17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਗੁਰਦਾਸਪੁਰ ਤੋਂ 17 ਤੇ 18 ਨੂੰ ਅਧਿਆਪਕ ਤੇ ਮੁਲਾਜ਼ਮ ਸੰਗਰੂਰ ਮੋਰਚੇ ’ਚ ਕਰਨਗੇ ਸ਼ਮੂਲੀਅਤ- ਫੱਜੂਪੁਰ/ਪਰਮਾਰ

ਗੁਰਦਾਸਪੁਰ, 16 ਨਵੰਬਰ (ਪੰਕਜ ਸ਼ਰਮਾ)- ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਫੱਜੂਪੁਰ ਤੇ ਸੂਬਾਈ ਆਗੂ ਹਰਪ੍ਰੀਤ ਪਰਮਾਰ ਨੇ ਕਿਹਾ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ’ਤੇ ਅਧਾਰਿਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਸੰਗਰੂਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ 13 ਤੋਂ 19 ਨਵੰਬਰ ਤੱਕ ਚੱਲਣ ਵਾਲੇ 7 ਰੋਜ਼ਾ ਪੱਕੇ ਮੋਰਚੇ ਵਿਚ ਗੁਰਦਾਸਪੁਰ ਤੋਂ 17 ਤੇ 18 ਨਵੰਬਰ ਨੂੰ ਅਧਿਆਪਕ ਤੇ ਮੁਲਾਜ਼ਮ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਨਗੇ। ਉਨ੍ਹਾਂ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ, ਮਹਿੰਗਾਈ ਭੱਤੇ ਦੀਆਂ ਬਕਾਇਆ ਰਹਿੰਦੀਆਂ ਕਿਸ਼ਤਾਂ ਜਾਰੀ ਕਰਵਾਉਣ, ਪੈਨਸ਼ਨਰਾਂ ਦੀ ਪੈਨਸ਼ਨ ਦੁਹਰਾਈ 2.

ਅਸ਼ਵਨੀ ਫੱਜੂਪੁਰ, ਹਰਪ੍ਰੀਤ ਪਰਮਾਰ 17-11-2026
ਗੁਰਦਾਸਪੁਰ, 16 ਨਵੰਬਰ (ਪੰਕਜ ਸ਼ਰਮਾ)- ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਫੱਜੂਪੁਰ ਤੇ ਸੂਬਾਈ ਆਗੂ ਹਰਪ੍ਰੀਤ ਪਰਮਾਰ ਨੇ ਕਿਹਾ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ’ਤੇ ਅਧਾਰਿਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਸੰਗਰੂਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ 13 ਤੋਂ 19 ਨਵੰਬਰ ਤੱਕ ਚੱਲਣ ਵਾਲੇ 7 ਰੋਜ਼ਾ ਪੱਕੇ ਮੋਰਚੇ ਵਿਚ ਗੁਰਦਾਸਪੁਰ ਤੋਂ 17 ਤੇ 18 ਨਵੰਬਰ ਨੂੰ ਅਧਿਆਪਕ ਤੇ ਮੁਲਾਜ਼ਮ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਨਗੇ। ਉਨ੍ਹਾਂ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ, ਮਹਿੰਗਾਈ ਭੱਤੇ ਦੀਆਂ ਬਕਾਇਆ ਰਹਿੰਦੀਆਂ ਕਿਸ਼ਤਾਂ ਜਾਰੀ ਕਰਵਾਉਣ, ਪੈਨਸ਼ਨਰਾਂ ਦੀ ਪੈਨਸ਼ਨ ਦੁਹਰਾਈ 2.59 ਦੇ ਗੁਣਾਂਕ ਨਾਲ ਕਰਵਾਉਣ ਸਮੇਤ ਹੋਰ ਮੰਗਾਂ ਲਈ ਦਿਨ ਰਾਤ ਪੱਕਾ ਮੋਰਚਾ ਸੰਗਰੂਰ ਵਿਖੇ 13 ਤੋਂ 19 ਨਵੰਬਰ ਤੱਕ ਲਗਾਇਆ ਗਿਆ ਹੈ। ਇਸ ਮੋਰਚੇ ਵਿਚ ਮੁਲਾਜਮ ਵੱਡੀ ਗਿਣਤੀ ’ ਚ ਸ਼ਮੂਲੀਅਤ ਕਰ ਰਹੇ ਹਨ, ਜਿਸ ਤਹਿਤ ਗੁਰਦਾਸਪੁਰ, ਕਪੂਰਥਲਾ ਤੇ ਜਲੰਧਰ ਤੋਂ ਮੁਲਾਜ਼ਮ ਤੇ ਅਧਿਆਪਕ 17 ਤੇ 18 ਨਵੰਬਰ ਨੂੰ ਵੱਡੀ ਗਿਣਤੀ ਵਿਚ ਪਹੁੰਚ ਕੇ ਸਰਕਾਰ ਦੇ ਵਿਰੁੱਧ ਰੋਸ ਪ੍ਰਗਟ ਕਰਨਗੇ। ਇਸ ਮੌਕੇ ਨਰੇਸ਼ ਪਨਿਆੜ, ਲਖਵਿੰਦਰ ਸੇਖੋਂ, ਰਛਪਾਲ ਉਦੋਕੇ, ਪ੍ਰਭਜੋਤ ਸਿੰਘ ਦੂਲਾਨੰਗਲ, ਮਲਕੀਤ ਸਿੰਘ ਕਾਹਨੂੰਵਾਲਨ, ਸੁਖਦੀਪ ਸਿੰਘ ਜੌਲੀ, ਸਤਿਬੀਰ ਕਾਹਲੋਂ, ਨਿਸ਼ਾਨ ਸਿੰਘ ਖਾਨਪੁਰ, ਗੁਰਵਿੰਦਰ ਸੈਣੀ, ਰਜਿੰਦਰ ਸਿੰਘ ਸੈਣੀ, ਪਰਮਜੀਤ ਲੁਬਾਣਾ, ਕਮਲਦੀਪ ਸਿੰਘ ਬੰਟੀ, ਰਜਿੰਦਰ ਕੁਮਾਰ, ਸਿਮਰਨਜੀਤ ਸਿੰਘ, ਗੁਰਮਿੰਦਰ ਸਿੰਘ, ਰਕੇਸ਼ ਕੁਮਾਰ, ਪ੍ਰੇਮਪਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਿਕਰਮਜੀਤ ਸਿੰਘ ਬੱਬਰੀ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਣਾਉਣ ’ਤੇ ਭਰਵਾਂ ਸਵਾਗਤ ਅਗਲੀ ਖ਼ਬਰ ਪਿੰਡ ਮੋਖੇ ਦੇ ਛੱਪੜ ਦੀ ਸਫਾਈ ਤੇ ਗੰਦੇ ਪਾਣੀ ਦੀ ਨਿਕਾਸੀ ਦਾ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।