16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਕਾਰ ਨਾਲ ਟੱਕਰ ’ਚ ਸਕੂਟੀ ਸਵਾਰ ਦੀ ਮੌਤ

ਬਟਾਲਾ, 16 ਨਵੰਬਰ (ਰਾਕੇਸ਼ ਰੇਖੀ)- ਅੰਮ੍ਰਿਤਸਰ-ਗੁਰਦਾਸਪੁਰ ਨੈਸ਼ਨਲ ਹਾਈਵੇਅ ’ਤੇ ਪਿੰਡ ਉਦੋਵਾਲ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ’ਚ ਕਾਰ ਤੇ ਸਕੂਟੀ ਦੀ ਜ਼ਬਰਦਸਤ ਟੱਕਰ ’ਚ ਸਕੂਟੀ ਸਵਾਰ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ ਟੀਮ ਦੇ ਏ.

ਅਜੀਤ ਡੈਸਕ 17-11-2026
ਬਟਾਲਾ, 16 ਨਵੰਬਰ (ਰਾਕੇਸ਼ ਰੇਖੀ)- ਅੰਮ੍ਰਿਤਸਰ-ਗੁਰਦਾਸਪੁਰ ਨੈਸ਼ਨਲ ਹਾਈਵੇਅ ’ਤੇ ਪਿੰਡ ਉਦੋਵਾਲ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ’ਚ ਕਾਰ ਤੇ ਸਕੂਟੀ ਦੀ ਜ਼ਬਰਦਸਤ ਟੱਕਰ ’ਚ ਸਕੂਟੀ ਸਵਾਰ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ ਟੀਮ ਦੇ ਏ.ਐੱਸ.ਆਈ. ਦਲਜੀਤ ਸਿੰਘ ਤੇ ਕਾਂਸਟੇਬਲ ਪ੍ਰਦੀਪ ਨੇ ਦੱਸਿਆ ਕਿ ਸਤਨਾਮ ਸਿੰਘ ਕਾਰ ਵਿਚ ਸਵਾਰ ਹੋ ਕੇ ਅੰਮ੍ਰਿਤਸਰ ਵੱਲ ਜਾ ਰਿਹਾ ਸੀ। ਜਦੋਂ ਉਹ ਪਿੰਡ ਉਦੋਵਾਲ ਨੇੜੇ ਬਣੇ ਕੱਟ ਕੋਲ ਪਹੁੰਚਿਆ ਤਾਂ ਉੱਥੇ ਸੁਰਿੰਦਰ ਸਿੰਘ ਆਪਣੀ ਸਕੂਟੀ ’ਤੇ ਸੜਕ ਪਾਰ ਕਰ ਰਿਹਾ ਸੀ। ਇਸ ਦੌਰਾਨ ਦੋਵਾਂ ਵਾਹਨਾਂ ਵਿਚਾਲੇ ਜ਼ੋਰਦਾਰ ਟੱਕਰ ਹੋ ਗਈ ਜਿਸ ਕਾਰਨ ਸੁਰਿੰਦਰ ਸਿੰਘ ਦੀ ਮੌਕੇ ’ਤੇ ਹੀ ਜਾਨ ਚਲੀ ਗਈ। ਐੱਸ.ਐੱਸ.ਐੱਫ. ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਦੇ ਮੁਰਦਾ ਘਰ ’ਚ ਰਖਵਾ ਦਿੱਤਾ ਹੈ। ਚੌਕੀ ਦਿਆਲਗੜ੍ਹ ਦੇ ਇੰਚਾਰਜ ਏ.ਐੱਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਜੋ ਵੀ ਬਿਆਨ ਦਰਜ ਕਰਵਾਏ ਜਾਣਗੇ, ਉਨ੍ਹਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਪਿਛਲੀ ਖ਼ਬਰ ਸ਼ੇਖਪੁਰ ਸਕੂਲ ਦੀਆਂ 50 ਵਿਦਿਆਰਥਣਾਂ ਨੇ ਭਰੀ ਪਹਿਲੀ ਹਵਾਈ ਉਡਾਣ ਇਹ ਅਨੁਭਵ ਸਾਡੀ ਜ਼ਿੰਦਗੀ ਦਾ ਅਜਿਹਾ ਯਾਦਗਾਰੀ ਪਲ ਹੈ,... ਅਗਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਚੌੜਾ ਖੁਰਦ ਵਿਖੇ ਬਰਸੀ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।