24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪੱਤਰਕਾਰ ਵਿਸ਼ਾਲ ਮੁੰਨਾ ਨੂੰ ਸਦਮਾ, ਭੈਣ ਵੰਦਨਾ ਕੁਮਾਰੀ ਦਾ ਦਿਹਾਂਤ

ਗੁਰਦਾਸਪੁਰ, 23 ਨਵੰਬਰ (ਚੱਕਰਾਜਾ)- ‘ਅਜੀਤ’ ਉਪ ਦਫਤਰ ਗੁਰਦਾਸਪੁਰ ਤੋਂ ਪੱਤਰਕਾਰ ਵਿਸ਼ਾਲ ਮੁੰਨਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਭੈਣ ਵੰਦਨਾ ਕੁਮਾਰੀ ਪਤਨੀ ਸੁਰਿੰਦਰ ਕੁਮਾਰ ਦਾ ਸੰਖੇਪ ਬਿਮਾਰੀ ਤੋਂ ਬਾਅਦ ਅੱਜ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।

ਅਜੀਤ ਡੈਸਕ 24-11-2026
ਗੁਰਦਾਸਪੁਰ, 23 ਨਵੰਬਰ (ਚੱਕਰਾਜਾ)- ‘ਅਜੀਤ’ ਉਪ ਦਫਤਰ ਗੁਰਦਾਸਪੁਰ ਤੋਂ ਪੱਤਰਕਾਰ ਵਿਸ਼ਾਲ ਮੁੰਨਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਭੈਣ ਵੰਦਨਾ ਕੁਮਾਰੀ ਪਤਨੀ ਸੁਰਿੰਦਰ ਕੁਮਾਰ ਦਾ ਸੰਖੇਪ ਬਿਮਾਰੀ ਤੋਂ ਬਾਅਦ ਅੱਜ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਵੰਦਨਾ ਕੁਮਾਰੀ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਪੱਤਰਕਾਰ ਭਾਈਚਾਰੇ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਰਿਸ਼ਤੇਦਾਰ ਤੇ ਜਾਣ-ਪਹਿਚਾਣ ਵਾਲੇ ਅੰਤਿਮ ਵਿਦਾਈ ਦੇਣ ਲਈ ਪਹੁੰਚੇ। ਪੱਤਰਕਾਰ ਭਾਈਚਾਰੇ ਵਲੋਂ ਵਿਸ਼ਾਲ ਮੁੰਨਾ ਨਾਲ ਦੁੱਖ ਸਾਂਝਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ ਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ। ਵੰਦਨਾ ਕੁਮਾਰੀ ਨਮਿੱਤ ਭੋਗ ਤੇ ਅੰਤਿਮ ਅਰਦਾਸ 26 ਨਵੰਬਰ ਨੂੰ ਗੁਰਦੁਆਰਾ ਬਾਬਾ ਟਹਿਲ ਸਿੰਘ ਵਿਖੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗੀ।
ਪਿਛਲੀ ਖ਼ਬਰ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ ਅਗਲੀ ਖ਼ਬਰ 12 ਗ੍ਰਾਮ ਹੈਰੋਇਨ ਸਮੇਤ ਦੋ ਦੋਸ਼ੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।