16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸੰਗਰਾਂਦ ਦੇ ਪਵਿੱਤਰ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਇਆ

ਪਠਾਨਕੋਟ, 16 ਨਵੰਬਰ (ਸੰਧੂ)- ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਸੰਗਰਾਂਦ ਦੇ ਪਵਿੱਤਰ ਦਿਹਾੜੇ ਮੌਕੇ ਗੁਰਮਤਿ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ । ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਨੇ ਨਿਤਨੇਮ ਦੀਆਂ ਬਾਣੀਆਂ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ।

ਅਜੀਤ ਡੈਸਕ 17-11-2026
ਪਠਾਨਕੋਟ, 16 ਨਵੰਬਰ (ਸੰਧੂ)- ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਸੰਗਰਾਂਦ ਦੇ ਪਵਿੱਤਰ ਦਿਹਾੜੇ ਮੌਕੇ ਗੁਰਮਤਿ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ । ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਨੇ ਨਿਤਨੇਮ ਦੀਆਂ ਬਾਣੀਆਂ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ । ਉਪਰੰਤ ਭਾਈ ਚਰਨ ਸਿੰਘ ਵਲੋਂ ਰੱਖੇ ਗਏ ਸਹਿਜ ਪਾਠ ਦੇ ਭੋਗ ਪਾਏ ਗਏ । ਉਪਰੰਤ ਭਾਈ ਗੁਰਬਚਨ ਸਿੰਘ ਤੇ ਭਾਈ ਰਾਜਨ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ । ਇਸ ਮੌਕੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ, ਮੈਨੇਜਰ ਸੋਹਨ ਸਿੰਘ, ਚਰਨ ਸਿੰਘ, ਬਖਸ਼ੀਸ਼ ਸਿੰਘ, ਹਰਨਾਮ ਸਿੰਘ, ਦਾਤਾਰ ਸਿੰਘ, ਮਲਕੀਤ ਸਿੰਘ, ਰਣਜੀਤ ਸਿੰਘ, ਹਰਭਜਨ ਸਿੰਘ, ਜਸਮੀਤ ਸਿੰਘ, ਅਰਵਿੰਦਰ ਸਿੰਘ, ਗੋਪਾਲ ਜੀ, ਸੁਭਾਸ਼ ਚੰਦਰ, ਹਰਜੀਤ ਸਿੰਘ, ਜਗਮੀਤ ਕੌਰ, ਜਗਜੀਤ ਸਿੰਘ, ਹਰਜੀਤ ਸਿੰਘ, ਹਰਪ੍ਰੀਤ ਸਿੰਘ, ਕੁਲਜੀਤ ਸਿੰਘ, ਹਰਵਿੰਦਰ ਸਿੰਘ ਤੇ ਮਨਵਿੰਦਰ ਕੌਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ ।
ਪਿਛਲੀ ਖ਼ਬਰ ਦਾਣਾ ਮੰਡੀ ਦੇ ਸਾਹਮਣੇ ਬਣੇ ਪੁਲ ਦੀ ਹਾਲਤ ਖਸਤਾ, ਰਾਹਗੀਰ ਪ੍ਰੇਸ਼ਾਨ, ਪ੍ਰਸ਼ਾਸਨ ਬੇਖ਼ਬਰ ਅਗਲੀ ਖ਼ਬਰ ਨਰੋਟ ’ਚ ਜਲਦੀ ਹੀ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ ਜਾਵੇਗਾ- ਲਾਲ ਚੰਦ ਕਟਾਰੂਚੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।