20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਯੂਥ ਕਾਂਗਰਸ ਵਲੋਂ ਪੰਜਾਬ ਸਰਕਾਰ ਖਿਲਾਫ ਅਰਥੀ ਫੂਕ ਰੋਸ ਪ੍ਰਦਰਸ਼ਨ

ਸ਼ਾਹਪੁਰ ਕੰਢੀ, 20 ਨਵੰਬਰ (ਰਣਜੀਤ ਸਿੰਘ)- ਪੰਜਾਬ ਸਰਕਾਰ ਵਲੋਂ ਪਟਿਆਲਾ ਵਿਖੇ ਪੀ. ਸੀ.

ਅਰਥੀ ਫੂਕ ਰੋਸ ਪ੍ਰਦਰਸ਼ਨ ਕਰਦੇ ਹੋਏ ਯੂਥ ਕਾਂਗਰਸੀ ਵਰਕਰ । ਤਸਵੀਰ: ਰਣਜੀਤ ਸਿੰਘ 21-11-2026
ਸ਼ਾਹਪੁਰ ਕੰਢੀ, 20 ਨਵੰਬਰ (ਰਣਜੀਤ ਸਿੰਘ)- ਪੰਜਾਬ ਸਰਕਾਰ ਵਲੋਂ ਪਟਿਆਲਾ ਵਿਖੇ ਪੀ.ਸੀ.ਐਸ. ਪ੍ਰੀਖਿਆ ਵਿਚ ਹੋਈ ਧਾਂਦਲੀ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਯੂਥ ਪ੍ਰਧਾਨ ਸ਼ੁਭਮ ਸ਼ਰਮਾ ਨੂੰ ਗ੍ਰਿਫਤਾਰ ਕੀਤੇ ਜਾਣ ਦੇ ਵਿਰੋਧ ਵਿਚ ਜ਼ਿਲ੍ਹਾ ਪਠਾਨਕੋਟ ਦੇ ਯੂਥ ਕਾਂਗਰਸ ਦੇ ਪ੍ਰਧਾਨ ਪੰਮੀ ਪਠਾਨੀਆ ਵਲੋਂ ਰਣਜੀਤ ਸਾਗਰ ਡੈਮ ਦੀ ਚੈੱਕ ਪੋਸਟ ਨੰਬਰ ਇਕ ’ਤੇ ਅਰਥੀ ਫੂਕ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਤੇ ਮੰਗ ਕੀਤੀ ਗਈ ਕਿ ਪ੍ਰਧਾਨ ਸ਼ੁਭਮ ਸ਼ਰਮਾ ਖਿਲਾਫ ਕੀਤਾ ਪਰਚਾ ਰੱਦ ਕੀਤਾ ਜਾਵੇ ਤੇ ਉਸ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਨਹੀਂ ਤਾਂ ਯੂਥ ਕਾਂਗਰਸ ਸੰਘਰਸ਼ ਹੋਰ ਤੇਜ਼ ਕਰਨ ਲਈ ਮਜ਼ਬੂਰ ਹੋਵੇਗੀ । ਇਸ ਮੌਕੇ ਸੁਨੀਲ ਗੋਲਡੀ, ਮੋਹਨ ਸਿੰਘ, ਅਮਨ ਸਿੰਘ, ਮੋਹਿਤ ਕੁਮਾਰ, ਵਿਸ਼ਾਲ ਕੁਮਾਰ, ਵਿੱਕੀ, ਮਨਜੀਤ ਸਿੰਘ, ਡਾ: ਆਰ.ਕੇ. ਸਲਹੋਤਰਾ, ਰਵਿੰਦਰ ਕੁਮਾਰ ਤੇ ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਜੀ.ਆਰ.ਪੀ. ਵਲੋਂ ਰੇਲਵੇ ਸਟੇਸ਼ਨ ’ਤੇ ਕਾਸੋ ਸਰਚ ਅਪਰੇਸ਼ਨ ਅਗਲੀ ਖ਼ਬਰ ਏ.ਐਂਡ.ਐਮ. ਇੰਸਟੀਚਿਊਟਸ ਵਿਖੇ ਵਿਦਿਆਰਥੀਆਂ ਨੂੰ ‘ਪੰਜਾਬ ਦਾ ਕਰੋੜਪਤੀ’ ਪ੍ਰੋਗਰਾਮ ਬਾਰੇ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।