ਸਾਬਾ ਭੱਟੀ ਨੇ ਘੱਟ ਗਿਣਤੀ ਕਮਿਸ਼ਨ ਦੇ ਬਤੌਰ ਮੈਂਬਰ ਚਾਰਜ ਸੰਭਾਲਿਆ
ਧਾਰੀਵਾਲ, 17 ਨਵੰਬਰ (ਸਵਰਨ ਸਿੰਘ)- ਪਿੰਡ ਫਤੇਹ ਨੰਗਲ ਵਾਸੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਾਬਾ ਭੱਟੀ ਨੇ ਅੱਜ ਚੰਡੀਗੜ ਵਿਖੇ ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਨਿਯੁਕਤ ਹੋਣ ਉਪਰੰਤ ਅਹੁੱਦਾ ਸੰਭਾਲਿਆ। ਇਸ ਮੌਕੇ ਚੇਅਰਮੈਨ ਪੰਜਾਬ ਘੱਟ ਗਿਣਤੀ ਕਮਿਸ਼ਨ ਜਤਿੰਦਰ ਮਸੀਹ ਗੋਰਵ ਅਤੇ ਆਮ ਆਦਮੀ ਪਾਰਟੀ ਦੇ ਉੱਪ ਪ੍ਰਧਾਨ ਪੰਜਾਬ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੀ ਵਿਸ਼ੇਸ਼ ਤੌਰ ਤੇ ਹਾਜਰ ਹੋਏ।
ਸਾਬਾ ਭੱਟੀ ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਮੈਂਬਰ ਵਜੋਂ ਚਾਰਜ ਸੰਭਾਲਣ ਮੌਕੇ ਦਿਖਾਈ ਦਿੰਦੇ ਹੋਏ। ਅਜੀਤ ਤਸਵੀਰ
18-11-2026