ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਿੰਡ ਤਿੱਬੜ ਵਿਖੇ 27.37 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਪ੍ਰੋਜੈਕਟ ਤੇ ਐਸ.ਟੀ.ਪੀ ਦਾ ਰੱਖਿਆ ਨੀਂਹ ਪੱਥਰ
ਗੁਰਦਾਸਪੁਰ/ਤਿੱਬੜ, 18 ਨਵੰਬਰ (ਚੱਕਰਾਜਾ/ਸੋਹਨ ਮਲਿਕ)- ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ, ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਅੱਜ ਗੁਰਦਾਸਪੁਰ ਦੇ ਪਿੰਡ ਤਿੱਬੜ ਵਿਖੇ 27. 37 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਸੀਵਰੇਜ ਸਕੀਮ ਤੇ ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ।
ਪ
ਪਿੰਡ ਤਿੱਬੜ ਵਿਖੇ ਸੀਵਰੇਜ ਪ੍ਰੋਜੈਕਟ ਦਾ ਉਦਘਾਟਨ ਕਰਦੇ ਕੈਬਨਿਟ ਮੰਤਰੀ ਪੰਜਾਬ ਹਰਦੀਪ ਸਿੰਘ ਮੁੰਡੀਆਂ, ਨਾਲ ਹਲਕਾ ਇੰਚਾਰਜ ਰਮਨ ਬਹਿਲ ਅਤੇ ਹੋਰ।
19-11-2026
ਗੁਰਦਾਸਪੁਰ/ਤਿੱਬੜ, 18 ਨਵੰਬਰ (ਚੱਕਰਾਜਾ/ਸੋਹਨ ਮਲਿਕ)- ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ, ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਅੱਜ ਗੁਰਦਾਸਪੁਰ ਦੇ ਪਿੰਡ ਤਿੱਬੜ ਵਿਖੇ 27.37 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਸੀਵਰੇਜ ਸਕੀਮ ਤੇ ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਹਲਕਾ ਇੰਚਾਰਜ ਰਮਨ ਬਹਿਲ, ਪ੍ਰਬੰਧਕੀ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਰਾਮਵੀਰ (ਮੁੱਖ ਇੰਜੀਨੀਅਰ (ਉੱਤਰ) ਇੰਜੀ. ਰਾਜੇਸ਼ ਖੋਸਲਾ, ਐੱਸ.ਈ. ਅਨੁਜ ਸ਼ਰਮਾ, ਵਿਭਾਗ ਦੇ ਉੱਚ ਅਧਿਕਾਰੀ, ਪਿੰਡ ਦੀ ਪੰਚਾਇਤ ਤੇ ਇਲਾਕਾ ਨਿਵਾਸੀ ਹਾਜ਼ਰ ਸਨ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਦੱਸਿਆ ਕਿ ਪਿੰਡ ਵਿਚ ਕੁੱਲ 19 ਕਿਲੋਮੀਟਰ ਲੰਬੀ ਸੀਵਰੇਜ ਪਾਈਪ ਲਾਈਨ ਵਿਛਾਈ ਜਾਵੇਗੀ ਤੇ 1.5 ਐੱਮ.ਐੱਲ.ਡੀ. ਸਮਰੱਥਾ ਵਾਲਾ ਸੀਵਰੇਜ ਟ੍ਰੀਟਮੈਂਟ ਪਲਾਂਟ ਲਗਾਇਆ ਜਾਵੇਗਾ ਜਿਸ ਨੂੰ 18 ਮਹੀਨਿਆਂ ਵਿਚ ਮੁਕੰਮਲ ਕਰਨ ਦਾ ਟੀਚਾ ਰੱਖਿਆ ਹੈ। ਇਸ ਤੋਂ ਇਲਾਵਾ ਸੀਵਰ ਪਾਉਣ ਸਮੇਂ ਵਾਟਰ ਸਪਲਾਈ ਦੀ ਪਾਈਪ ਲਾਈਨ ਟੁੱਟਣ ਕਾਰਣ ਉਸ ਦੀ ਥਾਂ ’ਤੇ ਲਗਪਗ 11 ਕਿਲੋਮੀਟਰ ਵਾਟਰ ਸਪਲਾਈ ਦੀ ਨਵੀਂ ਪਾਈਪ ਲਾਈਨ ਪਾਈ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਪਿੰਡ ਤਿੱਬੜ ਦੇ ਲਗਪਗ 1500 ਘਰਾਂ ਤੇ 10,600 ਦੀ ਆਬਾਦੀ ਨੂੰ ਸਿੱਧਾ ਲਾਭ ਮਿਲੇਗਾ। ਉਨ੍ਹਾਂ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਗੁਰਦਾਸਪੁਰ ਹਲਕੇ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆ ਕਿਹਾ ਕਿ ਰਮਨ ਬਹਿਲ ਹਮੇਸ਼ਾ ਆਪਣੇ ਹਲਕੇ ਦੇ ਲੋਕਾਂ ਦੀ ਭਲਾਈ ਅਤੇ ਲੋਕਪੱਖੀ ਕਾਰਜਾਂ ਲਈ ਯਤਨਸ਼ੀਲ ਰਹਿੰਦੇ ਹਨ। ਇਸ ਮੌਕੇ ਉਨ੍ਹਾਂ ਵਲੋਂ ਸੈਣੀ ਸਮਾਜ ਵਲੋਂ ਗੁਰਦਾਸਪੁਰ ਵਿਖੇ ਉਸਾਰੀ ਗਈ ਧਰਮਸ਼ਾਲਾ ਦੇ ਵਿਕਾਸ ਕਾਰਜਾਂ ਲਈ 25 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਹਲਕਾ ਇੰਚਾਰਜ ਰਮਨ ਬਹਿਲ ਨੇ ਇਸ ਵੱਡੇ ਪ੍ਰੋਜੈਕਟ ਲਈ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਰਮਨ ਬਹਿਲ ਨੇ ਕਿਹਾ ਕਿ ਤਿੱਬੜ ਪਿੰਡ ਨੂੰ ਸ਼ਹਿਰ ਦੀ ਤਰਜ਼ ’ਤੇ ਵਿਕਸਿਤ ਕੀਤਾ ਜਾਵੇਗਾ। ਔਜਲਾ ਭਰਾਵਾਂ ਵਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਸੰਗਠਨ ਇੰਚਾਰਜ ਭਾਰਤ ਭੂਸ਼ਣ ਸ਼ਰਮਾ, ਚੇਅਰਮੈਨ ਰਾਜੀਵ ਸ਼ਰਮਾ, ਚੇਅਰਮੈਨ ਰਣਜੀਤ ਸਿੰਘ ਰਾਣਾ, ਚੇਅਰਮੈਨ ਗਗਨਦੀਪ ਸਿੰਘ, ਚੇਅਰਮੈਨ ਮੁਖਦੇਵ ਸਿੰਘ, ਆਕਸੀਜਨ ਵਿਜੇ ਕੁਮਾਰ, ਐੱਸ.ਡੀ.ਓ. ਕੰਵਰਜੀਤ ਰੱਤੜਾ, ਜਤਿੰਦਰ ਕੌਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਟਰੱਸਟੀ ਰਘੁਬੀਰ ਸਿੰਘ ਖਾਲਸਾ, ਟਰੱਸਟੀ ਹਿਤੇਸ਼ ਮਹਾਜਨ, ਪੀਟਰ ਮੱਟੂ, ਸੈਕਟਰੀ ਜਗਜੀਤ ਸਿੰਘ ਪਿੰਟਾ, ਐੱਨ.ਆਰ. ਆਈ. ਮਨਜੀਤ ਸਿੰਘ ਬੱਬੂ, ਸਨਾਤਨ ਸੇਵਾ ਸੰਮਤੀ ਜ਼ਿਲ੍ਹਾ ਪ੍ਰਧਾਨ ਗਗਨ ਮਹਾਜਨ, ਬਲਾਕ ਪ੍ਰਧਾਨ ਰਾਜੇਸ਼ ਕੁਮਾਰ, ਬਲਾਕ ਪ੍ਰਧਾਨ ਰੁਪੇਸ਼ ਕੁਮਾਰ, ਆਸ਼ਾ ਰਾਣੀ ਮਹਿਲਾ ਮੰਡਲ ਪ੍ਰਧਾਨ, ਸਰਪੰਚ ਰਣਜੀਤ ਸਿੰਘ, ਸਮਾਜ ਸੇਵੀ ਜਨਕ ਰਾਜ, ਪਿੰਡਾਂ ਦੇ ਪੰਚ-ਸਰਪੰਚ ਤੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।