18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਲੋਕ ਉਤਸਵ ਗੁਰਦਾਸਪੁਰ 2026 ਦਾ ਸ਼ਾਨਦਾਰ ਆਗਾਜ਼ ਦੇਸ਼ ਦੇ ਅੱਠ ਸੂਬਿਆਂ ਦੇ ਲੋਕਾਂ ਤੇ ਕਬਾਇਲੀ ਕਲਾਕਾਰਾਂ ਨੇ ਲਿਆ ਹਿੱਸਾ

ਗੁਰਦਾਸਪੁਰ, 17 ਨਵੰਬਰ (ਪੰਕਜ ਸ਼ਰਮਾ)- ਪੰਜਾਬ ਫੋਕ ਆਰਟਸ ਸੈਂਟਰ ਅਤੇ ਪੰਡਿਤ ਮੋਹਨ ਲਾਲ ਐਸ. ਡੀ.

ਲੋਕ ਉਤਸਵ ਗੁਰਦਾਸਪੁਰ ਦਾ ਆਗਾਜ ਕਰਦੇ ਹੋਏ ਮੁੱਖ ਮਹਿਮਾਨ ਤੇ ਪ੍ਰਬੰਧਕ, (ਹੇਠਾਂ) ਸ਼ਾਨਦਾਰ ਪੇਸ਼ਕਾਰੀਆਂ ਦਿੰਦੇ ਕਲਾਕਾਰ। ਤਸਵੀਰਾਂ: ਵਿਸ਼ਾਲ ਮੁੰਨਾ 18-11-2026
ਗੁਰਦਾਸਪੁਰ, 17 ਨਵੰਬਰ (ਪੰਕਜ ਸ਼ਰਮਾ)- ਪੰਜਾਬ ਫੋਕ ਆਰਟਸ ਸੈਂਟਰ ਅਤੇ ਪੰਡਿਤ ਮੋਹਨ ਲਾਲ ਐਸ. ਡੀ. ਕਾਲਜ ਫਾਰ ਵੁਮੈਨ ਵਲੋਂ ਨਾਰਥ ਜ਼ੋਨ ਕਲਚਰਲ ਸੈਂਟਰ, ਪਟਿਆਲਾ ਤੇ ਕਮਿਸ਼ਨਰ ਆਫ਼ ਯੂਥ ਐਕਟੀਵਿਟੀਜ਼ ਐਂਡ ਸਪੋਰਟਸ ਗਾਂਧੀਨਗਰ ਗੁਜਰਾਤ ਸਰਕਾਰ ਦੇ ਸਹਿਯੋਗ ਨਾਲ ਲੋਕ ਉਤਸਵ ਗੁਰਦਾਸਪੁਰ 2026 ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ। ਪ੍ਰਿੰਸੀਪਲ ਡਾ: ਨੀਰੂ ਸ਼ਰਮਾ ਦੇ ਨਿਰਦੇਸ਼ਾਂ ਹੇਠ ਕਰਵਾਏ ਇਸ ਉਤਸਵ ਵਿਚ ਵੱਖ-ਵੱਖ ਸੂਬਿਆਂ ਦੇ ਅਮੀਰ ਲੋਕ ਸੱਭਿਆਚਾਰ ਤੇ ਰਵਾਇਤੀ ਲੋਕ-ਨਾਚਾਂ ਦੀਆਂ ਮਨਮੋਹਕ ਪੇਸ਼ਕਾਰੀਆਂ ਖਿੱਚ ਦਾ ਕੇਂਦਰ ਰਹੀਆਂ। ਪ੍ਰੋਗਰਾਮ ਦੀ ਸ਼ੁਰੂਆਤ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ। ਇਸ ਤੋਂ ਬਾਅਦ ਪੰਜਾਬ ਫੋਕ ਆਰਟ ਸੈਂਟਰ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਨੇ ਮੁੱਖ ਮਹਿਮਾਨ ਬਰਿੰਦਰਮੀਤ ਸਿੰਘ ਪਾਹੜਾ ਅਤੇ ਹੋਰ ਸੱਜਣਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵੱਖ-ਵੱਖ ਸੂਬਿਆਂ ਦੀਆਂ ਲੋਕ ਪਰੰਪਰਾਵਾਂ, ਸੰਗੀਤ ਅਤੇ ਨਾਚ ਸ਼ੈਲੀਆਂ ਨੂੰ ਸਾਂਝਾ ਮੰਚ ਪ੍ਰਦਾਨ ਕਰਦੇ ਹਨ। ਹੈਰੀਟੇਜ ਸੁਸਾਇਟੀ ਦੇ ਪ੍ਰਧਾਨ ਰਾਜ ਕੁਮਾਰ ਸ਼ਰਮਾ, ਪ੍ਰੋ: ਚਾਹਲ, ਕਾਲਜ ਮੈਨੇਜਿੰਗ ਕਮੇਟੀ ਦੇ ਮੈਂਬਰ ਅਰਵਿੰਦ ਹਸਤੀਰ, ਨੀਰਜ ਮਹਾਜਨ, ਨਵਾਂ ਯੁੱਗ-ਨਵੀਂ ਸੋਚ ਵੈਲਫੇਅਰ ਸੁਸਾਇਟੀ ਦੇ ਚੇਅਰਮੈਨ ਚਿਰਾਗ, ਗੁਜਰਾਤ ਸਰਕਾਰ ਦੇ ਨੁਮਾਇੰਦੇ, ਐਸ.ਡੀ.ਓ. ਕੰਵਰਜੀਤ, ਕੇ.ਪੀ ਪਾਹੜਾ, ਜਗਜੀਤ ਸਿੰਘ, ਪੰਜਾਬ ਫੋਕ ਆਰਟ ਸੈਂਟਰ ਦੇ ਸਕੱਤਰ ਦਮਨਜੀਤ ਸਿੰਘ, ਪ੍ਰਧਾਨ ਅਰਸ਼ਪ੍ਰੀਤ ਸਿੰਘ, ਜਗਪ੍ਰੀਤ ਸਿੰਘ (ਜੱਗੀ), ਐਮ.ਸੀ. ਪਰਵਿੰਦਰ ਸਿੰਘ ਤਿੱਬੜ, ਐਮ.ਸੀ. ਜੋਗਿੰਦਰ ਕਾਲੀਆ, ਪ੍ਰੋਫੈਸਰ ਸਤਨਾਮ ਸਿੰਘ ਚੌਹਾਨ ਅਤੇ ਪ੍ਰੋਫੈਸਰ ਹਰਪ੍ਰੀਤ ਸਿੰਘ ਚਾਹਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਇਸ ਤੋਂ ਇਲਾਵਾ ਪੰਜਾਬ ਫੋਕ ਆਰਟ ਸੈਂਟਰ ਦੇ ਮੈਂਬਰ ਹਰਮਨਜੋਤ ਸਿੰਘ, ਕੁਲਵਿੰਦਰ ਸਿੰਘ, ਗੁਰਸ਼ਰਨ ਸਿੰਘ, ਕਮਲ, ਬੀਰ ਸਿੰਘ, ਆਸ਼ੀਸ਼ ਕੁਮਾਰ, ਦਿਲ ਸਾਹਿਬ ਅਤੇ ਡਾ: ਜਗਦੀਪ ਸਿੰਘ ਨੇ ਹਾਜ਼ਰੀ ਲਗਵਾਈ। ਪੰਜਾਬ ਫੋਕ ਆਰਟ ਸੈਂਟਰ ਦੀ ਭੰਗੜਾ ਟੀਮ ਨੇ ਸ਼ਾਨਦਾਰ ਪੇਸ਼ਕਾਰੀ ਦੇ ਕੇ ਦਰਸ਼ਕਾਂ ਦਾ ਮਨ ਮੋਹ ਲਿਆ। ਮੁੱਖ ਮਹਿਮਾਨ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਲੋਕ ਕਲਾ ਤੇ ਲੋਕ ਸੱਭਿਆਚਾਰ ਕਿਸੇ ਵੀ ਸਮਾਜ ਦੀ ਅਸਲ ਪਹਿਚਾਣ ਹੁੰਦੇ ਹਨ। ਅਜਿਹੇ ਸੱਭਿਆਚਾਰਕ ਸਮਾਗਮ ਸਾਡੀ ਅਮੀਰ ਵਿਰਾਸਤ ਨੂੰ ਜਿਊਂਦਾ ਰੱਖਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਪਰੰਪਰਾਵਾਂ, ਰੀਤੀ-ਰਿਵਾਜਾਂ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਕਾਲਜ ਦੀ ਪ੍ਰਿੰਸੀਪਲ ਡਾ: ਨੀਰੂ ਸ਼ਰਮਾ ਨੇ ਮੁੱਖ ਮਹਿਮਾਨਾਂ, ਪ੍ਰਬੰਧਕਾਂ, ਕਲਾਕਾਰਾਂ ਤੇ ਭਾਗੀਦਾਰਾਂ ਦਾ ਧੰਨਵਾਦ ਕੀਤਾ । ਉਨ੍ਹਾਂ ਸਾਰੇ ਕਲਾਕਾਰਾਂ ਦੀ ਪ੍ਰਤਿਭਾ, ਸਮਰਪਣ ਅਤੇ ਸ਼ਾਨਦਾਰ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਪ੍ਰਬੰਧਕਾਂ ਅਤੇ ਕਾਲਜ ਯੂਥ ਕਲੱਬ ਦੇ ਡੀਨ ਈ.ਸੀ.ਏ. ਪੁਨੀਤਾ ਸਹਿਗਲ, ਹਰਸ਼ਾ ਸ਼ਰਮਾ ਤੇ ਯੂਥ ਕਲੱਬ ਮੈਂਬਰ ਪਰਮਜੀਤ ਕੌਰ, ਕੁਲਵਿੰਦਰ ਕੌਰ, ਕਿਰਨਜੀਤ, ਅਮੀਸ਼ਾ, ਕੋਮਲ, ਜੋਤੀ, ਰਮਨ ਨੂੰ ਵਧਾਈ ਦਿੱਤੀ। ਪ੍ਰੋਗਰਾਮ ਦੀ ਸਮਾਪਤੀ ਲੋਕ-ਨਾਚ ਭੰਗੜੇ ਦੀ ਸ਼ਾਨਦਾਰ ਪੇਸ਼ਕਾਰੀ ਨਾਲ ਹੋਈ। ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਪ੍ਰਧਾਨ ਰਾਜ ਕੁਮਾਰ ਸ਼ਰਮਾ ਨੇ ਕਿਹਾ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਵੱਖ-ਵੱਖ ਸੂਬਿਆਂ ਦੀਆਂ ਲੋਕ ਕਲਾਵਾਂ ਨੂੰ ਇਕ ਸਾਂਝਾ ਮੰਚ ਪ੍ਰਦਾਨ ਕਰਨਾ, ਰਵਾਇਤੀ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਕਰਨਾ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਤੇ ਲੋਕ ਪਰੰਪਰਾਵਾਂ ਨਾਲ ਜੋੜਨਾ ਸੀ।
ਪਿਛਲੀ ਖ਼ਬਰ ਪਿੰਡ ਸੁਲਤਾਨੀ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਜ਼ਿਲ੍ਹਾ ਖਜ਼ਾਨਾ ਦਫ਼ਤਰ ਤੇ ਜ਼ਿਲ੍ਹੇ ਦੇ ਉਪ ਖਜ਼ਾਨਾ ਦਫ਼ਤਰਾਂ ਵਿਚ 19 ਤੋਂ 21 ਤੱਕ ਲੱਗੇਗਾ ਪੈਨਸ਼ਨਰ ਸੇਵਾ ਮੇਲਾ ਪੈਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।