15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਬੀਤੇ ਦਿਨੀਂ ਕਤਲ ਹੋਏ ਵਿਅਕਤੀ ਦੀ ਲਾਸ਼ ਪੋਸਟਮਾਰਟਮ ਉਪਰੰਤ ਪਰਿਵਾਰ ਨੇ ਘਰ ’ ਚ ਹੀ ਰੱਖੀ ਕਿਹਾ, ਜਿੰਨਾ ਚਿਰ ਦੋਸ਼ੀ ਨਹੀਂ ਫੜੇ ਜਾਣਗੇ, ਨਹੀਂ ਕਰਾਂਗੇ ਅੰਤਿਮ ਸੰਸਕਾਰ

ਫਤਹਿਗੜ੍ਹ ਚੂੜੀਆਂ, 14 ਨਵੰਬਰ (ਅਵਤਾਰ ਸਿੰਘ ਰੰਧਾਵਾ)- ਬੀਤੇ ਦਿਨੀ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਪਰਾਚਾ ਵਿਖੇ ਰੰਜਿਸ਼ ਦੇ ਚਲਦੇ ਹੋਏ ਪਿੰਡ ਦੇ ਹੀ ਵਿਅਕਤੀਆਂ ਵਲੋਂ 40 ਸਾਲਾ ਇਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਸੀ। ਕਤਲ ਦਾ ਕਾਰਨ ਦੱਸਦੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਸੀ ਕਿ ਉਨ੍ਹਾਂ ਦੇ ਪਰਿਵਾਰ ਦਾ ਕਰੀਬ 40 ਸਾਲਾ ਵਿਅਕਤੀ ਬਿਕਰਮਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਹਮੇਸ਼ਾ ਨਸ਼ਿਆਂ ਖਿਲਾਫ਼ ਆਵਾਜ਼ ਉਠਾਉਂਦਾ ਸੀ, ਉਹ 11 ਨਵੰਬਰ ਦੀ ਦੇਰ ਸ਼ਾਮ ਨੂੰ ਫਤਹਿਗੜ੍ਹ ਚੂੜੀਆਂ ਤੋਂ ਆਪਣੇ ਘਰ ਨੂੰ ਵਾਪਸ ਆ ਰਿਹਾ ਸੀ ਜਿਸ ਦੀ ਕੁਝ ਦਿਨ ਪਹਿਲਾਂ ਪਿੰਡ ਪਰਾਚਾ ਦੇ ਕਾਂਗਰਸੀ ਆਗੂ ਰਾਜਕਰਨ ਸਿੰਘ ਦੇ ਨਾਲ ਥੋੜੀ ਤੂੰ-ਤੂੰ, ਮੈਂ-ਮੈਂ ਹੋਈ ਸੀ ਤੇ ਉਸ ਦਿਨ ਤੋਂ ਹੀ ਖਾਰ ਖਾਂਦੇ ਹੋਏ ਕਾਂਗਰਸੀ ਆਗੂ ਰਾਜਕਰਨ ਸਿੰਘ ਵਲੋਂ ਮਨਜਿੰਦਰ ਸਿੰਘ, ਮਲਕੀਅਤ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਆਦਿ ਸਮੇਤ ਬਿਕਰਮਜੀਤ ਸਿੰਘ ਦਾ ਪਿੱਛਾ ਕਰਦੇ ਹੋਏ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਸੀ।

ਅਜੀਤ ਡੈਸਕ 15-11-2026
ਫਤਹਿਗੜ੍ਹ ਚੂੜੀਆਂ, 14 ਨਵੰਬਰ (ਅਵਤਾਰ ਸਿੰਘ ਰੰਧਾਵਾ)- ਬੀਤੇ ਦਿਨੀ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਪਰਾਚਾ ਵਿਖੇ ਰੰਜਿਸ਼ ਦੇ ਚਲਦੇ ਹੋਏ ਪਿੰਡ ਦੇ ਹੀ ਵਿਅਕਤੀਆਂ ਵਲੋਂ 40 ਸਾਲਾ ਇਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਸੀ। ਕਤਲ ਦਾ ਕਾਰਨ ਦੱਸਦੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਸੀ ਕਿ ਉਨ੍ਹਾਂ ਦੇ ਪਰਿਵਾਰ ਦਾ ਕਰੀਬ 40 ਸਾਲਾ ਵਿਅਕਤੀ ਬਿਕਰਮਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਹਮੇਸ਼ਾ ਨਸ਼ਿਆਂ ਖਿਲਾਫ਼ ਆਵਾਜ਼ ਉਠਾਉਂਦਾ ਸੀ, ਉਹ 11 ਨਵੰਬਰ ਦੀ ਦੇਰ ਸ਼ਾਮ ਨੂੰ ਫਤਹਿਗੜ੍ਹ ਚੂੜੀਆਂ ਤੋਂ ਆਪਣੇ ਘਰ ਨੂੰ ਵਾਪਸ ਆ ਰਿਹਾ ਸੀ ਜਿਸ ਦੀ ਕੁਝ ਦਿਨ ਪਹਿਲਾਂ ਪਿੰਡ ਪਰਾਚਾ ਦੇ ਕਾਂਗਰਸੀ ਆਗੂ ਰਾਜਕਰਨ ਸਿੰਘ ਦੇ ਨਾਲ ਥੋੜੀ ਤੂੰ-ਤੂੰ, ਮੈਂ-ਮੈਂ ਹੋਈ ਸੀ ਤੇ ਉਸ ਦਿਨ ਤੋਂ ਹੀ ਖਾਰ ਖਾਂਦੇ ਹੋਏ ਕਾਂਗਰਸੀ ਆਗੂ ਰਾਜਕਰਨ ਸਿੰਘ ਵਲੋਂ ਮਨਜਿੰਦਰ ਸਿੰਘ, ਮਲਕੀਅਤ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਆਦਿ ਸਮੇਤ ਬਿਕਰਮਜੀਤ ਸਿੰਘ ਦਾ ਪਿੱਛਾ ਕਰਦੇ ਹੋਏ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਸੀ। ਇਸ ਤੋਂ ਬਾਅਦ ਬਿਕਰਮਜੀਤ ਸਿੰਘ ਦਾ ਪੋਸਟਮਾਰਟਮ ਕਰਵਾ ਕੇ ਉਸ ਦੀ ਮ੍ਰਿਤਕ ਦੇਹ ਨੂੰ ਪਰਿਵਾਰ ਵਲੋਂ ਘਰ ਲਿਆਂਦਾ ਗਿਆ ਹੈ ਅਤੇ ਪਰਿਵਾਰ ਵਲੋਂ ਉਕਤ ਕਤਲ ਦੇ ਸੰਬੰਧ ਵਿਚ ਪੁਲਿਸ ਪ੍ਰਸ਼ਾਸਨ ’ਤੇ ਇਨਸਾਫ ਨਾ ਦੇਣ ਦੀ ਕਥਿਤ ਸ਼ੰਕਾ ਜ਼ਾਹਿਰ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਸਮੇਤ ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਜਿੰਨਾ ਚਿਰ ਪੁਲਿਸ ਵਲੋਂ ਰਹਿੰਦੇ ਦੋਸ਼ੀ ਫੜੇ ਨਹੀਂ ਜਾਂਦੇ, ਮ੍ਰਿਤਕ ਬਿਕਰਮਜੀਤ ਸਿੰਘ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ। ਮ੍ਰਿਤਕ ਦੀ ਪਤਨੀ ਨੇ ਕਿਹਾ ਕਿ ਬਿਕਰਮਜੀਤ ਸਿੰਘ ਅਕਸਰ ਨਸ਼ਿਆਂ ਦੇ ਖਿਲਾਫ਼ ਆਵਾਜ਼ ਉਠਾਉਂਦਾ ਸੀ, ਜਿਸ ਨੂੰ ਕਤਲ ਕਰ ਕੇ ਉਸ ਦੀ ਆਵਾਜ਼ ਬੰਦ ਕੀਤੀ ਗਈ ਹੈ। ਪਰਿਵਾਰ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਕ-ਦੋ ਦਿਨ ਵਿਚ ਪੁਲਿਸ ਵਲੋਂ ਦੋਸ਼ੀਆਂ ਨੂੰ ਫੜ ਕੇ ਜੇਲ੍ਹ ਵਿਚ ਨਹੀਂ ਸੁੱਟਿਆ ਜਾਂਦਾ ਤਾਂ ਉਹ ਥਾਣੇ ਦਾ ਘਿਰਾਓ ਕਰ ਕੇ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਕਤਲ ਸਬੰਧੀ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇੇ। ਇਸ ਮੌਕੇ ਸ: ਰੰਧਾਵਾ ਨੇ ਕਿਹਾ ਕਿ ਅਸੀਂ ਪਰਿਵਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਾਂ ਜਿੱਥੇ ਤਿੰਨ ਦੋਸ਼ੀ ਪਹਿਲਾਂ ਫੜੇ ਗਏ ਹਨ, ਬਾਕੀ ਵੀ ਫੌਰਨ ਫੜੇ ਜਾਣ ਲਈ ਪੁਲਿਸ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਤੇ ਕਿਹਾ ਕਿ ਹਰ ਹਾਲਤ ’ਚ ਪਰਿਵਾਰ ਨੂੰ ਇਨਸਾਫ਼ ਮਿਲੇਗਾ।
ਪਿਛਲੀ ਖ਼ਬਰ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਚਰਨ ਕਮਲ ਸਾਹਿਬ ਵਿਖੇ ਸਮਾਗਮ ਸ਼ੁਰੂ ਅਗਲੀ ਖ਼ਬਰ ਪਤੀ-ਪਤਨੀ ਦੇ ਝਗੜੇ ਦੀ ਸੂਚਨਾ ’ਤੇ ਮੌਕੇ ’ਤੇ ਗਈ ਪੁਲਿਸ ’ਤੇ ਹਮਲਾ, ਏ.ਐਸ.ਆਈ. ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।