ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਅਖੰਡ ਪਾਠ ਆਰੰਭ
ਅੱਚਲ ਸਾਹਿਬ, 16 ਨਵੰਬਰ (ਗੁਰਚਰਨ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਨੌਵੀਂ ਦਸਵੀ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ 18 ਤੋਂ 20 ਨਵੰਬਰ ਤੱਕ ਸ਼ਰਧਾ ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਧਾਰਮਿਕ ਸੇਵਾਦਾਰ ਵਜੋਂ ਸੇਵਾ ਨਿਭਾ ਰਹੇ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਗੁਰਨਾਮ ਸਿੰਘ ਜੱਸਲ ਨੇ ਕੀਤਾ।
ਅਜੀਤ ਡੈਸਕ
17-11-2026