ਮੈਰੀਗੋਲਡ ਪਬਲਿਕ ਸਕੂਲ ਅਲੀਵਾਲ ਨੇ ਮੁਕਾਬਲੇ ’ਚ 11 ਹਜ਼ਾਰ ਦਾ ਇਨਾਮ ਜਿੱਤਿਆ
ਅਲੀਵਾਲ, 18 ਨਵੰਬਰ (ਸੁੱਚਾ ਸਿੰਘ ਬੁੱਲੋਵਾਲ)- ਬੀਤੇ ਦਿਨੀਂ ਸ਼੍ਰੀ ਕ੍ਰਿਸ਼ਨਾ ਡਰਾਮੈਟਿਕ ਕਲੱਬ ਵਲੋਂ ਫ਼ਤਹਿਗੜ੍ਹ ਚੂੜੀਆਂ ’ਚ ਨਾਟਕ ਮੁਕਾਬਲੇ ਕਰਵਾਏ ਗਏ, ਜਿਸ ਵਿਚ ਮੈਰੀਗੋਲਡ ਪਬਲਿਕ ਸਕੂਲ ਅਲੀਵਾਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ ਅਤੇ 11000 ਰੁਪਏ ਦਾ ਨਕਦ ਇਨਾਮ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੇ ਡਾਇਰੈਕਟਰ ਗੁਰਵਿੰਦਰ ਸਿੰਘ ਪੰਨੂ ਨੇ ਦੱਸਿਆ ਕਿ ਇਸ ਮੁਕਾਬਲੇ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਕਲਾ, ਪ੍ਰਤਿਭਾ ਤੇ ਅਦਾਕਾਰੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਪਰ ਮੈਰੀਗੋਲਡ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੀ ਗਈ ਨਾਟਕ ਦੀ ਪੇਸ਼ਕਾਰੀ ਨੇ ਦਰਸ਼ਕਾਂ ਦਾ ਮਨ ਮੋਹ ਲਿਆ ਤੇ ਜੱਜਾਂ ਵਲੋਂ ਵੀ ਇਸ ਦੀ ਭਰਪੂਰ ਸ਼ਲਾਘਾ ਕੀਤੀ ਗਈ।
ਅਜੀਤ ਡੈਸਕ
19-11-2026