ਸਾਈਂ ਇੰਸਟੀਚਿਊਟ ਵਿਖੇ ਪੰਜਾਬ ਹੁਨਰ ਵਿਕਾਸ ਤਹਿਤ ਸ਼ੁਰੂ ਕੀਤੇ ਜਾਣਗੇ 3 ਕੋਰਸ
ਡੇਰਾ ਬਾਬਾ ਨਾਨਕ, 18 ਨਵੰਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਹੁਨਰਮੰਦ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵਚਨਬੱਧ ਹੈ ਜਿਸ ਤਹਿਤ ਸੂਬਾ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਦੇਣ ਦੇ ਉਪਰਾਲੇ ਤਹਿਤ ਪੰਜਾਬ ਹੁਨਰ ਵਿਕਾਸ ਯੋਜਨਾ ਚਲਾਈ ਜਾ ਰਹੀ ਹੈ। ਸ੍ਰੀ ਸਾਈਂ ਐਜੂਕੇਸ਼ਨਲ ਸੁਸਾਇਟੀ ਡੇਰਾ ਬਾਬਾ ਨਾਨਕ ਦੇ ਚੇਅਰਮੈਨ ਸ਼ਾਮ ਅਵਸਥੀ ਨੇ ਦੱਸਿਆ ਕਿ ਉਕਤ ਯੋਜਨਾ ਤਹਿਤ ਇੰਸਟੀਚਿਊਟ ਵਲੋਂ 3 ਕੋਰਸ ਸ਼ੁਰੂ ਕੀਤੇ ਜਾ ਰਹੇ ਹਨ ਜਿਸ ਵਿਚ ਹੋਮ ਹੈਲਥ ਏਡ ਨਰਸਿੰਗ, ਜਨਰਲ ਡਿਊਟੀ ਸਹਾਇਕ ਨਰਸਿੰਗ ਤੇ ਕੰਪਿਊਟਰ ਟੈਕਨੀਸ਼ੀਅਨ ਲਈ ਸੀਟਾਂ ਦੀ ਵਿਵਸਥਾ ਕੀਤੀ ਗਈ ਹੈ।
ਚੇਅਰਮੈਨ ਸ਼ਾਮ ਅਵਸਥੀ
19-11-2026