ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੱਬਾਂਰਾਲੀ ਖੁਰਦ ਵਿਖੇ ਨਗਰ ਕੀਰਤਨ ਸਜਾਇਆ
ਫਤਹਿਗੜ੍ਹ ਚੂੜੀਆਂ, 24 ਨਵੰਬਰ (ਅਵਤਾਰ ਸਿੰਘ ਰੰਧਾਵਾ)-ਪਿੰਡ ਪੱਬਾਂਰਾਲੀ ਖੁਰਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਛਤਰ ਛਾਇਆ ਹੇਠ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਵੱਖ-ਵੱਖ ਮੁਹੱਲਿਆਂ-ਗਲੀਆਂ ਰਾਹੀਂ ਹੁੰਦਾ ਹੋਇਆ ਸ਼ਾਮ ਨੂੰ ਵਾਪਸ ਗੁਰਦੁਆਰਾ ਪਹੁੰਚਾ।
ਪਿੰਡ ਪੱਬਾਂਰਾਲੀ ਖੁਰਦ ਤੋਂ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ੍ਰ੍ਰ ਪੰਜ ਪਿਆਰੇ ਸਾਹਿਬਾਨ ਸੰਗਤਾਂ ਸਮੇਤ। ਤਸਵੀਰ : ਅਵਤਾਰ ਸਿੰਘ ਰੰਧਾਵਾ
25-11-2026