14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਹਲਕਾ ਇੰਚਾਰਜ ਰਮਨ ਬਹਿਲ ਤੇ ਚੇਅਰਮੈਨ ਰਾਜੀਵ ਸ਼ਰਮਾ ਨੇ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਿਆ

ਗੁਰਦਾਸਪੁਰ, 13 ਨਵੰਬਰ (ਅਸ਼ੋਕ ਸ਼ਰਮਾ/ਪੰਕਜ ਸ਼ਰਮਾ)- ਗੁਰਦਾਸਪੁਰ ਸ਼ਹਿਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੰਦਿਆਂ ਇੰਪਰੂਵਮੈਂਟ ਟਰੱਸਟ ਵਲੋਂ ਸ਼ਹਿਰ ਵਾਸੀਆਂ ਨੂੰ ਹੋਰ ਵੱਡਾ ਤੋਹਫ਼ਾ ਦਿੱਤਾ ਹੈ। ਸਕੀਮ ਨੰਬਰ 7 ਵਿਖੇ ਕਰੀਬ ਡੇਢ ਕਰੋੜ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਹਲਕਾ ਇੰਚਾਰਜ ਰਮਨ ਬਹਿਲ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਵਲੋਂ ਰੱਖਿਆ ਗਿਆ।

ਅਜੀਤ ਡੈਸਕ 14-11-2026
ਗੁਰਦਾਸਪੁਰ, 13 ਨਵੰਬਰ (ਅਸ਼ੋਕ ਸ਼ਰਮਾ/ਪੰਕਜ ਸ਼ਰਮਾ)- ਗੁਰਦਾਸਪੁਰ ਸ਼ਹਿਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੰਦਿਆਂ ਇੰਪਰੂਵਮੈਂਟ ਟਰੱਸਟ ਵਲੋਂ ਸ਼ਹਿਰ ਵਾਸੀਆਂ ਨੂੰ ਹੋਰ ਵੱਡਾ ਤੋਹਫ਼ਾ ਦਿੱਤਾ ਹੈ। ਸਕੀਮ ਨੰਬਰ 7 ਵਿਖੇ ਕਰੀਬ ਡੇਢ ਕਰੋੜ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਹਲਕਾ ਇੰਚਾਰਜ ਰਮਨ ਬਹਿਲ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਵਲੋਂ ਰੱਖਿਆ ਗਿਆ। ਇਸ ਮੌਕੇ ਹਲਕਾ ਇੰਚਾਰਜ ਰਮਨ ਬਹਿਲ ਨੇ ਕਿਹਾ ਕਿ ਕਮਿਊਨਿਟੀ ਹਾਲ ਦਾ ਨਿਰਮਾਣ ਇਲਾਕਾ ਵਾਸੀਆਂ ਲਈ ਖੁਸ਼ੀ ਦੀ ਗੱਲ ਹੈ। ਇਹ ਹਾਲ ਇਲਾਕੇ ਦੇ ਲੋਕਾਂ ਲਈ ਵੱਡੀ ਸਹੂਲਤ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦਾ ਵਿਕਾਸ ਸਿਰਫ਼ ਸੜਕਾਂ ਤੇ ਇਮਾਰਤਾਂ ਬਣਾਉਣ ਤੱਕ ਸੀਮਤ ਨਹੀਂ ਹੁੰਦਾ, ਸਗੋਂ ਲੋਕਾਂ ਨੂੰ ਸਮਾਜਿਕ ਤੇ ਸਾਂਝੀਆਂ ਗਤੀਵਿਧੀਆਂ ਲਈ ਵਧੀਆ ਸਹੂਲਤਾਂ ਮੁਹੱਈਆ ਕਰਵਾਉਣਾ ਵਿਕਾਸ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਸ ਕਮਿਊਨਿਟੀ ਹਾਲ ਦੇ ਬਣਨ ਨਾਲ ਇਲਾਕਾ ਵਾਸੀਆਂ ਨੂੰ ਵਿਆਹ-ਸ਼ਾਦੀਆਂ, ਪਰਿਵਾਰਕ ਸਮਾਗਮਾਂ, ਧਾਰਮਿਕ ਤੇ ਸਮਾਜਿਕ ਪ੍ਰੋਗਰਾਮਾਂ ਸਮੇਤ ਹੋਰ ਸਾਂਝੇ ਸਮਾਗਮ ਕਰਵਾਉਣ ਲਈ ਵਧੀਆ ਸਥਾਨ ਉਪਲਬਧ ਹੋਵੇਗਾ। ਰਮਨ ਬਹਿਲ ਨੇ ਕਿਹਾ ਕਿ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਤੇ ਸਮੁੱਚੀ ਟੀਮ ਵਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਚੇਅਰਮੈਨ ਰਾਜੀਵ ਸ਼ਰਮਾ ਨੇ ਕਿਹਾ ਕਿ ਸਕੀਮ ਨੰਬਰ 7 ਵਿਖੇ ਕਰੀਬ ਡੇਢ ਕਰੋੜ ਦੀ ਲਾਗਤ ਨਾਲ ਬਣਨ ਵਾਲਾ ਕਮਿਊਨਿਟੀ ਹਾਲ ਇਲਾਕਾ ਵਾਸੀਆਂ ਲਈ ਮਹੱਤਵਪੂਰਨ ਪ੍ਰੋਜੈਕਟ ਹੈ। ਇਸ ਨਾਲ ਲੋਕਾਂ ਨੂੰ ਆਪਣੇ ਪਰਿਵਾਰਕ, ਸਮਾਜਿਕ ਤੇ ਧਾਰਮਿਕ ਸਮਾਗਮ ਕਰਵਾਉਣ ਲਈ ਵਧੀਆ ਸਹੂਲਤ ਮਿਲੇਗੀ। ਇਸ ਮੌਕੇ ਸੰਗਠਨ ਇੰਚਾਰਜ ਭਾਰਤ ਭੂਸ਼ਣ ਸ਼ਰਮਾ, ਮਾਰਕੀਟ ਕਮੇਟੀ ਧਾਰੀਵਾਲ ਦੇ ਚੇਅਰਮੈਨ ਮੁਖਦੇਵ ਸਿੰਘ, ਨਗਰ ਸੁਧਾਰ ਟਰੱਸਟ ਦੇ ਟਰੱਸਟੀ ਰਘੁਬੀਰ ਸਿੰਘ ਖਾਲਸਾ, ਟਰੱਸਟੀ ਹਿਤੇਸ਼ ਮਹਾਜਨ ਤੇ ਪੀਟਰ ਮੱਟੂ, ਸੈਕਟਰੀ ਜਗਜੀਤ ਸਿੰਘ ਪਿੰਟਾ, ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦੇ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਨੇ ਏ-ਪਲੱਸ ਗ੍ਰੇਡ ਹਾਸਲ ਕੀਤਾ ਅਗਲੀ ਖ਼ਬਰ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਹਲਕੇ ਅੰਦਰ ਬਿਨਾਂ ਮਤਭੇਦ ਵਿਕਾਸ ਕਰਵਾਏ- ਸਰਪੰਚ ਬਲਵਿੰਦਰਪਾਲ ਦਾਊਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।