21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਐਸ . ਐਸ . ਐਮ . ਕਾਲਜ ਦੇ ਵਿਦਿਆਰਥੀਆਂ ਵਲੋਂ ਇੰਟਰ - ਜ਼ੋਨਲ ਯੂਥ ਫੈਸਟੀਵਲ ’ ਚ ਸ਼ਾਨਦਾਰ ਪ੍ਰਦਰਸ਼ਨ

ਦੀਨਾਨਗਰ, 20 ਨਵੰਬਰ (ਸੋਢੀ/ਸ਼ਰਮਾ/ਘੁੰਮਣ)- ਐਸ. ਐਸ.

ਅਜੀਤ ਡੈਸਕ 21-11-2026
ਦੀਨਾਨਗਰ, 20 ਨਵੰਬਰ (ਸੋਢੀ/ਸ਼ਰਮਾ/ਘੁੰਮਣ)- ਐਸ. ਐਸ. ਐਮ. ਕਾਲਜ ਦੀਨਾਨਗਰ ਦੇ ਪੋਸਟ ਗ੍ਰੈਜੂਏਟ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਕਰਵਾਏ ਇੰਟਰ-ਜ਼ੋਨਲ ਯੂਥ ਫੈਸਟੀਵਲ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸਬੰਧੀ ਕਾਲਜ ਦੇ ਪ੍ਰਿੰਸੀਪਲ ਡਾ. ਮੁਖਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਸੰਗੀਤ ਵਿਭਾਗ ਮੁਖੀ ਪ੍ਰੋ: ਸੋਨੂੰ ਮੰਗੋਤਰਾ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਵੱਖ-ਵੱਖ ਸੰਗੀਤ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਹਿੱਸਾ ਲਿਆ। ਵਿਦਿਆਰਥੀ ਸੋਮਨਾਥ ਨੇ ਪੱਛਮੀ ਇੰਸਟਰੂਮੈਂਟ (ਸੋਲੋ) ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਹੋਰ ਸੰਗੀਤ ਮੁਕਾਬਲਿਆਂ ਵਿਚ ਵਿਦਿਆਰਥੀਆਂ ਦੇ ਪ੍ਰਦਰਸ਼ਨ ਸ਼ਲਾਘਾਯੋਗ ਸਨ। ਪ੍ਰੋਫੈਸਰ ਸੋਨੂੰ ਮੰਗੋਤਰਾ ਨੇ ਕਿਹਾ ਕਿ ਛੇ ਜ਼ੋਨਾਂ ਦੇ ਵੱਖ-ਵੱਖ ਕਾਲਜਾਂ ਦੇ ਨਾਲ ਇੰਨੇ ਵੱਡੇ ਪਲੇਟਫਾਰਮ ‘ਤੇ ਪ੍ਰਦਰਸ਼ਨ ਕਰਨਾ ਕਾਲਜ ਲਈ ਮਾਣ ਵਾਲੀ ਗੱਲ ਹੈ। ਕਾਲਜ ਪਹੁੰਚਣ ‘ਤੇ ਕਾਲਜ ਦੇ ਸਕੱਤਰ ਬਲਵਿੰਦਰ ਸ਼ਾਸਤਰੀ ਨੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਤੇ ਪ੍ਰਿੰਸੀਪਲ ਡਾ: ਮੁਖਵਿੰਦਰ ਸਿੰਘ ਰੰਧਾਵਾ, ਪ੍ਰੋ. ਸੋਨੂੰ ਮੰਗੋਤਰਾ ਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਡਾ: ਵਿਸ਼ਾਲ ਮਹਾਜਨ ਤੇ ਪ੍ਰੋਫੈਸਰ ਅਮਿਤ ਕੁਮਾਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਸ਼ਹੀਦ ਭਾਈ ਪ੍ਰਦੀਪ ਸਿੰਘ ਖਾਲਸਾ ਚੈਰੀਟੇਬਲ ਸੁਸਾਇਟੀ ਗਾਜੀਕੋਟ ਵਲੋਂ ਅੱਖਾਂ ਦਾ ਮੁਫਤ ਕੈਂਪ ਅਗਲੀ ਖ਼ਬਰ ਕਲੱਸਟਰ ਡੀਡਾ ਦੇ ਵਿੱਦਿਅਕ ਤੇ ਸਹਿ ਵਿੱਦਿਅਕ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।