17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਬਿਕਰਮਜੀਤ ਸਿੰਘ ਬੱਬਰੀ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਣਾਉਣ ’ਤੇ ਭਰਵਾਂ ਸਵਾਗਤ

ਤਿੱਬੜ, 16 ਨਵੰਬਰ (ਸੋਹਨ ਮਲਿਕ)- ਆਮ ਆਦਮੀ ਪਾਰਟੀ ਵਲੋਂ ਸਟੂਡੈਂਟ ਵਿੰਗ (ਏ. ਐਸ.

ਅਜੀਤ ਡੈਸਕ 17-11-2026
ਤਿੱਬੜ, 16 ਨਵੰਬਰ (ਸੋਹਨ ਮਲਿਕ)- ਆਮ ਆਦਮੀ ਪਾਰਟੀ ਵਲੋਂ ਸਟੂਡੈਂਟ ਵਿੰਗ (ਏ.ਐਸ.ਏ.ਪੀ) ਵਿਚ ਵੱਡਾ ਮਾਣ-ਸਨਮਾਨ ਦਿੰਦਿਆਂ ਬਿਕਰਮਜੀਤ ਸਿੰਘ ਨਵ ਬੱਬਰੀ ਨੂੰ ਜ਼ਿਲ੍ਹਾ ਗੁਰਦਾਸਪੁਰ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਉਪਰੰਤ ਬਟਾਲਾ ਤੋਂ ਵਿਧਾਇਕ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਬਿਕਰਮਜੀਤ ਸਿੰਘ ਨਵ ਬੱਬਰੀ ਨੂੰ ਸਿਰੋਪਾਉ ਪਾ ਕੇ ਭਰਵਾਂ ਸਵਾਗਤ ਕੀਤਾ। ਇਸ ਨਿਯੁਕਤੀ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਭਰ ਤੇ ਨੌਜਵਾਨਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਇਲਾਕਾ ਨਿਵਾਸੀਆਂ ਨੇ ਕਿਹਾ ਕਿ ਬਿਕਰਮਜੀਤ ਸਿੰਘ ਦੀ ਨਿਯੁਕਤੀ ਦਾ ਨਤੀਜਾ ਇਲਾਕੇ ਦੇ ਵਿਕਾਸ ਤੇ ਮਜ਼ਬੂਤੀ ਲਈ ਲਾਭਦਾਇਕ ਹੋਵੇਗਾ। ਇਸ ਮੌਕੇ ਬਿਕਰਮਜੀਤ ਸਿੰਘ ਨਵ ਬੱਬਰੀ ਨੇ ਪਾਰਟੀ ਦੀ ਉਚ ਲੀਡਰਸ਼ਿਪ, ਵਿਧਾਇਕ ਸ਼ੈਰੀ ਕਲਸੀ ਤੇ ਸਮੂਹ ਸਾਥੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਦਿਨ-ਰਾਤ ਪਾਰਟੀ ਲਈ ਮਿਹਨਤ ਕਰਕੇ 2027 ਵਿਚ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮੁੜ ਲਿਆਉਣ ਲਈ ਜਿੰਦ-ਜਾਨ ਲਗਾ ਦੇਣਗੇ।
ਪਿਛਲੀ ਖ਼ਬਰ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ : ਦੇਸ ਰਾਜ ਸਿੰਘ ਧੁੱ... ਅਗਲੀ ਖ਼ਬਰ ਗੁਰਦਾਸਪੁਰ ਤੋਂ 17 ਤੇ 18 ਨੂੰ ਅਧਿਆਪਕ ਤੇ ਮੁਲਾਜ਼ਮ ਸੰਗਰੂਰ ਮੋਰਚੇ ’ਚ ਕਰਨਗੇ ਸ਼ਮੂਲੀਅਤ- ਫੱਜੂਪੁਰ/ਪਰਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।