17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਜੀ.ਐੱਸ. ਬਾਜਵਾ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਮੁਕਾਬਲਿਆਂ ’ਚ ਮਾਰੀਆਂ ਮੱਲਾਂ

ਬਟਾਲਾ, 16 ਨਵੰਬਰ (ਸਤਿੰਦਰ ਸਿੰਘ)- ਜੀ. ਐੱਸ.

ਅਜੀਤ ਡੈਸਕ 17-11-2026
ਬਟਾਲਾ, 16 ਨਵੰਬਰ (ਸਤਿੰਦਰ ਸਿੰਘ)- ਜੀ.ਐੱਸ. ਬਾਜਵਾ ਮੈਮੋਰੀਅਲ ਮਾਡਲ ਹਾਈ ਸਕੂਲ, ਕਾਦੀਆਂ ਦੇ ਵਿਦਿਆਰਥੀਆਂ ਨੇ ਸਕੂਲ ਦੇ ਪ੍ਰਿੰਸੀਪਲ ਅਨੀਤਾ ਦੀ ਅਗਵਾਈ ਹੇਠ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੇ 25 ਵਿਦਿਆਰਥੀਆਂ ਨੇ ਪਿੰਡ ਵਡਾਲਾ ਗ੍ਰੰਥੀਆਂ ਵਿਖੇ ਕਰਵਾਏ ਗਏ ਧਾਰਮਿਕ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ’ਚ 40 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਜੀ.ਐੱਸ. ਬਾਜਵਾ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸ਼ੀਲਡਾਂ ਤੇ ਤਗਮੇ ਪ੍ਰਾਪਤ ਕੀਤੇ। ਵਿਦਿਆਰਥਣ ਖੁਸ਼ੀ, ਤਮੰਨਾ ਤੇ ਚਾਹਤ ਨੇ ਚਾਰਟ ਮੁਕਾਬਲੇ ਵਿਚ ਤੇ ਅਗਮਦੀਪ ਨੇ ਕਵਿਤਾ ਮੁਕਾਬਲੇ ਵਿਚ ਸ਼ੀਲਡਾਂ ਹਾਸਲ ਕੀਤੀਆਂ ਤੇ 25 ਵਿਦਿਆਰਥੀਆਂ ਨੇ ਸੋਨ ਤਗਮੇ ਪ੍ਰਾਪਤ ਕੀਤੇ। ਇਹ ਸਾਰੇ ਮੁਕਾਬਲੇ ਮਨਿੰਦਰ ਕੌਰ, ਕੁਲਵਿੰਦਰ ਕੌਰ, ਅੰਜਲੀ ਤੇ ਗੁਰਮੀਤ ਅਧਿਆਪਕਾ ਦੀ ਦੇਖ-ਰੇਖ ਹੇਠ ਕਰਵਾਏ ਗਏ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਪ੍ਰਬੰਧਕ ਸ੍ਰੀ ਮਨੋਹਰ ਲਾਲ ਸ਼ਰਮਾ (ਨੈਸ਼ਨਲ ਐਵਾਰਡੀ ਪ੍ਰਿੰਸੀਪਲ) ਵਲੋਂ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਗਈ। ਸਕੂਲ ਦੇ ਡਾਇਰੈਕਟਰ ਡਾ. ਰਾਜੇਸ਼ ਸ਼ਰਮਾ ਤੇ ਕੋਆਰਡੀਨੇਟਰ ਸ੍ਰੀਮਤੀ ਸ਼ਾਲਿਨੀ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਕਰੀਬ 2 ਹਜ਼ਾਰ ਏਕੜ ਪਰਾਲੀ ਸੜ ਕੇ ਹੋਈ ਸਵਾਹ, ਲੱਖਾਂ ਦਾ ਨੁਕਸਾਨ ਅਗਲੀ ਖ਼ਬਰ ਪਿੰਡ ਦਰਗਾਬਾਦ ’ਚ ਵਾਲੀਬਾਲ ਲੀਗ ਦੇ ਫਾਈਨਲ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।