16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਡਾ. ਐਮ. ਆਰ. ਐਸ. ਭੱਲਾ ਸਕੂਲ ਵਿਖੇ ਬਾਲ ਦਿਵਸ ਮਨਾਇਆ

ਬਟਾਲਾ, 16 ਨਵੰਬਰ (ਸਤਿੰਦਰ ਸਿੰਘ)-ਡਾ. ਐੱਮ.

ਬਾਲ ਦਿਵਸ ਮਨਾਉਂਦੇ ਵਿਦਿਆਰਥੀ ਅਧਿਆਪਕਾਂ ਨਾਲ। ਤਸਵੀਰ : ਵਨੀਤ ਗੋਇਲ 17-11-2026
ਬਟਾਲਾ, 16 ਨਵੰਬਰ (ਸਤਿੰਦਰ ਸਿੰਘ)-ਡਾ. ਐੱਮ. ਆਰ. ਐੱਸ. ਭੱਲਾ ਡੀ. ਏ. ਵੀ. ਸਕੂਲ ਕਿਲ੍ਹਾ ਮੰਡੀ ਵਿਖੇ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਵਿਦਿਆਰਥੀਆਂ ਦੇ ਮਨੋਰੰਜਨ ਲਈ ਵੱਖ-ਵੱਖ ਖੇਡਾਂ, ਮਨੋਰੰਜਕ ਗਤੀਵਿਧੀਆਂ ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਗਏ। ਅਧਿਆਪਕਾਂ ਨੇ ਵੀ ਬੱਚਿਆਂ ਲਈ ਵਿਸ਼ੇਸ਼ ਪ੍ਰੋਗਰਾਮ ਪੇਸ਼ ਕੀਤੇ ਅਤੇ ਉਨ੍ਹਾਂ ਦੇ ਚਿਹਰਿਆਂ ’ਤੇ ਮੁਸਕਾਨ ਲਿਆਉਣ ਲਈ ਵਿਸ਼ੇਸ਼ ਯਤਨ ਕੀਤੇ। ਪੂਰੇ ਸਕੂਲ ਵਿਚ ਖੁਸ਼ੀ ਤੇ ਉਤਸ਼ਾਹ ਦਾ ਮਾਹੌਲ ਬਣਿਆ ਰਿਹਾ। ਪ੍ਰਿੰਸੀਪਲ ਰਿਚਾ ਮਹਾਜਨ ਨੇ ਸਾਰੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ, ਸਾਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਚੰਗੀ ਸਿੱਖਿਆ, ਉੱਚੇ ਸੰਸਕਾਰ ਤੇ ਆਤਮ-ਵਿਸ਼ਵਾਸ ਨਾਲ ਅੱਗੇ ਵਧਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।
ਪਿਛਲੀ ਖ਼ਬਰ ਗੁਰਦਾਸਪੁਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਬਚਨ ਸਿੰਘ ਬੱਬੇਹਾਲੀ ਦੀ ਜਿੱਤ ਨੂੰ ਕੋਈ ਨਹੀਂ ਰੋਕ ਸਕਦ... ਅਗਲੀ ਖ਼ਬਰ ਸ਼ੇਖਪੁਰ ਸਕੂਲ ਦੀਆਂ 50 ਵਿਦਿਆਰਥਣਾਂ ਨੇ ਭਰੀ ਪਹਿਲੀ ਹਵਾਈ ਉਡਾਣ ਇਹ ਅਨੁਭਵ ਸਾਡੀ ਜ਼ਿੰਦਗੀ ਦਾ ਅਜਿਹਾ ਯਾਦਗਾਰੀ ਪਲ ਹੈ,...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।