25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਡੀ.ਡੀ.ਆਈ. ਸਕੂਲ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਅਤੇ ਧਾਰਮਿਕ ਸਮਾਗਮ ਕਰਵਾਇਆ

ਫਤਿਹਗੜ੍ਹ ਚੂੜੀਆਂ, 24 ਨਵੰਬਰ (ਐਮ. ਐਸ.

ਅਜੀਤ ਡੈਸਕ 25-11-2026
ਫਤਿਹਗੜ੍ਹ ਚੂੜੀਆਂ, 24 ਨਵੰਬਰ (ਐਮ.ਐਸ.ਫੁੱਲ)- ਡੀ.ਡੀ.ਆਈ. ਸਕੂਲ ਵਿਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਪ੍ਰਭਾਤ ਫੇਰੀ ਅਤੇ ਧਾਰਮਿਕ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਹ ਸਮਾਗਮ ਸਕੂਲ ਦੇ ਐਮ.ਡੀ. ਇੰਦਰਜੀਤ ਸਿੰਘ ਭਾਟੀਆ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਸਵਲੀਨ ਭਾਟੀਆ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਨਰਸਰੀ ਵਿਭਾਗ ਤੋਂ ਪ੍ਰਭਾਤ ਫੇਰੀ ਕੱਢ ਕੇ ਕੀਤੀ ਗਈ, ਜੋ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਦੀ ਸ਼ਮੂਲੀਅਤ ਨਾਲ ਸਕੂਲ ਦੇ ਮੁੱਖ ਹਾਲ ਵਿੱਚ ਪਹੁੰਚ ਕੇ ਸੰਪੰਨ ਹੋਈ। ਉਪਰੰਤ ਹਾਲ ਵਿੱਚ ਕਰਵਾਏ ਧਾਰਮਿਕ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸ਼ਬਦ ਗਾਇਨ ਅਤੇ ਕਵੀਸ਼ਰੀ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚਾਨਣਾ ਪਾਇਆ। ਅਧਿਆਪਕਾਂ ਨੇ ਵੀ ਬੱਚਿਆਂ ਨੂੰ ਗੁਰੂ ਸਾਹਿਬ ਦੇ ਨਾਮ ਜਪਣ, ਕਿਰਤ ਕਰਨ, ਵੰਡ ਛਕਣ ਅਤੇ ਸਮਾਜਿਕ ਬਰਾਬਰੀ ਦੇ ਸਿਧਾਂਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਐਮ.ਡੀ. ਇੰਦਰਜੀਤ ਸਿੰਘ ਭਾਟੀਆ ਤੇ ਪ੍ਰਿੰਸੀਪਲ ਮੈਡਮ ਸਵਲੀਨ ਭਾਟੀਆ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ।
ਪਿਛਲੀ ਖ਼ਬਰ ਕੌਂਸਲਰ ਮਨਬੀਰ ਸਿੰਘ ਰੰਧਾਵਾ ਦਾ ਪ੍ਰਭਾਤ ਫੇਰੀ ਵਲੋਂ ਸਨਮਾਨ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੱਬਾਂਰਾਲੀ ਖੁਰਦ ਵਿਖੇ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।