ਇੰਡੀਅਨ ਹੈਰੀਟੇਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਨਗਰ ਕੀਰਤਨ ’ਚ ਲਿਆ ਭਾਗ
ਧਾਰੀਵਾਲ, 23 ਨਵੰਬਰ (ਲਖਬੀਰ ਸਿੰਘ ਖੁੰਡਾ)- ਗੁਰਦੁਆਰਾ ਬੇਬੇ ਨਾਨਕੀ ਜੀ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਇਸ ਪਵਿੱਤਰ ਨਗਰ ਕੀਰਤਨ ਵਿਚ ਇੰਡੀਅਨ ਹੈਰੀਟੇਜ ਪਬਲਿਕ ਸਕੂਲ ਧਾਰੀਵਾਲ ਦੇ ਵਿਦਿਆਰਥੀਆਂ ਨੇ ਵੀ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਹਿੱਸਾ ਲਿਆ।
ਅਜੀਤ ਡੈਸਕ
24-11-2026