17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸਮੇਂ ਦੀਆਂ ਸਰਕਾਰਾਂ ਵਲੋਂ ਗੰਨੇ ਦਾ ਯੋਗ ਭਾਅ ਨਾ-ਮਿਲਣ ਕਾਰਨ ਗੰਨਾ ਕਾਸ਼ਤਕਾਰਾਂ ’ਚ ਭਾਰੀ ਰੋਸ : ਭੀਖੋਵਾਲੀ

ਵਡਾਲਾ ਬਾਂਗਰ, 16 ਨਵੰਬਰ (ਭੁੰਬਲੀ) - ਸਰਪੰਚ ਗੁਰਪਾਲ ਸਿੰਘ ਭੀਖੋਵਾਲੀ ਕਿਸਾਨ ਆਗੂ ਨੇ ਕਿਸਾਨਾਂ ਸਮੇਤ ਗੱਲਬਾਤ ਕਰਦਿਆਂ ਆਖਿਆਂ ਕਿ ਸਮੇਂ ਦੀਆਂ ਸਰਕਾਰਾਂ ਵਲੋਂ ਪੰਜਾਬ ਦੇ ਗੰਨਾਂ ਕਾਸ਼ਤਕਾਰਾਂ ਨੂੰ ਗੰਨੇ ਦੀ ਫਸਲ ਦਾ ਸਹੀ ਭਾਅ ਨਾ ਮਿਲਣ ਕਾਰਨ ਕਿਸਾਨਾਂ ਵਿਚ ਸਰਕਾਰਾਂ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਗੱਲ ਗੰਨਾ ਮਾਹਿਰ ਵੀ ਮੰਨੇ ਹਨ ਕਿ ਕਿਸਾਨਾਂ ਨੂੰ ਇਸ ਫਸਲ ਦਾ ਪੂਰਾ ਭਾਅ ਨਹੀ ਮਿਲ ਰਿਹਾ।

ਸਰਪੰਚ ਗੁਰਪਾਲ ਸਿੰਘ ਭੀਖੋਵਾਲੀ 17-11-2026
ਵਡਾਲਾ ਬਾਂਗਰ, 16 ਨਵੰਬਰ (ਭੁੰਬਲੀ) - ਸਰਪੰਚ ਗੁਰਪਾਲ ਸਿੰਘ ਭੀਖੋਵਾਲੀ ਕਿਸਾਨ ਆਗੂ ਨੇ ਕਿਸਾਨਾਂ ਸਮੇਤ ਗੱਲਬਾਤ ਕਰਦਿਆਂ ਆਖਿਆਂ ਕਿ ਸਮੇਂ ਦੀਆਂ ਸਰਕਾਰਾਂ ਵਲੋਂ ਪੰਜਾਬ ਦੇ ਗੰਨਾਂ ਕਾਸ਼ਤਕਾਰਾਂ ਨੂੰ ਗੰਨੇ ਦੀ ਫਸਲ ਦਾ ਸਹੀ ਭਾਅ ਨਾ ਮਿਲਣ ਕਾਰਨ ਕਿਸਾਨਾਂ ਵਿਚ ਸਰਕਾਰਾਂ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਗੱਲ ਗੰਨਾ ਮਾਹਿਰ ਵੀ ਮੰਨੇ ਹਨ ਕਿ ਕਿਸਾਨਾਂ ਨੂੰ ਇਸ ਫਸਲ ਦਾ ਪੂਰਾ ਭਾਅ ਨਹੀ ਮਿਲ ਰਿਹਾ। ਉਨ੍ਹਾਂ ਆਖਿਆ ਕਿ ਸਵਾਮੀ ਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਿਕ ਗੰਨੇ ਦਾ ਰੇਟ 775 ਰੁਪਏ ਪ੍ਰਤੀ ਕੰਵਿਟਲ ਬਣਦਾ ਹੈ ਜਦਕਿ ਸਰਕਾਰਾਂ ਵਲੋਂ ਇਸ ਫਸਲ ਦਾ ਭਾਅ 416 ਰੁਪਏ ਦਿੱਤਾ ਜਾ ਰਿਹਾ ਹੈ। ਪਿਛਲੇ ਸੀਜ਼ਨ 25-26 ਦੌਰਾਨ ਮਿੱਲਾਂ ਵਿਚ ਸੁੱਟੇ ਗਏ ਗੰਨੇ ਦੀਆਂ ਅਦਾਇਗੀਆਂ ਕਰਨੀਆਂ ਅਜੇ ਬਾਕੀ ਹੈ। ਕਿਸਾਨਾਂ ਦੀ 7 ਕਰੋੜ ਤੋਂ ਵੱਧ ਬਕਾਇਆ ਰਾਸ਼ੀ ਅਜੇ ਮਿਲਣੀ ਬਾਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਸਮੇਂ ਦੀ ਸਰਕਾਰ ਨੇ ਉਨ੍ਹਾਂ ਦਾ ਯੋਗ ਭਾਅ ਦੇ ਕੇ ਕਿਸਾਨਾਂ ਦੀ ਮੰਗਾਂ ਨਾ ਮੰਨੀਆਂ ਤਾਂ ਉਨ੍ਹਾਂ ਨੂੰ ਮਜਬੂਰਨ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪਵੇਗਾ। ਇਸ ਮੌਕੇ ਉਨ੍ਹਾਂ ਨਾਲ ਸਰਪੰਚ ਸ਼ਰਨਜੀਤ ਸਿੰਘ ਮੁਗਲ, ਸਰਪੰਚ ਲਖਬੀਰ ਸਿੰਘ ਨਾਰਵਾਂ, ਸਰਪੰਚ ਗੁਰਮੇਜ ਸਿੰਘ ਸ਼ਾਹ ਕੁੰਜਰ, ਸਾਬਕਾ ਸਰਪੰਚ ਹਰਉਪਿੰਦਰ ਪਾਲ ਸਿੰਘ, ਬੱਬੂ, ਸੁੱਖਾ ਰਾਜੂ, ਸਰਪੰਚ ਮਨਪ੍ਰੀਤ ਸਿੰਘ ਚੋਪੜਾ, ਸਾਬਕਾ ਸਰਪੰਚ ਮਲਕੀਤ ਸਿੰਘ ਤੇ ਹੋਰ ਪਿੰਡਾਂ ਦੇ ਗੰਨਾਂ ਕਾਸ਼ਤਕਾਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਸੰਬੰਧੀ ਇਕੱਤਰਤਾ ਅਗਲੀ ਖ਼ਬਰ ਕੱਲ੍ਹ ਨੌਜਵਾਨਾਂ ਦਾ ਵੱਡਾ ਜਥਾ ਗਿਆਨੀ ਹਰਪ੍ਰੀਤ ਸਿੰਘ ਦਾ ਮਸਤਕੋਟ ਵਿਖੇ ਕਰੇਗਾ ਸਵਾਗਤ : ਘੁੰਮਣ, ਕਾਹਲੋਂ, ਦਿਓਲ, ਸਿੱਧ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।