15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਹੈਰੋਇਨ ਸਮੇਤ ਇਕ ਕਾਬੂ

ਪਠਾਨਕੋਟ, 14 ਨਵੰਬਰ (ਵਿਨੋਦ)- ਯੁੱਧ ਨਸ਼ੇ ਵਿਰੁੱਧ ਮੁਹਿਮ ਤਹਿਤ ਪਠਾਨਕੋਟ ਪੁਲਿਸ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਡਿਵੀਜ਼ਨ 2 ਨੰਬਰ ਦੇ ਏ.

ਅਜੀਤ ਡੈਸਕ 15-11-2026
ਪਠਾਨਕੋਟ, 14 ਨਵੰਬਰ (ਵਿਨੋਦ)- ਯੁੱਧ ਨਸ਼ੇ ਵਿਰੁੱਧ ਮੁਹਿਮ ਤਹਿਤ ਪਠਾਨਕੋਟ ਪੁਲਿਸ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਡਿਵੀਜ਼ਨ 2 ਨੰਬਰ ਦੇ ਏ.ਐਸ.ਆਈ. ਧਰਮਪਾਲ ਸਮੇਤ ਸਾਥੀ ਕਰਮਚਾਰੀ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਗਸ਼ਤ ਦੌਰਾਨ ਪੀਰ ਬਾਬਾ ਚੌਕ ਪਟੇਲ ਚੌਕ ਵਲੋਂ ਹੁੰਦੇ ਹੋਏ ਗਾਂਧੀ ਮੁਹੱਲਾ ਪ੍ਰੀਤ ਨਗਰ ਪਠਾਨਕੋਟ ਵੱਲ ਜਾ ਰਹੇ ਸੀ ਕਿ ਜਦੋਂ ਪੁਲਿਸ ਗਾਂਧੀ ਮੁਹੱਲਾ ਨਜ਼ਦੀਕ ਰੇਲਵੇ ਲਾਈਨਾਂ ਪਾਣੀ ਦੀ ਟੈਂਕੀ ਪਾਸੇ ਗਲੀ ’ਚ ਪਹੁੰਚੀ ਤਾਂ ਉਨ੍ਹਾਂ ਨੂੰ ਮੋਨਾ ਵਿਅਕਤੀ ਖੜਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਮੋਮੀ ਲਿਫਾਫਾ ਜ਼ਮੀਨ ’ਤੇ ਸੁੱਟ ਕੇ ਮੌਕੇ ਤੋਂ ਖਿਸਕਣ ਲੱਗਾ ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਸੌਰਵ ਉਰਫ ਸੋਬੂ ਪੁੱਤਰ ਲੇਟ ਬਲਵਿੰਦਰ ਵਾਸੀ ਪਿੰਡ ਠੱਕਰਾ ਬਾਗੂ ਮੁਕੇਰੀਆਂ ਜ਼ਿਲ੍ਹਾ ਹੁਸ਼ਿਆਰਪੁਰ ਹਾਲ ਵਾਸੀ ਗਾਂਧੀ ਮੁਹੱਲਾ ਪਠਾਨਕੋਟ ਦੱਸਿਆ ਜਿਸ ਪਾਸੋਂ 3.60 ਗ੍ਰਾਮ ਹੈਰੋਇਨ ਸਮੇਤ ਮੋਮੀ ਲਿਫਾਫਾ ਬਰਾਮਦ ਹੋਈ ਜਿਸ ਖਿਲਾਫ ਪੁਲਿਸ ਵਲੋਂ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ।
ਪਿਛਲੀ ਖ਼ਬਰ ਭਾਜਪਾ ਦੇ ਸੂਬਾ ਸਕੱਤਰ ਰਾਕੇਸ਼ ਸ਼ਰਮਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਸਾਬਕਾ ਵਿਧਾਇਕ ਅਮਿਤ ਵਿਜ ਦਾ ਦੌਰਾ ਮਹਿਜ਼ ਪ੍ਰਚਾਰ ਦਾ ਹਿੱਸਾ- ਅਮਨ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।