25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਸੂਰਜ ਨਾਹਰ ਤੇ ਸਾਬਕਾ ਕੌਸਲਰ ਸਤਪਾਲ ਨਾਹਰ ‘ਆਪ’ ’ਚ ਸ਼ਾਮਿਲ

ਬਟਾਲਾ, 24 ਨਵੰਬਰ (ਸਤਿੰਦਰ ਸਿੰਘ)-ਹਲਕਾ ਬਟਾਲਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂ ਸੂਰਜ ਨਾਹਰ ਅਤੇ ਵਾਰਡ ਨੰ: 48 ਤੋਂ ਸਾਬਕਾ ਕੌਸਲਰ ਸਤਪਾਲ ਨਾਹਰ ਨੇ ਆਪਣੀ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕਰ ਲਈ। ਉਨ੍ਹਾਂ ਹਲਕਾ ਵਿਧਾਇਕ ਅਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ (ਸ਼ੈਰੀ ਕਲਸੀ) ਦੀ ਅਗਵਾਈ ਹੇਠ ‘ਆਪ’ ਦਾ ਪੱਲਾ ਫੜਿਆ।

ਅਜੀਤ ਡੈਸਕ 25-11-2026
ਬਟਾਲਾ, 24 ਨਵੰਬਰ (ਸਤਿੰਦਰ ਸਿੰਘ)-ਹਲਕਾ ਬਟਾਲਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂ ਸੂਰਜ ਨਾਹਰ ਅਤੇ ਵਾਰਡ ਨੰ: 48 ਤੋਂ ਸਾਬਕਾ ਕੌਸਲਰ ਸਤਪਾਲ ਨਾਹਰ ਨੇ ਆਪਣੀ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕਰ ਲਈ। ਉਨ੍ਹਾਂ ਹਲਕਾ ਵਿਧਾਇਕ ਅਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ (ਸ਼ੈਰੀ ਕਲਸੀ) ਦੀ ਅਗਵਾਈ ਹੇਠ ‘ਆਪ’ ਦਾ ਪੱਲਾ ਫੜਿਆ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ‘ਆਪ’ ਵਿਚ ਸ਼ਾਮਿਲ ਹੋਏ ਦੋਵਾਂ ਆਗੂਆਂ ਦਾ ਨਿੱਘਾ ਤੇ ਭਰਵਾਂ ਸਵਾਗਤ ਕੀਤਾ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ, ਇਮਾਨਦਾਰ ਕਾਰਜਸ਼ੈਲੀ ਅਤੇ ਵਿਕਾਸਮੁਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਤੇ ਵਰਕਰ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਕਰੀਬ ਸਾਢੇ ਚਾਰ ਸਾਲਾਂ ਦੇ ਅੰਦਰ ਬਟਾਲਾ ਸ਼ਹਿਰ ਸਮੇਤ ਸਮੁੱਚੇ ਹਲਕੇ ਵਿਚ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਹਲਕਾ ਬਟਾਲਾ ਵਿਚ ਖੁੱਲ੍ਹੀਆਂ ਤੇ ਨਵੀਆਂ ਸੜਕਾਂ, ਪੱਕੀਆਂ ਗਲੀਆਂ, ਸੁੰਦਰ ਅਤੇ ਖੁੱਲ੍ਹੇ ਚੌਕ, ਸੀ.ਸੀ.ਟੀ.ਵੀ. ਕੈਮਰੇ, ਸੁੰਦਰ ਐਂਟਰੀ ਗੇਟ, ਟਰੈਫਿਕ ਲਾਈਟਾਂ, ਸਟਰੀਟ ਲਾਈਟਾਂ ਅਤੇ ਹਾਈ-ਮਾਸਟ ਲਾਈਟਾਂ, ਮੁਫ਼ਤ ਮੈਡੀਕਲ ਸਹੂਲਤ ਲਈ ਪਿੰਡਾਂ ਅਤੇ ਸ਼ਹਿਰਾਂ ਵਿਚ ਬਣੇ ਮੁਹੱਲਾ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਟਰੈਫਿਕ ਦੀ ਸਮੱਸਿਆ ਨੂੰ ਦੇਖਦੇ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਇਕ ਥਾਂ ’ਤੇ ਹੀ ਪੂਰਾ ਕਰਨ ਲਈ ਤੰਗ ਜਗ੍ਹਾ ਤੋਂ ਬਾਹਰ ਕੱਢ ਕੇ ਬਣਾਈ ਨਵੀਂ ਤਹਿਸੀਲ ਬਣਾਈ ਗਈ, ਨਾਲ ਹੀ ਬਣ ਰਿਹਾ ਨਵਾਂ ਐੱਸਐੱਸਪੀ ਦਫ਼ਤਰ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸੇ ਤਰ੍ਹਾਂ ਪਿੰਡਾਂ ਵਿਚ ਪੱਕੀਆਂ ਸੜਕਾਂ, ਪੱਕੇ ਸੂਏ, ਨੌਜਵਾਨਾਂ ਲਈ ਵਧੀਆ ਖੇਡ ਮੈਦਾਨ, ਨਵੇਂ ਜਿੰਮ ਅਤੇ ਖੇਡਾਂ ਨਾਲ ਜੁੜੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਮੌਕੇ ਪਾਰਟੀ ਵਿਚ ਸ਼ਾਮਲ ਹੋਏ ਆਗੂਆਂ ਨੇ ਵੀ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਪਿਛਲੀ ਖ਼ਬਰ ਬੇਟ ਇਲਾਕੇ ਦੇ ਵੱਖ-ਵੱਖ ਗੁਰਦੁਆਰਿਆਂ ’ਚ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਬਜ਼ੁਰਗ ਨੇ ਪੁੱਤਰ ਅਤੇ ਪੋਤਰਿਆਂ ’ਤੇ ਕੁਟਮਾਰ ਕਰਕੇ ਘਰੋਂ ਬੇਘਰ ਕਰਨ ਦੇ ਲਗਾਏ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।