16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ ਕੀਤੀ ਅੰਤਰਰਾਸ਼ਟਰੀ ਸਰਹੱਦ ’ਤੇ ਅਰਦਾਸ

ਡੇਰਾ ਬਾਬਾ ਨਾਨਕ, 15 ਨਵੰਬਰ (ਹੀਰਾ ਸਿੰਘ ਮਾਂਗਟ) ਪਹਿਲੀ ਪਾਤਿਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਮੁੜ ਖੋਲਣ ਵਾਸਤੇ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ਤੇ ਬਣੀ ਦਰਸ਼ਨ ਸਥਲ ਤੇ ਖਲੋ ਕੇ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਸਨਮੁਖ ਹੋ ਕੇ ਸਾਬਕਾ ਮੰਤਰੀ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰਾ ਕੋਆਰਡੀਨੇਟਰ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਲਾਂਘਾ ਸੰਘਰਸ਼ ਕਮੇਟੀ ਤੇ ਭਾਈ ਸਰਬਜੀਤ ਸਿੰਘ ਜੰਮੂ ਸਕੱਤਰ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਅਰਦਾਸ ਕੀਤੀ ਗਈ। ਅਰਦਾਸ ਤੋਂ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਇਹਨਾਂ ਆਗੂਆਂ ਵੱਲੋਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਬਿਨ੍ਹਾਂ ਹੋਰ ਦੇਰੀ ਦੇ ਤੁਰੰਤ ਖੋਲ੍ਹਿਆ ਜਾਵੇ।

ਅਜੀਤ ਡੈਸਕ 16-11-2026
ਡੇਰਾ ਬਾਬਾ ਨਾਨਕ, 15 ਨਵੰਬਰ (ਹੀਰਾ ਸਿੰਘ ਮਾਂਗਟ) ਪਹਿਲੀ ਪਾਤਿਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਮੁੜ ਖੋਲਣ ਵਾਸਤੇ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ਤੇ ਬਣੀ ਦਰਸ਼ਨ ਸਥਲ ਤੇ ਖਲੋ ਕੇ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਸਨਮੁਖ ਹੋ ਕੇ ਸਾਬਕਾ ਮੰਤਰੀ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰਾ ਕੋਆਰਡੀਨੇਟਰ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਲਾਂਘਾ ਸੰਘਰਸ਼ ਕਮੇਟੀ ਤੇ ਭਾਈ ਸਰਬਜੀਤ ਸਿੰਘ ਜੰਮੂ ਸਕੱਤਰ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਅਰਦਾਸ ਕੀਤੀ ਗਈ। ਅਰਦਾਸ ਤੋਂ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਇਹਨਾਂ ਆਗੂਆਂ ਵੱਲੋਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਬਿਨ੍ਹਾਂ ਹੋਰ ਦੇਰੀ ਦੇ ਤੁਰੰਤ ਖੋਲ੍ਹਿਆ ਜਾਵੇ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਕੋਈ ਸਿਆਸੀ ਮੁੱਦਾ ਨਹੀਂ, ਸਗੋਂ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਅਤੇ ਗੁਰੂ ਘਰ ਨਾਲ ਜੁੜੀ ਆਸਥਾ ਦਾ ਮਾਮਲਾ ਹੈ। ਇਸ ਲਈ ਇਸ ਨੂੰ ਸਿਆਸੀ ਨਜ਼ਰੀਏ ਨਾਲ ਦੇਖਣ ਦੀ ਬਜਾਏ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਤੁਰੰਤ ਖੋਲ੍ਹਿਆ ਜਾਣਾ ਚਾਹੀਦਾ ਹੈ। ਧਾਲੀਵਾਲ ਨੇ ਕਿਹਾ ਕਿ ਜੇਕਰ ਇਸ ਲਾਂਘੇ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯਾਰਾਂ ਅੰਡਾਨੀਆਂ ਅੰਬਾਨੀਆਂ ਦਾ ਵਪਾਰ ਚੱਲਦਾ ਹੁੰਦਾ ਤਾਂ ਕਰਤਾਰਪੁਰ ਸਾਹਿਬ ਲਾਂਘਾ ਬੰਦ ਨਹੀਂ ਸੀ ਹੋਣਾ। ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਲਾਂਘਾ ਸੰਘਰਸ਼ ਕਮੇਟੀ ਦੇ ਕੋਆਰਡੀਨੇਟਰ ਭਾਈ ਸੁਰਿੰਦਰ ਪਾਲ ਸਿੰਘ ਤਾਲਬਪੁਰਾ ਤੇ ਭਾਈ ਸਰਬਜੀਤ ਸਿੰਘ ਜੰਮੂ ਨੇ ਕਿਹਾ ਕਿ ਸੰਗਤ ਸਿਰਫ਼ ਇਹ ਚਾਹੁੰਦੀ ਹੈ ਕਿ ਗੁਰੂ ਘ ਰ ਤੱਕ ਪਹੁੰਚ ਦਾ ਰਸਤਾ ਖੁੱਲ੍ਹੇ ਅਤੇ ਸਿੱਖ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ-ਦੀਦਾਰ ਕਰ ਸਕਣ। ਇਸ ਮੌਕੇ ਅਰਦਾਸ ਬਾਬਾ ਹਰਜੋਤ ਸਿੰਘ ਵਲੋਂ ਕੀਤੀ ਗਈ। ਇਸ ਮੌਕੇ ਸਾਬਕਾ ਮੰਤਰੀ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਆਮ ਆਦਮੀ ਪਾਰਟੀ ਦੇ ਆਗੂ ਭਾਈ ਸੁਰਿੰਦਰ ਪਾਲ ਸਿੰਘ ਤਾਲਬਪੁਰਾ, ਸ. ਸਰਬਜੀਤ ਸਿੰਘ ਜੰਮੂ ਸਕੱਤਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਰਜਵੰਤ ਸਿੰਘ ਮਹਿਲਾਂਵਾਲਾ, ਡਾ.ਦਰਸ਼ਨ ਸਿੰਘ ਗੁੱਜਰਪੁਰਾ, ਪ੍ਰਿੰਸੀਪਲ ਹਰਜਿੰਦਰ ਸਿੰਘ, ਮਨਜੋਤ ਸਿੰਘ ਪੁਰੇਵਾਲ, ਸਰਤਾਜਪ੍ਰੀਤ ਸਿੰਘ ਭੰਗੂ, ਸੁੱਚਾ ਸਿੰਘ ਜੱਟਾ, ਨਰਿੰਦਰ ਸਿੰਘ ਨਾਸਰ, ਭਾਈ ਗੁਰਪ੍ਰੀਤ ਸਿੰਘ ਗੱਗੋਮਾਹਲ,ਭਾਈ ਨਿਰਮਲ ਸਿੰਘ ਕੰਦੋਵਾਲੀ, ਭਾਈ ਗੁਰਬੀਰ ਸਿੰਘ ਦੁਧਰਾਏ, ਡਾ. ਸੁਖਪ੍ਰੀਤ ਸਿੰਘ ਭਲਾ ਪਿੰਡ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਡੀ. ਏ. ਵੀ. ਸਕੂਲ ਤੇ ਕਿਡਜ਼ ਕੇਅਰ ਇੰਟਰਨੈਸ਼ਨਲ ਦੀਆਂ ਖੇਡਾਂ ਧੂਮਧਾਮ ਨਾਲ ਸਮਾਪਤ ਅਗਲੀ ਖ਼ਬਰ ਪੰ. ਮੋਹਨ ਲਾਲ ਗਲੋਬਲ ਸਕੂਲ ਫਤਹਿਗੜ੍ਹ ਚੂੜੀਆਂ ਦਾ ਸਾਲਾਨਾ ਖੇਡ ਦਿਵਸ ਧੂਮ-ਧਾਮ ਨਾਲ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।