18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸੰਤ ਬਾਬਾ ਤੇਜਾ ਸਿੰਘ ਨਕੌੜੇ ਵਾਲਿਆਂ ਦੇ ਬਰਸੀ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਬਟਾਲਾ, 17 ਨਵੰਬਰ (ਸਤਿੰਦਰ ਸਿੰਘ)-ਧੰਨ-ਧੰਨ ਸੰਤ ਬਾਬਾ ਤੇਜਾ ਸਿੰਘ ਜੀ ਨਾਮਧਾਰੀ ਨਕੌੜੇ ਵਾਲਿਆਂ ਦੇ 26ਵੇਂ ਅਤੇ ਉਨ੍ਹਾਂ ਦੇ ਪਰਮ ਸੇਵਕ ਸੰਤ ਹਰਭਜਨ ਸਿੰਘ ਭਾਗੋਵਾਲ ਵਾਲਿਆਂ ਦੇ 12ਵੇਂ ਬਰਸੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਹਿਮ ਮੀਟਿੰਗ ਮੁੱਖ ਸੇਵਾਦਾਰ ਬਾਬਾ ਸਰਬਜੀਤ ਸਿੰਘ ਭਾਗੋਵਾਲ ਦੀ ਅਗਵੇਈ ਹੇਠ ਗੁਰਦੁਆਰਾ ਸੰਤ ਬਾਬਾ ਮੋਹਨ ਸਿੰਘ ਨਾਮਧਾਰੀ ਭਾਗੋਵਾਲ ਖੁਰਦ ਵਿਖੇ ਹੋਈ। ਇਸ ਮੌਕੇ ਮੁੱਖ ਸੇਵਾਦਾਰ ਬਾਬਾ ਸਰਬਜੀਤ ਸਿੰਘ ਭਾਗੋਵਾਲ ਨੇ ਦੱਸਿਆ ਕਿ ਬਰਸੀ ਸਮਾਗਮ ਦੇ ਸਬੰਧ ਵਿਚ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ।

ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਪ੍ਰਬੰਧਕ। ਅਜੀਤ ਤਸਵੀਰ 18-11-2026
ਬਟਾਲਾ, 17 ਨਵੰਬਰ (ਸਤਿੰਦਰ ਸਿੰਘ)-ਧੰਨ-ਧੰਨ ਸੰਤ ਬਾਬਾ ਤੇਜਾ ਸਿੰਘ ਜੀ ਨਾਮਧਾਰੀ ਨਕੌੜੇ ਵਾਲਿਆਂ ਦੇ 26ਵੇਂ ਅਤੇ ਉਨ੍ਹਾਂ ਦੇ ਪਰਮ ਸੇਵਕ ਸੰਤ ਹਰਭਜਨ ਸਿੰਘ ਭਾਗੋਵਾਲ ਵਾਲਿਆਂ ਦੇ 12ਵੇਂ ਬਰਸੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਹਿਮ ਮੀਟਿੰਗ ਮੁੱਖ ਸੇਵਾਦਾਰ ਬਾਬਾ ਸਰਬਜੀਤ ਸਿੰਘ ਭਾਗੋਵਾਲ ਦੀ ਅਗਵੇਈ ਹੇਠ ਗੁਰਦੁਆਰਾ ਸੰਤ ਬਾਬਾ ਮੋਹਨ ਸਿੰਘ ਨਾਮਧਾਰੀ ਭਾਗੋਵਾਲ ਖੁਰਦ ਵਿਖੇ ਹੋਈ। ਇਸ ਮੌਕੇ ਮੁੱਖ ਸੇਵਾਦਾਰ ਬਾਬਾ ਸਰਬਜੀਤ ਸਿੰਘ ਭਾਗੋਵਾਲ ਨੇ ਦੱਸਿਆ ਕਿ ਬਰਸੀ ਸਮਾਗਮ ਦੇ ਸਬੰਧ ਵਿਚ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਸੰਗਤਾਂ ਦੀ ਜਾਣਕਾਰੀ ਲਈ ਸੇਵਾਦਾਰਾਂ ਵਲੋਂ ਇਲਾਕੇ ਵਿਚ ਬਰਸੀ ਸਮਾਗਮ ਸਬੰਧੀ ਇਸ਼ਤਿਹਾਰੀ ਲਗਾਉਣ ਦਾ ਕੰਮ ਜਾਰੀ ਹੈ। ਸੰਗਤ ਦੇ ਸਹਿਯੋਗ ਨਾਲ 6 ਦਸੰਬਰ ਐਤਵਾਰ ਨੂੰ ਸੰਤਾਂ ਦੇ ਬਰਸੀ ਸਮਾਗਮ ਵੱਡੇ ਪੱਧਰ ’ਤੇ ਮਨਾਏ ਜਾ ਰਹੇ ਹਨ, ਜਿਸ ਦੇ ਸਬੰਧ ਵਿਚੋਂ 4 ਦਸੰਬਰ ਸ਼ੁੱਕਰਵਾਰ ਨੂੰ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ, ਜਿਨਾਂ ਦੇ ਭੋਗ 6 ਦਸੰਬਰ ਐਤਵਾਰ ਨੂੰ ਪਾਏ ਜਾਣਗੇ। ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖੁੱਲੇ ਪੰਡਾਲ ਵਿਚ ਦੀਵਾਨ ਸਜਾਏ ਜਾਣਗੇ, ਜਿਸ ਵਿਚ ਨਾਮਧਾਰੀ ਭਾਈ ਭਗਤਾ ਸਿੰਘ ਦੇ ਰਾਗੀ ਜਥੇ ਵਲੋਂ ਰਾਗਾਂ ਵਿਚ ਗੁਰਬਾਣੀ ਦਾ ਕੀਰਤਨ ਕੀਤਾ ਜਾਵੇਗਾ। ਇਸ ਮੌਕੇ ਜਥੇਦਾਰ ਸੁਖਵੰਤ ਸਿੰਘ ਮੁਹਾਵਾ, ਜਥੇਦਾਰ ਦਿਲਬਾਗ ਸਿੰਘ ਵਲਟੋਹਾ ਦੇ ਜਥਿਆਂ ਤੋਂ ਇਲਾਵਾ ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਕਵੀਸ਼ਰ ਭਾਈ ਜੋਗਾ ਸਿੰਘ ਭਾਗੋਵਾਲ ਦੇ ਜਥੇ ਵਲੋਂ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ ਜਾਵੇਗਾ। ਇਸ ਮੌਕੇ ਜਥੇਦਾਰ ਬਾਬਾ ਨਾਮ ਦੇਵ ਮੁੱਖ ਸੇਵਾਦਾਰ ਗੁਰਦੁਆਰਾ ਬੋਹੜੀ ਸਾਹਿਬ ਛੋਟੇ ਘੁੰਮਣਾ ਵਾਲੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਸੰਗਤਾਂ ਦੀ ਸੇਵਾ ਲਈ ਚਾਹ-ਪਕੌੜੇ ਅਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਇਸ ਮੌਕੇ ਪ੍ਰੋ. ਬਲਬੀਰ ਸਿੰਘ ਕੋਲਾ ਪ੍ਰਧਾਨ ਸ਼ੇਰ-ਏ-ਪੰਜਾਬ ਕਲਚਰ ਪ੍ਰਮੋਸ਼ਨ ਕੌਂਸਲ ਬਟਾਲਾ, ਸਕੱਤਰ ਪ੍ਰੋ. ਦਲਜੀਤ ਸਿੰਘ ਧਾਰੋਵਾਲੀ, ਲੈਕਚਰਾਰ ਹਰਪਾਲ ਸਿੰਘ ਬਟਾਲਾ, ਲੈਕ. ਦਿਲਬਾਗ ਸਿੰਘ ਐਨੋਕੋਟ, ਗੁਰਦੀਪ ਸਿੰਘ ਸਾਰਚੂਰ, ਦਲਜੀਤ ਸਿੰਘ ਮਾਣਕ, ਮਾ. ਕੁਲਵਿੰਦਰ ਸਿੰਘ ਪਨੂੰ, ਮਾ. ਬਲਜੀਤ ਸਿੰਘ ਭਾਗੋਵਾਲ, ਪ੍ਰਿੰਸੀਪਲ ਗੁਰਨਾਮ ਸਿੰਘ ਜੱਫਰਵਾਲ, ਮਾ. ਕੁਲਵਿੰਦਰ ਸਿੰਘ ਸ਼ਾਹਬਾਦ, ਹਰਦੀਪ ਸਿੰਘ ਭੰਗਵਾਂ, ਹਰਵਿੰਦਰ ਸਿੰਘ ਪੁਰੀਆਂ, ਲੋਕ ਗਾਇਕ ਰਜਿੰਦਰ ਸਿੰਘ ਪਾਲੀ, ਮਾ. ਸੁਭਾਸ਼ ਰਣੀਆਂ, ਕੁਲਵੰਤ ਸਿੰਘ ਜੌਹਲ, ਹਰਜੀਉ ਪੰਨੂੰ ਕਾਲਾ ਅਫਗਾਨਾ, ਅਮਰਿੰਦਰ ਸਿੰਘ ਭਾਗੋਵਾਲ, ਬਲਜਿੰਦਰ ਸਿੰਘ ਉਜਾਗਰ ਨਗਰ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ ਦੇ ਲਗਾਏ ਕਥਿਤ ਦੋਸ਼ ਅਗਲੀ ਖ਼ਬਰ ਸ੍ਰੀ ਦਸਮੇਸ਼ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਦਾ ਗੁਰਮਤਿ ਮੁਕਾਬਲਿਆਂ ’ ਚ ਸੁਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।