18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਉਪ ਚੇਅਰਮੈਨ ਡਾ. ਕਮਲਜੀਤ ਸਿੰਘ ਕੇ.ਜੇ. ਵਲੋਂ ਘੁਮਾਣ ਵਿਖੇ ਪੇਡਾ ਦੀ ਵਿਸ਼ੇਸ਼ ਮੀਟਿੰਗ ਅੱਜ

ਬਟਾਲਾ, 17 ਨਵੰਬਰ (ਸਤਿੰਦਰ ਸਿੰਘ)-ਸੀਨੀਅਰ ਉਪ ਚੇਅਰਮੈਨ ਪੇਡਾ, ਉਪ ਪ੍ਰਧਾਨ ਟਰੇਡ ਵਿੰਗ ਪੰਜਾਬ ਅਤੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਕਮਲਜੀਤ ਸਿੰਘ ਕੇ.

ਡਾ. ਕਮਲਜੀਤ ਸਿੰਘ ਕੇ.ਜੇ. 18-11-2026
ਬਟਾਲਾ, 17 ਨਵੰਬਰ (ਸਤਿੰਦਰ ਸਿੰਘ)-ਸੀਨੀਅਰ ਉਪ ਚੇਅਰਮੈਨ ਪੇਡਾ, ਉਪ ਪ੍ਰਧਾਨ ਟਰੇਡ ਵਿੰਗ ਪੰਜਾਬ ਅਤੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਕਮਲਜੀਤ ਸਿੰਘ ਕੇ.ਜੇ. ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਕਸਬਾ ਘੁਮਾਣ ਵਿਖੇ ਪੇਡਾ ਦੀ ਵਿਸ਼ੇਸ਼ ਮੀਟਿੰਗ ਅੱਜ 18 ਨਵੰਬਰ ਨੂੰ ਕੀਤੀ ਜਾ ਰਹੀ ਹੈ। ਇਸ ਸਬੰਧੀ ਡਾ. ਕਮਲਜੀਤ ਸਿੰਘ ਕੇ.ਜੇ. ਨੇ ਦੱਸਿਆ ਕਿ ਇਸ ਮੌਕੇ ਪੇਡਾ ਗੁਰਦਾਸਪੁਰ ਦੇ ਡੀ.ਐਮ. ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ ਅਤੇ ਉਹ ਪੇਡਾ ਦੀਆਂ ਲੋਕ ਪੱਖੀ ਸਕੀਮਾਂ ਬਾਰੇ ਲੋਕਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦੇਣਗੇ। ਉਨ੍ਹਾਂ ਸਮੂਹ ਸਰਪੰਚਾਂ, ਵੱਖ-ਵੱਖ ਬੋਰਡਾਂ ਦੇ ਚੇਅਰਮੈਨ, ਬਲਾਕ ਪ੍ਰਧਾਨਾਂ ਅਤੇ ਸੰਗਠਨ ਦੇ ਸਾਰੇ ਜੁਝਾਰੂ ਵਲੰਟੀਅਰਾਂ ਤੇ ਕਿਸਾਨ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਅੱਜ ਸਵੇਰੇ 11 ਵਜੇ ਬਾਬਾ ਬੋਹੜ ਦਾਸ ਭਵਨ ਘੁਮਾਣ ਵਿਖੇ ਪੇਡਾ ਦੀ ਇਸ ਵਿਸ਼ੇਸ਼ ਮੀਟਿੰਗ ਵਿਚ ਸ਼ਾਮਲ ਹੋਣ ਤਾਂ ਜੋ ਆਪਣੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਅਵਾਮ ਨੂੰ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਫਾਇਦਾ ਦੇ ਸਕੀਏ।
ਪਿਛਲੀ ਖ਼ਬਰ ਨਿੱਜੀ ਕੰਪਨੀ ਦੀ ਬੱਸ ਡਿਵਾਈਡਰ ਨਾਲ ਟਕਰਾਉਣ ਮਗਰੋਂ ਦੁਕਾਨ ਦੀ ਕੰਧ ’ਚ ਵੱਜੀ ਅਗਲੀ ਖ਼ਬਰ ਘਰ ਅੰਦਰ ਦਾਖ਼ਲ ਹੋ ਕੇ ਕੁੱਟਮਾਰ ਕਰਨ ਵਾਲਿਆਂ ਖਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।