ਨਵਦੀਪ ਸਿੰਘ ਪੰਨੂੰ ਨੇ ਬੱਸ ਅੱਡੇ ਦੀ ਜਾਣ ਵਾਲੀ ਨਵੀਂ ਸੜਕ ਦਾ ਕੀਤਾ ਉਦਘਾਟਨ
ਸ੍ਰੀ ਹਰਗੋਬਿੰਦਪੁਰ, 17 ਨਵੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਗੋਬਿੰਦਪੁਰ ਨਗਰ ਕੋਸਲ ਦੇ ਪ੍ਰਧਾਨ ਨਵਦੀਪ ਸਿੰਘ ਪੰਨੂੰ ਵਲੋਂ ਆਪਣੇ ਸਾਥੀਆਂ ਸਮੇਤ ਸ੍ਰੀ ਹਰਗੋਬਿੰਦਪੁਰ ਵਿਖੇ ਬਣ ਰਹੇ ਨਵੰੇ ਬੱਸ ਅੱਡੇ ਨੂੰ ਜਾਣ ਵਾਲੀ ਸੜਕ ਨਵੀਂ ਸੜਕ ਬਣਾਉਣ ਦਾ ਉਦਘਾਟਨ ਰੀਬਨ ਕੱਟ ਕੇ ਕੀਤਾ ਗਿਆ ਹੈ। ਇਸ ਸਮੇਂ ਪ੍ਰਧਾਨ ਨਵਦੀਪ ਸਿੰਘ ਪੰਨੂੰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼ਹਿਰਵਾਸੀਆਂ ਦੀ ਬੜੇ ਚਿਰ ਦੀ ਮੰਗ ਸੀ ਕਿ ਸ਼ਹਿਰ ਵਿਚ ਬੱਸ ਬਣਾਇਆ ਜਾਵੇ ਜਿਸਦਾ ਕੰਮ ਪਿਛਲੇ ਸਮੇਂ ਤੋਂ ਚਲ ਰਿਹਾ ਤੇ ਤਕਰੀਬਨ ਮੁਕੰਮਲ ਹੋ ਚੁਕਾ ਹੈ ਜਿਸਦਾ ਉਦਘਾਟਨ ਜਲਦੀ ਕੀਤਾ ਜਾਵੇਗਾ।
ਅਜੀਤ ਡੈਸਕ
18-11-2026