇ ਸ਼ਮਸ਼ੇਰ ਸਿੰਘ ਨੂੰ ਟਿਕਟ ਮਿਲਣ ’ਤੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।