ਗੰਨਾ ਕਾਸ਼ਤਕਾਰਾਂ ਵਲੋਂ 15 ਨਵੰਬਰ ਨੂੰ ਮੁਕੇਰੀਆਂ ਖੰਡ ਮਿੱਲ ਅੱਗੇ ਪਠਾਨਕੋਟ-ਜਲੰਧਰ ਹਾਈਵੇ ’ਤੇ ਅਣਮਿੱਥੇ ਸਮੇਂ ਲਈ ਧਰਨੇ ਦਾ ਐਲਾਨ
ਗੁਰਦਾਸਪੁਰ, 13 ਨਵੰਬਰ (ਗੁਰਪ੍ਰਤਾਪ ਸਿੰਘ)- ਸੰਯੁਕਤ ਗੰਨਾ ਸੰਘਰਸ਼ ਕਮੇਟੀ ਪੰਜਾਬ ਵਲੋਂ ਗੰਨਾ ਕਾਸ਼ਤਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ 15 ਨਵੰਬਰ ਨੂੰ ਮੁਕੇਰੀਆਂ ਖੰਡ ਮਿੱਲ ਅੱਗੇ ਪਠਾਨਕੋਟ-ਜਲੰਧਰ ਕੌਮੀ ਮਾਰਗ ’ਤੇ ਅਣਮਿੱਥੇ ਸਮੇਂ ਲਈ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਸੰਘਰਸ਼ ਦੀ ਰੂਪ-ਰੇਖਾ ਸਾਂਝੀ ਕਰਨ ਲਈ ਅੱਜ ਬਟਾਲਾ ਰੋਡ ਗੁਰਦਾਸਪੁਰ ਵਿਖੇ ਇਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਨੂੰ ਸੰਬੋਧਨ ਕਰਦਿਆਂ ਉੱਘੇ ਕਿਸਾਨ ਆਗੂ ਸੁਖਦੇਵ ਸਿੰਘ ਭੋਜਰਾਜ, ਗੁਰਨਾਮ ਸਿੰਘ ਜਹਾਨਪੁਰ, ਉਂਕਾਰ ਸਿੰਘ ਭੰਗਾਲਾ, ਗੁਰਪ੍ਰਤਾਪ ਸਿੰਘ ਤੇ ਠਾਕੁਰ ਦਲੀਪ ਸਿੰਘ ਨੇ ਕੇਂਦਰ ਤੇ ਸੂਬਾ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੀ ਸਖ਼ਤ ਨਿਖੇਧੀ ਕੀਤੀ।
ਪ
ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ। ਤਸਵੀਰ: ਵਿਸ਼ਾਲ ਮੁੰਨਾ
14-11-2026
ਗੁਰਦਾਸਪੁਰ, 13 ਨਵੰਬਰ (ਗੁਰਪ੍ਰਤਾਪ ਸਿੰਘ)- ਸੰਯੁਕਤ ਗੰਨਾ ਸੰਘਰਸ਼ ਕਮੇਟੀ ਪੰਜਾਬ ਵਲੋਂ ਗੰਨਾ ਕਾਸ਼ਤਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ 15 ਨਵੰਬਰ ਨੂੰ ਮੁਕੇਰੀਆਂ ਖੰਡ ਮਿੱਲ ਅੱਗੇ ਪਠਾਨਕੋਟ-ਜਲੰਧਰ ਕੌਮੀ ਮਾਰਗ ’ਤੇ ਅਣਮਿੱਥੇ ਸਮੇਂ ਲਈ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਸੰਘਰਸ਼ ਦੀ ਰੂਪ-ਰੇਖਾ ਸਾਂਝੀ ਕਰਨ ਲਈ ਅੱਜ ਬਟਾਲਾ ਰੋਡ ਗੁਰਦਾਸਪੁਰ ਵਿਖੇ ਇਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਨੂੰ ਸੰਬੋਧਨ ਕਰਦਿਆਂ ਉੱਘੇ ਕਿਸਾਨ ਆਗੂ ਸੁਖਦੇਵ ਸਿੰਘ ਭੋਜਰਾਜ, ਗੁਰਨਾਮ ਸਿੰਘ ਜਹਾਨਪੁਰ, ਉਂਕਾਰ ਸਿੰਘ ਭੰਗਾਲਾ, ਗੁਰਪ੍ਰਤਾਪ ਸਿੰਘ ਤੇ ਠਾਕੁਰ ਦਲੀਪ ਸਿੰਘ ਨੇ ਕੇਂਦਰ ਤੇ ਸੂਬਾ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੀ ਸਖ਼ਤ ਨਿਖੇਧੀ ਕੀਤੀ। ਆਗੂਆਂ ਕਿਹਾ ਕਿ ਸਰਕਾਰਾਂ ਵਲੋਂ ਕਿਸਾਨਾਂ ਨੂੰ ਫ਼ਸਲਾਂ ਦੇ ਲਾਹੇਵੰਦ ਭਾਅ ਦੇਣ ਤੋਂ ਲਗਾਤਾਰ ਟਾਲ਼ਾ ਵੱਟਿਆ ਜਾ ਰਿਹਾ ਹੈ ਜਿਸ ਕਾਰਨ ਕਿਸਾਨ ਵਰਗ ਦਿਨੋ-ਦਿਨ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋ ਕੇ ਖ਼ੁਦਕੁਸ਼ੀਆਂ ਦੇ ਰਾਹ ਪੈਣ ਲਈ ਮਜ਼ਬੂਰ ਹੋ ਰਿਹਾ ਹੈ । ਕਿਸਾਨ ਆਗੂ ਸੁਖਦੇਵ ਸਿੰਘ ਭੋਜਰਾਜ ਨੇ ਸੂਬਾ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਗੰਨਾ ਪੂਰੇ ਇਕ ਸਾਲ ਦੀ ਫ਼ਸਲ ਹੈ ਜਿਸ ਨੂੰ ਪਾਲਣ ਲਈ ਕਿਸਾਨਾਂ ਨੂੰ ਮੋਟੀ ਰਕਮ ਖ਼ਰਚਣੀ ਪੈਂਦੀ ਹੈ ਪਰ ਦੁੱਖ ਦੀ ਗੱਲ ਹੈ ਕਿ ਲਾਹੇਵੰਦ ਭਾਅ ਦੇਣਾ ਤਾਂ ਦੂਰ, ਕਿਸਾਨਾਂ ਨੂੰ ਨਿਗੁਣੀ ਰਕਮ ’ਤੇ ਵੇਚੇ ਗਏ ਗੰਨੇ ਦੀ ਬਕਾਇਆ ਰਾਸ਼ੀ ਲੈਣ ਲਈ ਵੀ ਸੜਕਾਂ ’ਤੇ ਉਤਰ ਕੇ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪੈਂ ਦਾ ਹੈ। ਕਿਸਾਨ ਆਗੂਆਂ ਨੇ ਸਰਕਾਰ ਅੱਗੇ ਆਪਣੀਆਂ ਪ੍ਰਮੁੱਖ ਮੰਗਾਂ ਰੱਖੀਆਂ। ਆਗੂਆਂ ਨੇ ਸਪੱਸ਼ਟ ਚਿਤਾਵਨੀ ਦਿੰਦਿਆਂ ਕਿਹਾ ਕਿ ਸੰਯੁਕਤ ਗੰਨਾ ਸੰਘਰਸ਼ ਕਮੇਟੀ ਪੰਜਾਬ ਵਲੋਂ 15 ਨਵੰਬਰ ਨੂੰ ਮੁਕੇਰੀਆਂ ਖੰਡ ਮਿੱਲ ਅੱਗੇ ਸ਼ੁਰੂ ਕੀਤਾ ਜਾਣ ਵਾਲਾ ਇਹ ਧਰਨਾ ਉਪਰੋਕਤ ਸਾਰੀਆਂ ਮੰਗਾਂ ਦੀ ਪੂਰਤੀ ਤੱਕ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਜਗਦੀਸ਼ ਸਿੰਘ, ਮਨਜੀਤ ਸਿੰਘ, ਮਹਿੰਦਰ ਸਿੰਘ ਅਤੇ ਗੁਰਜੀਤ ਸਿੰਘ ਕਾਹਲੋਂ ਸਮੇਤ ਵੱਡੀ ਗਿਣਤੀ ’ਚ ਕਿਸਾਨ ਆਗੂ ਹਾਜ਼ਰ ਸਨ ।