21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਚੁੱਕੇ ਸਵਾਲ

ਬਟਾਲਾ, 20 ਨਵੰਬਰ (ਸਤਿੰਦਰ ਸਿੰਘ)- ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਬਟਾਲਾ ਤੋਂ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਵਲੋਂ ਹਲਕੇ ਦੇ ਪਿੰਡ ਸੇਖਵਾਂ ਵਿਖੇ ਇਕ ਭਰਵੀਂ ਮੀਟਿੰਗ ਕੀਤੀ ਗਈ। ਸਾਬਕਾ ਸਰਪੰਚ ਨਰਿੰਦਰ ਸਿੰਘ ਦੇ ਗ੍ਰਹਿ ਵਿਖੇ ਹੋਏ ਇਸ ਇਕੱਠ ਦੌਰਾਨ ਚੋਣ ਰਣਨੀਤੀਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਜੁਟ ਜਾਣ ਦਾ ਸੱਦਾ ਦਿੱਤਾ ਗਿਆ।

ਪਿੰਡ ਸੇਖਵਾਂ ’ਚ ਕੀਤੀ ਮੀਟਿੰਗ ਨੂੰ ਸੰਬੋਧਨ ਕਰਦੇ ਐਡਵੋਕੇਟ ਅਮਨਦੀਪ ਜੈਂਂਤੀਪੁਰ। ਅਜੀਤ ਤਸਵੀਰ 21-11-2026
ਬਟਾਲਾ, 20 ਨਵੰਬਰ (ਸਤਿੰਦਰ ਸਿੰਘ)- ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਬਟਾਲਾ ਤੋਂ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਵਲੋਂ ਹਲਕੇ ਦੇ ਪਿੰਡ ਸੇਖਵਾਂ ਵਿਖੇ ਇਕ ਭਰਵੀਂ ਮੀਟਿੰਗ ਕੀਤੀ ਗਈ। ਸਾਬਕਾ ਸਰਪੰਚ ਨਰਿੰਦਰ ਸਿੰਘ ਦੇ ਗ੍ਰਹਿ ਵਿਖੇ ਹੋਏ ਇਸ ਇਕੱਠ ਦੌਰਾਨ ਚੋਣ ਰਣਨੀਤੀਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਜੁਟ ਜਾਣ ਦਾ ਸੱਦਾ ਦਿੱਤਾ ਗਿਆ। ਮੀਟਿੰਗ ਉਪਰੰਤ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਪੰਜਾਬ ਦੀ ਮੌਜੂਦਾ ਸਥਿਤੀ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ ਜਿਸ ਕਾਰਨ ਸਮਾਜ ਦਾ ਹਰ ਵਰਗ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਬਟਾਲਾ ਹਲਕਾ ਇਸ ਸਥਿਤੀ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਵਾਪਰ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ, ਵਪਾਰੀਆਂ ਨੂੰ ਮਿਲ ਰਹੀਆਂ ਰੰਗਦਾਰੀ ਦੀਆਂ ਧਮਕੀਆਂ ਤੇ ਸਿਆਸੀ ਬਦਲਾਖ਼ੋਰੀ ਤਹਿਤ ਦਰਜ ਕੀਤੇ ਜਾ ਰਹੇ ਕਥਿਤ ਝੂਠੇ ਮਾਮਲਿਆਂ ਕਾਰਨ ਆਮ ਲੋਕ ਬੇਹੱਦ ਪ੍ਰੇਸ਼ਾਨ ਹਨ। ਐਡਵੋਕੇਟ ਜੈਂਤੀਪੁਰ ਨੇ ਦਾਅਵਾ ਕੀਤਾ ਕਿ ਸੂਬੇ ਦੇ ਲੋਕ ਮੌਜੂਦਾ ਹਾਲਾਤ ਤੋਂ ਨਿਜਾਤ ਪਾਉਣ ਲਈ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਦੇ ਇਛੁੱਕ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਬਟਾਲਾ ਹਲਕੇ ਦੇ ਸੂਝਵਾਨ ਤੇ ਅਣਖੀ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵਿਰੋਧੀ ਪਾਰਟੀਆਂ ਨੂੰ ਨਕਾਰਦਿਆਂ ਕਾਂਗਰਸ ਪਾਰ ਟੀ ਦੇ ਹੱਕ ਵਿਚ ਵੱਡਾ ਫ਼ਤਵਾ ਦੇਣਗੇ ਤੇ ਪਾਰਟੀ ਦੀ ਸ਼ਾਨਦਾਰ ਜਿੱਤ ਯਕੀਨੀ ਬਣਾਉਣਗੇ। ਇਸ ਮੌਕੇ ਜਸਪਾਲ ਸਿੰਘ ਤੱਤਲਾ ਜਨਰਲ ਸੈਕਟਰੀ ਪੰਜਾਬ, ਸਵਿੰਦਰ ਸਿੰਘ ਮੈਂਬਰ ਪੰਚਾਇਤ, ਦਲਬੀਰ ਸਿੰਘ ਬਾਊ, ਲੱਖਾ ਸਿੰਘ ਮੈਂਬਰ ਪੰਚਾਇਤ, ਜਸਵਿੰਦਰ ਸਿੰਘ ਮੈਂਬਰ ਪੰਚਾਇਤ, ਜਗਜੀਤ ਸਿੰਘ, ਦਿਲਬਾਗ ਸਿੰਘ, ਸਰਦੂਲ ਸਿੰਘ, ਦਰਸ਼ਨ ਲਾਲ ਭਗਤ, ਅਮਰੀਕ ਸਿੰਘ, ਜਸਪਾਲ ਸਿੰਘ, ਕਰਮਜੀਤ ਹੈਪੀ ਸਰਪੰਚ, ਮਨਦੀਪ ਸਿੰਘ ਹਾਈ ਫਾਈਵ, ਮਨਜੀਤ ਸਿੰਘ, ਕਸ਼ਮੀਰ ਸਿੰਘ, ਵਿਲੀਅਮ, ਰਜਿੰਦਰ ਸਿੰਘ ਬੱਲਾ ਬਿਸ਼ਨੀਵਾਲ ਸਰਪੰਚ, ਮਨਜੀਤ ਸਰਪੰਚ, ਜਸਵਿੰਦਰ ਸਿੰਘ ਤਲਵੰਡੀ ਝੁੰਗਲਾਂ, ਨਿਰੰਜਣ ਦਾਸ ਸਰਪੰਚ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਕੂਲ ਵੈਨ ਨੂੰ ਕਾਰ ਨੇ ਮਾਰੀ ਟੱਕਰ, ਤਿੰਨ ਬੱਚੇ ਜ਼ਖ਼ਮੀ ਅਗਲੀ ਖ਼ਬਰ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਕੀਤਾ ਯਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।