ਵਿਧਾਇਕ ਸ਼ੈਰੀ ਕਲਸੀ ਨੇ ਸ਼ਾਸਤਰੀ ਨਗਰ ਟਰੱਕ ਯੂਨੀਅਨ ਬਟਾਲਾ ਵਿਖੇ ਹਾਈ ਮਾਸਟ ਲਾਈਟਾਂ ਦਾ ਕੀਤਾ ਉਦਘਾਟਨ ਕਿਹਾ, ਬਟਾਲਾ ਸ਼ਹਿਰ ਦੇ ਸੁੰਦਰੀਕਰਨ ਲਈ ਕੀਤੇ ਗਏ ਖਾਸ ਉਪਰਾਲੇ
ਬਟਾਲਾ, 14 ਨਵੰਬਰ (ਸਤਿੰਦਰ ਸਿੰਘ)- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਅਤੇ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਲਈ ਖਾਸ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚਲਦਿਆਂ ਉਨ੍ਹਾਂ ਵਲੋਂ ਸ਼ਾਸਤਰੀ ਨਗਰ ਟਰੱਕ ਯੂਨੀਅਨ ਬਟਾਲਾ ਦੀ ਦਹਾਕਿਆਂ ਦੀ ਪੁਰਾਣੀ ਮੰਗ ਪੂਰੀ ਕਰਦਿਆਂ ਹਾਈ ਮਾਸਟ ਲਾਈਟਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਮੇਅਰ ਭੁਪਿੰਦਰ ਸਿੰਘ ਬਾਜਵਾ ਸਮੇਤ ਵੱਡੀ ਗਿਣਤੀ ’ਚ ਲੋਕ ਮੌਜੂਦ ਸਨ।
ਵ
ਵਿਧਾਇਕ ਸ਼ੈਰੀ ਕਲਸੀ ਸ਼ਾਸਤਰੀ ਨਗਰ ਟਰੱਕ ਯੂਨੀਅਨ ਬਟਾਲਾ ਵਿਖੇ ਹਾਈ ਮਾਸਟ ਲਾਈਟਾਂ ਦਾ ਉਦਘਾਟਨ ਕਰਦੇ ਹੋਏ। ਤਸਵੀਰ : ਜਤਿੰਦਰ ਕੱਦ
15-11-2026
ਬਟਾਲਾ, 14 ਨਵੰਬਰ (ਸਤਿੰਦਰ ਸਿੰਘ)- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਅਤੇ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਲਈ ਖਾਸ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚਲਦਿਆਂ ਉਨ੍ਹਾਂ ਵਲੋਂ ਸ਼ਾਸਤਰੀ ਨਗਰ ਟਰੱਕ ਯੂਨੀਅਨ ਬਟਾਲਾ ਦੀ ਦਹਾਕਿਆਂ ਦੀ ਪੁਰਾਣੀ ਮੰਗ ਪੂਰੀ ਕਰਦਿਆਂ ਹਾਈ ਮਾਸਟ ਲਾਈਟਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਮੇਅਰ ਭੁਪਿੰਦਰ ਸਿੰਘ ਬਾਜਵਾ ਸਮੇਤ ਵੱਡੀ ਗਿਣਤੀ ’ਚ ਲੋਕ ਮੌਜੂਦ ਸਨ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਟਰੱਕ ਯੂਨੀਅਨ ਵਾਲੇ, ਵਸਨੀਕਾਂ, ਦੁਕਾਨਦਾਰਾਂ ਤੇ ਰਾਹੀਗਰਾਂ ਆਦਿ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਾਸਤਰੀ ਨਗਰ ਟਰੱਕ ਯੂਨੀਅਨ ਵਿਖੇ ਹਾਈ ਮਾਸਟ ਲਾਈਟਾਂ ਲੋਕ ਸਮਰਪਿਤ ਕੀਤੀਆਂ ਗਈਆਂ ਹਨ ਜਿਸ ਨਾਲ ਰਾਤ ਸਮੇਂ ਅਤੇ ਸਵੇਰੇ ਸੁਵੱਖਤੇ ਲੋਕਾਂ ਨੂੰ ਆਵਾਜਾਈ ਦੌਰਾਨ ਵੱਡੀ ਰਾਹਤ ਮਿਲੇਗੀ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚੌਕਾਂ ਨੂੰ ਚੌੜਾ ਕਰ ਕੇ ਖੂਬਸੂਰਤ ਬਣਾਇਆ ਗਿਆ ਹੈ। ਸ਼ਹਿਰ ਦੇ ਪ੍ਰਮੁੱਖ ਚੌਕਾਂ ਵਿਚ ਟਰੈਫਿਕ ਲਾਈਟਾਂ ਤੇ ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ ਹਨ। ਸ਼ਹੀਦ ਭਾਈ ਸੁੱਖਾ ਸਿੰਘ-ਭਾਈ ਮਹਿਤਾਬ ਦੀ ਯਾਦ ਵਿਚ ਉਸਾਰੇ ਨਵੇਂ ਚੌਕ ਦਾ ਉਦਘਾਟਨ ਕਰ ਕੇ ਲੋਕ ਸਮਰਪਿਤ ਕੀਤਾ ਗਿਆ ਹੈੈ। ਇਸ ਚੌਕ (ਬਾਕੀ ਸਫ਼ਾ 6 ’ਤੇ)