ਪਿੰਡਾਂ ਦੀਆਂ ਪੰਚਾਇਤਾਂ ਦੇ ਵਿਕਾਸ ਲਈ ਕੈਬਨਿਟ ਮੰਤਰੀ ਪੰਜਾਬ ਵਲੋਂ ਵੰਡੇ ਗਏ 12 ਕਰੋੜ 84 ਲੱਖ ਦੇ ਚੈੱਕ
ਨਰੋਟ ਮਹਿਰਾ, 21 ਨਵੰਬਰ (ਰਾਜ ਕੁਮਾਰੀ)-ਪਿੰਡਾਂ ਦੇ ਵਿਕਾਸ ਲਈ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵਲੋਂ 40 ਪਿੰਡਾਂ ਦੀਆਂ ਪੰਚਾਇਤਾਂ ਨੂੰ 12 ਕਰੋੜ 84 ਲੱਖ ਰੁਪਏ ਦੇ ਚੈੱਕ ਵੰਡੇ ਗਏ । ਇਸ ਮੌਕੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਨ੍ਹਾਂ ਫੰਡਾਂ ਨਾਲ ਪਿੰਡਾਂ ਵਿਚ ਕਲੀਨਿਕ ਕਮਿਊਨਿਟੀ ਹਾਲ, ਆਂਗਣਵਾੜੀ ਸੈਂਟਰ, ਗੰਦੇ ਪਾਣੀ ਦੀ ਨਿਕਾਸੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਕਾਰਜ ਕੀਤੇ ਜਾਣਗੇ, ਤਾਂ ਜੋ ਪਿੰਡ ਵਾਸੀਆਂ ਨੂੰ ਆਪਣੇ ਹੀ ਪਿੰਡਾਂ ਵਿਚ ਬਿਹਤਰ ਸਹੂਲਤਾਂ ਮਿਲ ਸਕਣ ।
ਅਜੀਤ ਡੈਸਕ
22-11-2026