ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਕੀਤੇ ਵਾਅਦੇ ਪੂਰੇ ਕਰੇ ਪੰਜਾਬ ਸਰਕਾਰ - ਪ੍ਰਧਾਨ ਸੁਨਿਰਮਲ ਕੌਰ
ਗੁਰਦਾਸਪੁਰ, 21 ਨਵੰਬਰ (ਗੁਰਪ੍ਰਤਾਪ ਸਿੰਘ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਗੁਰਦਾਸਪੁਰ ਦੀ ਪ੍ਰਧਾਨ ਸੁਨਿਰਮਲ ਕੌਰ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਪੰਜਾਬ ਸਰਕਾਰ ֹ’ ਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਸਮੇਂ ਆਮ ਆਦਮੀ ਪਾਰਟੀ ਵਲੋਂ ਸਰਕਾਰ ਬਣਨ ’ਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ-ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਇਹ ਵਾਅਦਾ ਵਫ਼ਾ ਨਹੀਂ ਹੋਇਆ।
ਪ੍ਰਧਾਨ ਸੁਨਿਰਮਲ ਕੌਰ
22-11-2026