ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਧਿਆਤਮਿਕ ਜਾਗ੍ਰਿਤੀ ਦੇ ਨਾਲ ਆਦਰਸ਼ ਸਮਾਜ ਦੀ ਸਥਾਪਨਾ ਦਾ ਸੰਦੇਸ਼ ਦਿੰਦੀਆਂ ਹਨ -ਸਵਾਮੀ ਜਗਦੀਸ਼ਾਨੰਦ
ਪਠਾਨਕੋਟ, 23 ਨਵੰਬਰ (ਸੁਮਿਤ)- ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਧਿਆਤਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਪਹੁੰਚੀਆਂ ਸੰਗਤਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਧਿਆਤਮਿਕ ਜੀਵਨ ਦਰਸ਼ਨ, ਮਹਾਨ ਸਿੱਖਿਆਵਾਂ ਤੇ ਮਾਨਵ ਕਲਿਆਣ ਦੇ ਸੰਦੇਸ਼ ਨੂੰ ਯਾਦ ਕੀਤਾ।
ਅਜੀਤ ਡੈਸਕ
24-11-2026