22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 756ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਚਰਨ ਕਮਲ ਸਾਹਿਬ ਵਿਖੇ ਕਰਵਾਏ ਸਮਾਗਮ

ਘੁਮਾਣ, 21 ਨਵੰਬਰ (ਬੰਮਰਾਹ)-ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 756ਵੇਂ ਪ੍ਰਕਾਸ਼ ਪੁਰਬ ਗੁਰਦੁਆਰਾ ਚਰਨ ਕਮਲ ਸਾਹਿਬ ਘੁਮਾਣ ਵਿਖੇ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਮੁੱਖ ਸੇਵਾਦਾਰ ਮਾਸਟਰ ਸੁਰਿੰਦਰ ਸਿੰਘ ਬੇਦੀ, ਜਨਰਲ ਸਕੱਤਰ ਅਮਰਜੀਤ ਸਿੰਘ ਪੁਰਬਾ ਨੇ ਦੱਸਿਆ ਕਿ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ।

ਅਜੀਤ ਡੈਸਕ 22-11-2026
ਘੁਮਾਣ, 21 ਨਵੰਬਰ (ਬੰਮਰਾਹ)-ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 756ਵੇਂ ਪ੍ਰਕਾਸ਼ ਪੁਰਬ ਗੁਰਦੁਆਰਾ ਚਰਨ ਕਮਲ ਸਾਹਿਬ ਘੁਮਾਣ ਵਿਖੇ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਮੁੱਖ ਸੇਵਾਦਾਰ ਮਾਸਟਰ ਸੁਰਿੰਦਰ ਸਿੰਘ ਬੇਦੀ, ਜਨਰਲ ਸਕੱਤਰ ਅਮਰਜੀਤ ਸਿੰਘ ਪੁਰਬਾ ਨੇ ਦੱਸਿਆ ਕਿ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਉਨ੍ਹਾਂ ਦੱਸਿਆ ਕਿ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕਵੀਸ਼ਰ ਹੀਰਾ ਸਿੰਘ ਲੱਧਾ ਮੁੰਡਾ, ਰਣਜੋਤ ਸਿੰਘ ਪੱਲਾ ਕਵੀਸ਼ਰ ਵਲੋਂ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ। ਇਸੇ ਤਰ੍ਹਾਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਚਰਨ ਕਮਲ ਸਾਹਿਬ ਦੀਆਂ ਬੀਬੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਸ਼ਾਮ ਨੂੰ ਰਹਿਰਾਸ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਰਾਤਰੀ ਦੀਵਾਨ ਸਜਾਏ ਗਏ, ਜਿਸ ਵਿਚ ਭਾਈ ਸਹਿਜਪ੍ਰੀਤ ਸਿੰਘ, ਭਾਈ ਪੰਥਪ੍ਰੀਤ ਸਿੰਘ ਮਡਿਆਲਾ, ਭਾਈ ਰਣਜੀਤ ਸਿੰਘ ਭੋਮੇ ਵਾਲਿਆਂ ਦੇ ਜਥੇ ਵਲੋਂ ਕੀਰਤਨ ਕਰਕੇ ਹਾਜ਼ਰੀ ਲਵਾਈ। ਇਸ ਮੌਕੇ ਸਾ. ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਸ਼ਮੀਰ ਸਿੰਘ ਬਰਿਆਰ, ਸਾ. ਵਿਧਾਇਕ ਬਲਵਿੰਦਰ ਸਿੰਘ ਲਾਡੀ, ਡਾ. ਹਰਜਿੰਦਰ ਸਿੰਘ ਜੱਜ, ਸਾ. ਸਰਪੰਚ ਹਰਬੰਸ ਸਿੰਘ ਘਮਾਣ, ਜਸਬੀਰ ਸਿੰਘ ਬੱਲੜਵਾਲ, ਸਤਨਾਮ ਸਿੰਘ ਦਮਦਮੀ, ਕੁਲਵੰਤ ਸਿੰਘ ਚੀਮਾ ਸਾ. ਚੇਅਰਮੈਨ ਆਦਿ ਨੇ ਹਾਜ਼ਰੀ ਲਵਾਈ। ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਗੁਰਮੀਤ ਸਿੰਘ ਵਲੋਂ ਆਈਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ। ਇਸ ਮੌਕੇ ਮਾਸਟਰ ਸੁਰਿੰਦਰ ਸਿੰਘ ਬੇਦੀ ਮੁੱਖ ਸੇਵਾਦਾਰ, ਅਮਰਜੀਤ ਸਿੰਘ ਪੁਰਬਾ ਜਨਰਲ ਸਕੱਤਰ, ਮਲਕੀਤ ਸਿੰਘ ਖ਼ਜ਼ਾਨਚੀ, ਗੁਰਮੀਤ ਸਿੰਘ ਮੁੱਖ ਗ੍ਰੰਥੀ, ਪਰਮਿੰਦਰ ਸਿੰਘ, ਹੀਰਾ ਸਿੰਘ ਘੁਮਾਣ, ਸਵਿੰਦਰ ਸਿੰਘ ਲੱਖਣ ਕੇ ਪੱਡੇ, ਸਰਬਜੀਤ ਸਿੰਘ ਪੁਰਬਾ, ਜੋਗਾ ਸਿੰਘ ਬੇਦੀ, ਮਹਿੰਦਰ ਸਿੰਘ ਬੇਦੀ, ਰਤਨ ਸਿੰਘ ਜੱਸਲ, ਮਨਜੀਤ ਸਿੰਘ, ਕੁਲਵੰਤ ਸਿੰਘ ਕਿਸ਼ਨਕੋਟ, ਸਤਨਾਮ ਸਿੰਘ ਬੇਦੀ, ਜਗਤਾਰ ਸਿੰਘ ਬੇਦੀ, ਹਰਦੀਪ ਸਿੰਘ, ਸਰਦੂਲ ਸਿੰਘ ਬੇਦੀ, ਨਵਜੋਤ ਸਿੰਘ ਬੇਦੀ, ਗੁਰਪ੍ਰੀਤ ਸਿੰਘ, ਬਲਕਾਰ ਸਿੰਘ, ਸੁਖਜੀਤ ਸਿੰਘ ਮਿੰਟਾ, ਨਵਦੀਪ ਸਿੰਘ ਟਿਵਾਣਾ, ਅਵਤਾਰ ਸਿੰਘ ਭੋਮਾ, ਸੰਦੀਪ ਸਿੰਘ, ਜਗੀਰ ਸਿੰਘ ਰੱਖੜਾ ਕਾਦੀਆਂ, ਬਿਕਰਮਜੀਤ ਸਿੰਘ ਜੱਸਲ ਘੁਮਾਣ, ਸ਼ਹਤਾਜ ਸਿੰਘ ਘੁਮਾਣ, ਅਭਿਮਾਨ ਸਿੰਘ ਸੰਧੂ, ਹਰਮਨਪ੍ਰੀਤ ਸਿੰਘ, ਗੁਰਨੂਰ ਸਿੰਘ, ਮਨਦੀਪ ਸਿੰਘ, ਅਮਨਦੀਪ ਸਿੰਘ, ਦਿਲਬਾਗ ਸਿੰਘ ਪੇਜੋਚੱਕ, ਰਛਪਾਲ ਸਿੰਘ ਛਕਾਲਾ, ਗੁਰਮੇਜ ਸਿੰਘ, ਰਾਜਵੀਰ ਸਿੰਘ, ਅਵਤਾਰ ਸਿੰਘ ਪੇਜੋਚੱਕ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 2027 ਦੀਆਂ ਚੋਣਾਂ ਤੋਂ ਪਹਿਲਾਂ ਮਸੀਹ ਭਾਈਚਾਰੇ ਨੇ ਦਿਖਾਈ ਇਕਜੁੱਟਤਾ ਦੀ ਤਾਕਤ ਅਗਲੀ ਖ਼ਬਰ ਆਪਸੀ ਝਗੜੇ ’ਚ ਚੱਲੀ ਗੋਲੀ, ਨੌਜਵਾਨ ਜਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।