22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸ੍ਰੀ ਗੁਰੂ ਤੇਗ ਬਹਾਦਰ ਸਕੂਲ ਬਟਾਲਾ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ’ਚ ਹਿੱਸਾ ਲਿਆ

ਬਟਾਲਾ, 21 ਨਵੰਬਰ (ਹਰਦੇਵ ਸਿੰਘ ਸੰਧੂ)- ਸਿੱਖੀ ਦੇ ਪ੍ਰਚਾਰ ਪ੍ਰਸਾਰ ਨੂੰ ਮੁੱਖ ਰੱਖਦਿਆਂ ਸਿੱਖਾਂ ਦੀ ਸਿਰਮੌਰ ਸੰਸਥਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤੇ ਜਾ ਰਹੇ ਉਪਰਾਲੇ ਸਦਕਾ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਵਲੋਂ ਹਰ ਸਾਲ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ ਤਹਿਤ ਬਟਾਲਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਹਸਨਪੁਰ ਦੇ ਵਿਦਿਆਰਥੀਆਂ ਨੇ ਵੀ ਇਸ ਪ੍ਰੀਖਿਆ ’ਚ ਹਿੱਸਾ ਲਿਆ। ਇਸ ਬਾਰੇ ਸਕੂਲ ਦੇ ਐਮ.

ਅਜੀਤ ਡੈਸਕ 22-11-2026
ਬਟਾਲਾ, 21 ਨਵੰਬਰ (ਹਰਦੇਵ ਸਿੰਘ ਸੰਧੂ)- ਸਿੱਖੀ ਦੇ ਪ੍ਰਚਾਰ ਪ੍ਰਸਾਰ ਨੂੰ ਮੁੱਖ ਰੱਖਦਿਆਂ ਸਿੱਖਾਂ ਦੀ ਸਿਰਮੌਰ ਸੰਸਥਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤੇ ਜਾ ਰਹੇ ਉਪਰਾਲੇ ਸਦਕਾ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਵਲੋਂ ਹਰ ਸਾਲ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ ਤਹਿਤ ਬਟਾਲਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਹਸਨਪੁਰ ਦੇ ਵਿਦਿਆਰਥੀਆਂ ਨੇ ਵੀ ਇਸ ਪ੍ਰੀਖਿਆ ’ਚ ਹਿੱਸਾ ਲਿਆ। ਇਸ ਬਾਰੇ ਸਕੂਲ ਦੇ ਐਮ.ਡੀ. ਜਾਗੀਰ ਸਿੰਘ ਕਾਹਲੋਂ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਅੰਮ੍ਰਿਤਸਰ ਵਲੋਂ ਲਈ ਗਈ 2026-27 ਦੀ ਧਾਰਮਿਕ ਪ੍ਰੀਖਿਆ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਪ੍ਰਿੰਸੀਪਲ ਲਵਪ੍ਰੀਤ ਸਿੰਘ ਕਾਹਲੋਂ, ਉਪ ਪ੍ਰਿੰਸੀਪਲ ਡਾਲੀ ਕਾਹਲੋਂ, ਮੈਨੇਜਰ ਅਮਨਦੀਪ ਸਿੰਘ ਕਾਹਲੋਂ, ਹਰਪ੍ਰੀਤ ਕੌਰ, ਰਾਕੇਸ਼ ਕੁਮਾਰ, ਬਲਵਿੰਦਰ ਸਿੰਘ, ਗੁਰਪ੍ਰੀਤ ਕੌਰ, ਆਰਜੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਖ਼ਾਲਸਾ ਕਾਲਜ ਗੁਰਦਾਸਨੰਗਲ ਵਿਖੇ ਦੋ ਰੋਜ਼ਾ ਅੰਤਰ ਸਕੂਲ ਸਪੋਰਟਸ ਮੀਟ ਸਮਾਪਤ ਅਗਲੀ ਖ਼ਬਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਟਰਪਲਾ ਨੂੰ ਸ਼ਹਿਰੀ ਦਿਹਾਤੀ ਮੰਡਲ ਬਟਾਲਾ ਨੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।