17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਪਿੰਡ ਪਸਿਆਲ ਦੇ ਪੀੜਤ ਕਿਸਾਨਾਂ ਵਲੋਂ ਨਹਿਰੀ ਵਿਭਾਗ ਖਿਲਾਫ ਰੋਸ ਪ੍ਰਦਰਸ਼ਨ

ਬਹਿਰਾਮਪੁਰ, 16 ਨਵੰਬਰ (ਬਲਬੀਰ ਸਿੰਘ ਕੋਲਾ)- ਕਸਬਾ ਬਹਿਰਾਮਪੁਰ ਦੇ ਨੇੜਲੇ ਪਿੰਡ ਪਸਿਆਲ ਦੇ ਲੋਕਾਂ ਵਲੋਂ ਸਰਪੰਚ ਰਮੇਸ਼ ਕੁਮਾਰ ਦੀ ਅਗਵਾਈ ਵਿਚ ਨਹਿਰੀ ਵਿਭਾਗ ਦੀ ਅਣਦੇਖੀ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਪਿੰਡ ਪਸਿਆਲ ਦੇ ਸਰਪੰਚ ਰਮੇਸ਼ ਕੁਮਾਰ ਨੇ ਦੱਸਿਆ ਕਿ ਨਹਿਰੀ ਵਿਭਾਗ ਦੇ ਠੇਕੇਦਾਰ ਵਲੋਂ ਮਜੀਠੀ ਮਾਈਨਰ ਦਾ ਕੰਮ ਕਰਵਾਇਆ ਜਾ ਰਿਹਾ ਹੈ।

ਅਜੀਤ ਡੈਸਕ 17-11-2026
ਬਹਿਰਾਮਪੁਰ, 16 ਨਵੰਬਰ (ਬਲਬੀਰ ਸਿੰਘ ਕੋਲਾ)- ਕਸਬਾ ਬਹਿਰਾਮਪੁਰ ਦੇ ਨੇੜਲੇ ਪਿੰਡ ਪਸਿਆਲ ਦੇ ਲੋਕਾਂ ਵਲੋਂ ਸਰਪੰਚ ਰਮੇਸ਼ ਕੁਮਾਰ ਦੀ ਅਗਵਾਈ ਵਿਚ ਨਹਿਰੀ ਵਿਭਾਗ ਦੀ ਅਣਦੇਖੀ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਪਿੰਡ ਪਸਿਆਲ ਦੇ ਸਰਪੰਚ ਰਮੇਸ਼ ਕੁਮਾਰ ਨੇ ਦੱਸਿਆ ਕਿ ਨਹਿਰੀ ਵਿਭਾਗ ਦੇ ਠੇਕੇਦਾਰ ਵਲੋਂ ਮਜੀਠੀ ਮਾਈਨਰ ਦਾ ਕੰਮ ਕਰਵਾਇਆ ਜਾ ਰਿਹਾ ਹੈ। ਠੇਕੇਦਾਰ ਵਲੋਂ ਪਿੰਡ ਪਸਿਆਲ ਦੇ ਛੱਪੜ ਦੀ ਨਿਕਾਸੀ ਵਾਲਾ ਪਾਇਪ ਤੋੜ ਦਿੱਤਾ ਗਿਆ ਸੀ। ਪਿੰਡ ਵਾਸੀਆਂ ਵਲੋਂ ਠੇਕੇਦਾਰ ਨੂੰ ਵਾਰ ਵਾਰ ਕਹਿਣ ਦੇ ਬਾਵਜੂਦ ਵੀ ਪਾਈਪ ਠੀਕ ਨਹੀਂ ਕੀਤਾ ਗਿਆ ਜਿਸ ਕਰਕੇ ਕਿਸਾਨਾਂ ਦੀਆਂ ਝੋਨੇ ਵਾਲੀਆਂ ਜ਼ਮੀਨਾਂ ਵਿਚ ਪਾਣੀ ਭਰ ਗਿਆ ਜਿਸ ਕਰਕੇ ਕਿਸਾਨਾਂ ਨੂੰ ਝੋਨਾ ਵੱਢਣ ਵਿਚ ਮੁਸ਼ਕਿਲ ਆਈ। ਹੁਣ ਵੀ ਕਿਸਾਨਾਂ ਵਲੋਂ ਬੀਜੀ ਗਈ ਕਣਕ ਵਿਚ ਪਾਣੀ ਭਰ ਗਿਆ ਹੈ ਜਿਸ ਕਰਕੇ 5 ਏਕੜ ਜ਼ਮੀਨ ਦਾ ਨੁਕਸਾਨ ਹੋ ਗਿਆ ਹੈ। ਇਸ ਸਬੰਧੀ ਨਹਿਰੀ ਵਿਭਾਗ ਦੇ ਐਸ.ਡੀ.ਓ. ਮੋਹਿਤ ਕੁਮਾਰ ਨਾਲ ਜਦੋਂ ਫੋਨ ’ਤੇ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਵਲੋਂ ਫੋਨ ਨਹੀਂ ਚੁੱਕਿਆ ਗਿਆ। ਪਿੰਡ ਦੇ ਪੀੜਤ ਕਿਸਾਨਾਂ ਵਲੋਂ ਸਬੰਧਿਤ ਵਿਭਾਗ ਦੇ ਉਚ ਅਧਿਕਾਰੀਆਂ, ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਪਿੰਡ ਦੀ ਸਮੱਸਿਆ ਦਾ ਜਲਦ ਹੱਲ ਕੀਤਾ ਜਾਵੇ। ਇਸ ਮੌਕੇ ਪੀੜਤ ਕਿਸਾਨ ਜਸਵਿੰਦਰ ਸਿੰਘ, ਸਵਰਨ ਸਿੰਘ, ਮਨਜੀਤ ਸਿੰਘ, ਹਰਬੰਸ ਸਿੰਘ ਤੇ ਹੋਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਵੱਖ-ਵੱਖ ਪਿੰਡਾਂ ਦੇ ਕਿਸਾਨ ਆਗੂਆਂ ਵਲੋਂ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨਾਲ ਮੁਲਾਕਾਤ ਅਗਲੀ ਖ਼ਬਰ ਮੋਟਰਸਾਈਕਲ ਦੀ ਅਣਪਛਾਤੇ ਵਾਹਨ ਨਾਲ ਹੋਈ ਟੱਕਰ - ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।