24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਗੁਰੂ ਨਾਨਕ ਕਾਲਜ ਬਟਾਲਾ ਵਿਖੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਵਿਸ਼ੇਸ਼ ਲੈਕਚਰ ਕਰਵਾਇਆ

ਬਟਾਲਾ, 23 ਨਵੰਬਰ (ਸਤਿੰਦਰ ਸਿੰਘ)- ਗੁਰੂ ਨਾਲਕ ਕਾਲਜ ’ਚ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਦੀ ਅਗਵਾਈ ਵਿਚ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਬਾਣੀ ਅਤੇ ਫ਼ਲਸਫ਼ੇ ਦੇ ਵੱਖ-ਵੱਖ ਪੱਖਾਂ ਨੂੰ ਸਮਝਣ ਅਤੇ ਉਨ੍ਹਾਂ ਦੀ ਵਿਚਾਰਧਾਰਾ ਦੀ ਵਰਤਮਾਨ ਸਮੇਂ ਵਿਚ ਸਾਰਥਕਤਾ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਦੇ ਉਦੇਸ਼ ਨਾਲ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।

ਅਜੀਤ ਡੈਸਕ 24-11-2026
ਬਟਾਲਾ, 23 ਨਵੰਬਰ (ਸਤਿੰਦਰ ਸਿੰਘ)- ਗੁਰੂ ਨਾਲਕ ਕਾਲਜ ’ਚ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਦੀ ਅਗਵਾਈ ਵਿਚ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਬਾਣੀ ਅਤੇ ਫ਼ਲਸਫ਼ੇ ਦੇ ਵੱਖ-ਵੱਖ ਪੱਖਾਂ ਨੂੰ ਸਮਝਣ ਅਤੇ ਉਨ੍ਹਾਂ ਦੀ ਵਿਚਾਰਧਾਰਾ ਦੀ ਵਰਤਮਾਨ ਸਮੇਂ ਵਿਚ ਸਾਰਥਕਤਾ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਦੇ ਉਦੇਸ਼ ਨਾਲ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਅਤੇ ਫ਼ਲਸਫ਼ਾ ਸਮੁੱਚੇ ਵਿਸ਼ਵ ਲਈ ਅਜਿਹੀ ਅਨਮੋਲ ਵਿਚਾਰਧਾਰਕ ਵਿਰਾਸਤ ਹੈ, ਜੋ ਮਨੁੱਖ ਨੂੰ ਵਹਿਮਾਂ-ਭਰਮਾਂ, ਸਮਾਜਿਕ ਵੰਡੀਆਂ ਤੇ ਵਿਤਕਰਿਆਂ ਤੋਂ ਉੱਪਰ ਉੱਠ ਕੇ ਮਾਨਵਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੰਦੀ ਹੈ। ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਬੀਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਸਾਹਿਤਕ, ਸੱਭਿਆਚਾਰਕ ਅਤੇ ਵਿਚਾਰਧਾਰਕ ਵਿਰਾਸਤ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ। ਗੁਰੂ ਸਾਹਿਬ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸਿਧਾਂਤ ਮਨੁੱਖ ਨੂੰ ਸੁਚੱਜਾ ਜੀਵਨ ਜਿਊਣ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਦੀ ਪ੍ਰੇਰਨਾ ਵੀ ਦਿੰਦਾ ਹੈ। ਇਸ ਮੌਕੇ ਡਾ. ਨਵੀਨ ਚੰਦ ਐੱਸ.ਐੱਲ. ਬਾਵਾ ਡੀ.ਏ.ਵੀ. ਕਾਲਜ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਪ੍ਰੋ. ਸ਼ਹਿਬਾਜਦੀਪ ਸਿੰਘ, ਪ੍ਰੋ. ਮਨਮੀਤ ਕੌਰ, ਪ੍ਰੋ. ਨਵਦੀਪ ਕੌਰ, ਪ੍ਰੋ. ਕਵਲਜੀਤ ਕੌਰ ਤੇ ਗੁਰਮੀਤ ਸਿੰਘ, ਕਾਲਜ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਗੋਬਿੰਦ ਪਬਲਿਕ ਸਕੂਲ ਦੀਨਾਨਗਰ ਨੇ ਸੀ.ਬੀ.ਐਸ.ਈ. ਦੇ ਸਮਰੱਥਾ ਨਿਰਮਾਣ ਪ੍ਰੋਗਰਾਮ ਦੀ ਮੇਜ਼ਬਾਨੀ ਕੀਤੀ ਅਗਲੀ ਖ਼ਬਰ ਗੁਰੂ ਨਾਨਕ ਸੇਵਕ ਸਭਾ ਦੇ ਜਗਦੀਸ਼ ਸਿੰਘ ਕਲਸੀ ਸਰਬਸੰਮਤੀ ਨਾਲ ਬਣੇ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।