ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਪਿੰਡ ਮਸਤਕੋਟ ਵਿਖੇ 18 ਨੂੰ ਪਹੁੰਚਣਗੇ : ਗਿੱਲ, ਪਾਰਸ
ਬਟਾਲਾ, 16 ਨਵੰਬਰ (ਸਤਿੰਦਰ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ 18 ਨਵੰਬਰ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਮਸਤਕੋਟ ਵਿਖੇ ਪਹੁੰਚ ਰਹੇ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਗੁਰਦਾਸਪੁਰ ਦੇ ਦਿਹਾਤੀ ਪ੍ਰਧਾਨ ਸ: ਅਮਨਦੀਪ ਸਿੰਘ ਗਿੱਲ ਅਤੇ ਸ਼ਹਿਰੀ ਪ੍ਰਧਾਨ ਸ: ਬਲਦੇਵ ਸਿੰਘ ਪਾਰਸ ਨੇ ਦੱਸਿਆ ਕਿ ਸਾਬਕਾ ਮੰਤਰੀ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਦੀ ਅਗਵਾਈ ਹੇਠ ਹੋ ਰਹੀ ਇਸ ਰੈਲੀ ਸਬੰਧੀ ਵੱਡੀ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਅਮਨਦੀਪ ਸਿੰਘ ਗਿੱਲ, ਬਲਦੇਵ ਸਿੰਘ ਪਾਰਸ
17-11-2026