ਲੋੜਵੰਦ 100 ਪਰਿਵਾਰਾਂ ਨੂੰ ਕੰਬਲ ਵੰਡੇ
ਕਾਦੀਆਂ, 15 ਨਵੰਬਰ(ਕੁਲਵਿੰਦਰ ਸਿੰਘ)-ਕਾਦੀਆਂ ਦੇ ਨਜ਼ਦੀਕ ਸਥਿਤ ਗੁਰਦੁਆਰਾ ਦੁਖ ਨਿਵਾਰਣ ਸਾਹਿਬ ਡੱਲਾ ਮੋੜ ਵਿਖੇ ਪ੍ਰਸਿੱਧ ਸਮਾਜ ਸੇਵੀ ਸੁਭਾਸ਼ ਦੀਵਾਨ (ਕਾਲੇ ਸ਼ਾਹ) ਅਤੇ ਉਨਾਂ ਦੇ ਪਰਿਵਾਰ ਵਲੋਂ 100 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਸਰਦੀ ਦੇ ਮੌਸਮ ਦੀ ਸ਼ੁਰੂਆਤ ਨੂੰ ਵੇਖਦੇ ਹੋਏ ਕੰਬਲਾਂ ਦੀ ਵੰਡ ਕੀਤੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਹਰ ਸਾਲ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹੋਏ ਸੇਵਾ ਦਾ ਕਾਰਜ ਕਰਦਾ ਆ ਰਿਹਾ ਹੈ।
ਅਜੀਤ ਡੈਸਕ
16-11-2026