ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 24 ਨੂੰ
ਧਾਰੀਵਾਲ, 16 ਨਵੰਬਰ (ਲਖਬੀਰ ਸਿੰਘ ਖੁੰਡਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਪਿੰਡ ਖੁੰਡਾ ਵਿਖੇ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਫ਼ੌਜੀ ਨੇ ਕਿਹਾ ਹੈ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ 24 ਨਵੰਬਰ ਨੂੰ ਬੜੀ ਸ਼ਰਧਾ ਤੇ ਭਾਵਨਾ ਨਾਲ ਸਮੂਹ ਪਿੰਡ ਦੇ ਸਹਿਯੋਗ ਨਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ’ਚ ਗੁਰਦੁਆਰਾ ਸਿੰਘ ਸਭਾ ਤੋਂ ਆਰੰਭ ਹੋ ਕੇ ਸਮੂਹ ਪਿੰਡ ਦੇ ਵੱਖ-ਵੱਖ ਗੁਰਦੁਆਰਿਆਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸਭਾ ਵਿਖੇ ਸਮਾਪਤ ਹੋਵੇਗਾ।
ਅਜੀਤ ਡੈਸਕ
17-11-2026