24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਜੌੜਾ ਛੱਤਰਾਂ, 23 ਨਵੰਬਰ (ਪਰਮਜੀਤ ਸਿੰਘ ਘੁੰਮਣ)- ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ਸਕੂਲ ਦੀਆਂ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ, ਕਵਿਸ਼ਰੀ ਤੇ ਧਾਰਮਿਕ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।

ਅਜੀਤ ਡੈਸਕ 24-11-2026
ਜੌੜਾ ਛੱਤਰਾਂ, 23 ਨਵੰਬਰ (ਪਰਮਜੀਤ ਸਿੰਘ ਘੁੰਮਣ)- ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ਸਕੂਲ ਦੀਆਂ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ, ਕਵਿਸ਼ਰੀ ਤੇ ਧਾਰਮਿਕ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਸਮਾਗਮ ਦੌਰਾਨ ਵਿਦਿਆਰਥਣਾਂ ਮਨਸੀਜ ਕੌਰ, ਰਮਨਜੋਤ ਕੌਰ ਅਤੇ ਤਬਲਾਵਾਦਕ ਸਮਰਪ੍ਰੀਤ ਸਿੰਘ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ ਜਦਕਿ ਸੱਤਵੀਂ ਜਮਾਤ ਦੀ ਵਿਦਿਆਰਥਣ ਸੱਤਰੀਤ ਕੌਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ ਨਾਲ ਸਬੰਧਿਤ ਸੁੰਦਰ ਕਵਿਤਾ ਪੇਸ਼ ਕੀਤੀ। ਸਕੂਲ ਦੇ ਧਾਰਮਿਕ ਸਿੱਖਿਆ ਦੇ ਅਧਿਆਪਕ ਸੁਖਵਿੰਦਰ ਸਿੰਘ ਅਤੇ ਗੁਰਮੁਖ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੇ ਉਪਦੇਸ਼ਾਂ ਤੇ ਮਨੁੱਖਤਾ ਦੀ ਭਲਾਈ ਲਈ ਕੀਤੇ ਕਾਰਜਾਂ ਬਾਰੇ ਚਾਨਣਾ ਪਾਇਆ। ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਹਰਪ੍ਰੀਤ ਕੌਰ, ਸਰਦੂਲ ਸਿੰਘ ਤੇ ਡਾਇਰੈਕਟਰ ਕੁਲਜੀਤ ਸਿੰਘ ਨੇ ਸਮੂਹ ਵਿਦਿਆਰਥੀਆਂ ਤੇ ਸਟਾਫ਼ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਸਕੂਲ ਦੀ ਵਾਈਸ ਪ੍ਰਿੰਸੀਪਲ ਰਾਜਬੀਰ ਕੌਰ, ਜਗਜੀਤ ਕੌਰ ਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਅਗਲੀ ਖ਼ਬਰ ਬਾਬਾ ਜੀਵਨ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਅੱਡਾ ਅੱਚਲ ਸਾਹਿਬ ਤੋਂ ਸੰਗਤਾਂ ਪਹੁੰਚੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।