15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਵਿਜੇ ਸੋਨੀ ਮੋਹਲੋਵਾਲੀ ਵਲੋਂ ਪਿੰਡਾਂ ’ ਚ ਮੀਟਿੰਗਾਂ , ਭਾਜਪਾ ਦੇ ਹੱਕ ’ ਚ ਲੋਕਾਂ ਨੂੰ ਕੀਤਾ ਲਾਮਬੰਦ

ਬਟਾਲਾ, 14 ਨਵੰਬਰ (ਸਤਿੰਦਰ ਸਿੰਘ)- ਅੱਜ ਹਲਕਾ ਡੇਰਾ ਬਾਬਾ ਨਾਨਕ ਤੋਂ ਉੱਘੇ ਸਮਾਜ ਸੇਵਕ, ਕਾਰੋਬਾਰੀ ਤੇ ਭਾਜਪਾ ਦੇ ਸੀਨੀਅਰ ਆਗੂ ਸ੍ਰੀ ਵਿਜੇ ਸੋਨੀ ਮੋਹਲੋਵਾਲੀ ਵਲੋਂ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਲੱਖਣ ਕਲਾਂ ’ਚ ਰਣਜੀਤ ਸਿੰਘ ਗ੍ਰਹਿ ਵਿਖੇ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸ੍ਰੀ ਵਿਜੇ ਸੋਨੀ ਮੋਹਲੋਵਾਲੀ ਨੇ ਹਾਜ਼ਰ ਲੋਕਾਂ ਨੂੰ ਭਾਰਤੀ ਜਨਤਾ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਤੋਂ ਜਾਣੂ ਕਰਵਾਉਂਦਿਆਂ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਭਾਜਪਾ ਦੇ ਹੱਕ ਵਿਚ ਲਾਮਬੰਦ ਕੀਤਾ।

ਅਜੀਤ ਡੈਸਕ 15-11-2026
ਬਟਾਲਾ, 14 ਨਵੰਬਰ (ਸਤਿੰਦਰ ਸਿੰਘ)- ਅੱਜ ਹਲਕਾ ਡੇਰਾ ਬਾਬਾ ਨਾਨਕ ਤੋਂ ਉੱਘੇ ਸਮਾਜ ਸੇਵਕ, ਕਾਰੋਬਾਰੀ ਤੇ ਭਾਜਪਾ ਦੇ ਸੀਨੀਅਰ ਆਗੂ ਸ੍ਰੀ ਵਿਜੇ ਸੋਨੀ ਮੋਹਲੋਵਾਲੀ ਵਲੋਂ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਲੱਖਣ ਕਲਾਂ ’ਚ ਰਣਜੀਤ ਸਿੰਘ ਗ੍ਰਹਿ ਵਿਖੇ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸ੍ਰੀ ਵਿਜੇ ਸੋਨੀ ਮੋਹਲੋਵਾਲੀ ਨੇ ਹਾਜ਼ਰ ਲੋਕਾਂ ਨੂੰ ਭਾਰਤੀ ਜਨਤਾ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਤੋਂ ਜਾਣੂ ਕਰਵਾਉਂਦਿਆਂ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਭਾਜਪਾ ਦੇ ਹੱਕ ਵਿਚ ਲਾਮਬੰਦ ਕੀਤਾ। ਇਸ ਮੌਕੇ ਸ੍ਰੀ ਵਿਜੇ ਸੋਨੀ ਨੇ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਲੋਕਾਂ ਨੇ ਬੜੇ ਚਾਅ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ ਪਰ ਇਸ ਸਰਕਾਰ ਨੇ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ’ਚੋਂ ਇਕ ਵੀ ਗਾਰੰਟੀ ਪੂਰੀ ਨਹੀਂ ਕੀਤੀ, ਜਿਸ ਕਰ ਕੇ ਸੂਬੇ ਦੇ ਲੋਕ ਇਸ ਸਰਕਾਰ ਨੂੰ ਚਲਦਾ ਕਰਨ ਦਾ ਮਨ ਬਣਾ ਚੁੱਕਾ ਹਨ ਤੇ ਆਗਾਮੀ ਚੋਣਾਂ ਵਿਚ ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਬਣਾਉਣਗੇ। ਇਸ ਮੌਕੇ ਦਵਿੰਦਰ ਸਿੰਘ, ਕਸ਼ਮੀਰ ਸਿੰਘ, ਸੁਖਵਿੰਦਰ ਸਿੰਘ, ਲਵਪ੍ਰੀਤ ਸਿੰਘ, ਜੋਰਾਵਰ ਸਿੰਘ, ਮਲਕੀਤ ਸਿੰਘ, ਕਵਲਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡਾ . ਕਮਲਜੀਤ ਸਿੰਘ ਕੇ . ਜੇ . ਵਲੋਂ ਮੁਨੀਸ਼ ਸਿਸੋਦੀਆ ਨਾਲ ਮੁਲਾਕਾਤ ਅਗਲੀ ਖ਼ਬਰ ਨਗਰ ਕੀਰਤਨ ਸੰਬੰਧੀ ਜਥੇਬੰਦੀਆਂ ਦੀ ਹੋਈ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।