ਪਿੰਡ ਵੜੈਚ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ
ਨਿੱਕੇ ਘੁੰਮਣ, 24 ਨਵੰਬਰ (ਸਤਬੀਰ ਸਿੰਘ ਘੁੰਮਣ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਪਿੰਡ ਵੜੈਚ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਕਿਲ੍ਹਾ ਸਾਹਿਬ ਤੋਂ ਹੋਈ।
ਪ
ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ ਤੇ ਸੰਗਤਾਂ। ਤਸਵੀਰ : ਲਖਬੀਰ ਸਿੰਘ ਖੁੰਡਾ
ਪੰਜ ਪਿਆਰਿਆਂ ਅਤੇ ਸੰਗਤ ਦਾ ਸਨਮਾਨ ਕਰਨ ਸਮੇਂ ਡਾ.ਗੁਰਦੇਵ ਸਿੰਘ ਧਾਰੋਵਾਲੀ, ਬਾਬਾ ਰਛਪਾਲ ਸਿੰਘ ਪਰਮੇਸ਼ਰ ਨਗਰ ਵਾਲੇ, ਐਸ. ਐਚ. ਓ. ਸਤਪਾਲ ਅਤੇ ਸੰਗਤਾਂ। ਤਸਵੀਰ: ਕੁਲਦੀਪ ਸਿੰਘ ਸੋਨੂੰ
25-11-2026
ਨਿੱਕੇ ਘੁੰਮਣ, 24 ਨਵੰਬਰ (ਸਤਬੀਰ ਸਿੰਘ ਘੁੰਮਣ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਪਿੰਡ ਵੜੈਚ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਕਿਲ੍ਹਾ ਸਾਹਿਬ ਤੋਂ ਹੋਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿਚ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ ਦੌਰਾਨ ਸੰਗਤਾਂ ਵਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਗੁਰੂ ਸਾਹਿਬ ਪ੍ਰਤੀ ਆਪਣੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਨਗਰ ਕੀਰਤਨ ਵਿਚ ਸ਼ਾਮਲ ਰਾਗੀ ਅਤੇ ਢਾਡੀ ਜਥਿਆਂ ਨੇ ਗੁਰਬਾਣੀ ਕੀਰਤਨ ਅਤੇ ਗੁਰੂ ਇਤਿਹਾਸ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਹ ਅਲੋਕਿਕ ਵਿਸ਼ਾਲ ਨਗਰ ਕੀਰਤਨ ਸ਼ਾਮ ਨੂੰ ਮੁੜ ਆਪਣੇ ਆਰੰਭਕ ਸਥਾਨ ਗੁਰਦੁਆਰਾ ਕਿਲਾ ਸਾਹਿਬ ਵਿਖੇ ਆ ਕੇ ਸਮਾਪਤ ਹੋਇਆ। ਇਸ ਮੌਕੇ ਰਣਜੀਤ ਸਿੰਘ ਵੜੈਚ, ਗੁਰਵਿੰਦਰ ਸਿੰਘ ਵੜੈਚ ਪ੍ਰਚਾਰਕ, ਜਥੇਦਾਰ ਦਿਲਬਾਗ ਸਿੰਘ ਕਵੀਸ਼ਰ ਪੱਬਾਂਰਾਲੀ, ਪੰਥਜੀਤ ਸਿੰਘ ਪ੍ਰਚਾਰਕ, ਕੁਲਵਿੰਦਰ ਸਿੰਘ, ਬਲਜੀਤ ਸਿੰਘ ਕੈਸ਼ੀਅਰ, ਬੇਅੰਤ ਸਿੰਘ ਸਾਬਕਾ ਸਰਪੰਚ, ਪਰਮਜੀਤ ਸਿੰਘ ਆੜ੍ਹਤੀ, ਜਥੇਦਾਰ ਗੁਰਨਾਮ ਸਿੰਘ ਵੜੈਚ, ਸੂਬਾ ਸਿੰਘ, ਪਰਮਜੀਤ ਸਿੰਘ ਵੜੈਚ, ਦੇਸ ਰਾਜ ਸਿੰਘ, ਰਣਦੀਪ ਸਿੰਘ ਚੇਅਰਮੈਨ, ਮਨਜੀਤ ਸਿੰਘ, ਡਾਕਟਰ ਰਤਨ ਸਿੰਘ, ਡਾਕਟਰ ਸਰਬਜੀਤ ਸਿੰਘ, ਸੂਬੇਦਾਰ ਗੁਰਮੇਜ ਸਿੰਘ, ਲਵਦੀਪ ਸਿੰਘ, ਦਰਸ਼ਨ ਸਿੰਘ, ਨਿਸ਼ਾਨ ਸਿੰਘ, ਬਲਵਿੰਦਰ ਸਿੰਘ ਸਰਪੰਚ, ਪ੍ਰਧਾਨ ਨੱਥਾ ਸਿੰਘ, ਲਖਵਿੰਦਰ ਸਿੰਘ, ਥਾਣੇਦਾਰ ਨਿਰਮਲ ਸਿੰਘ, ਟਹਿਲ ਸਿੰਘ, ਪ੍ਰਭਦੀਪ ਸਿੰਘ, ਸਰਬਜੀਤ ਸਿੰਘ, ਬਲਵਿੰਦਰ ਸਿੰਘ, ਹਰਜਿੰਦਰ ਸਿੰਘ, ਸੇਵਾ ਸਿੰਘ, ਮੈਂਬਰ ਪਾਲ ਸਿੰਘ, ਸੁੱਚਾ ਸਿੰਘ, ਸਤਨਾਮ ਸਿੰਘ, ਕਵਲਜੀਤ ਸਿੰਘ, ਪ੍ਰਤਾਪ ਸਿੰਘ, ਬਲਜੀਤ ਸਿੰਘ, ਹਰਜੀਤ ਸਿੰਘ, ਮਹਿੰਦਰ ਸਿੰਘ ਅਤੇ ਹਰਤੇਜ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਪਿੰਡ ਜੱਫਰਵਾਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਧਾਰੀਵਾਲ, (ਲਖਬੀਰ ਸਿੰਘ ਖੁੰਡਾ)- ਇੱਥੋਂ ਨਜ਼ਦੀਕ ਪਿੰਡ ਜਫਰਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਡੇ ਗੁਰਦੁਆਰਾ ਸਾਹਿਬ ਤੋਂ ਬੜੀ ਸ਼ਰਧਾ ਤੇ ਭਾਵਨਾ ਨਾਲ ਸਮੂਹ ਪਿੰਡ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਆਰੰਭ ਹੋਇਆ। ਨਗਰ ਕੀਰਤਨ ਦੌਰਾਨ ਰਾਗੀ, ਢਾਡੀ ਤੇ ਕਵੀਸਰ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ। ਇਹ ਨਗਰ ਕੀਰਤਨ ਸਮੂਹ ਪਿੰਡ ਦੇ ਵੱਖ-ਵੱਖ ਗੁਰਦੁਆਰਿਆਂ ਤੋਂ ਹੁੰਦਾ ਹੋਇਆ ਗੁਰਦੁਆਰਾ ਵਿਖੇ ਸਮਾਪਤ ਹੋਵੇਗਾ। ਇਸ ਮੌਕੇ ਪ੍ਰਧਾਨ ਰਛਪਾਲ ਸਿੰਘ, ਗ੍ਰੰਥੀ ਤਰਸੇਮ ਸਿੰਘ, ਗੁਰਨਾਮ ਸਿੰਘ ਬਲਾਕ ਪ੍ਰਧਾਨ, ਜਸਵੰਤ ਸਿੰਘ, ਰਾਜਿੰਦਰ ਸਿੰਘ, ਤਰਲੋਕ ਸਿੰਘ, ਬਲਦੇਵ ਸਿੰਘ, ਗੁਰਸ਼ਰਨ ਸਿੰਘ, ਲਖਬੀਰ ਸਿੰਘ, ਦਲਬੀਰ, ਗੁਰਮੀਤ ਸਿੰਘ, ਨਰੇਸ਼ ਕੁਮਾਰ ਤੋਂ ਇਲਾਵਾ ਹੋਰ ਵੀ ਸੰਗਤਾਂ ਹਾਜ਼ਰ ਸਨ। ਪ੍ਰਕਾਸ਼ ਪੁਰਬ ’ਤੇ ਵਿਸ਼ਾਲ ਨਗਰ ਕੀਰਤਨ ਸਜਾਇਆ ਧਿਆਨਪੁਰ, (ਕੁਲਦੀਪ ਸਿੰਘ ਸੋਨੂੰ)- ਪਿੰਡ ਧਾਰੋਵਾਲੀ ਵਿਖੇ ਸਥਿਤ ਬਾਬਾ ਦੀਪ ਸਿੰਘ ਜੀ ਗੁਰਦੁਆਰਾ ਸਾਹਿਬ ਧਾਰੋਵਾਲੀ ਦੇ ਮੁੱਖ ਸੇਵਾਦਾਰ ਬਾਬਾ ਕਰਮਜੀਤ ਧਾਰੋਵਾਲੀ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ ’ਤੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਜਾਣਕਾਰੀ ਦਿੰਦਿਆਂ ਬਾਬਾ ਕਰਮਜੀਤ ਮੁੱਖ- ਸੇਵਾਦਾਰ ਬਾਬਾ ਦੀਪ ਸਿੰਘ ਧਾਰੋਵਾਲੀ, ਡਾ. ਗੁਰਦੇਵ ਸਿੰਘ ਧਾਰੋਵਾਲੀ ਮੁੱਖ ਸ੍ਰੀ ਹੇਮਕੁਟ ਸਾਹਿਬ ਪੈਦਲ ਯਾਤਰਾ ਅਤੇ ਉੱਘੇ ਸਮਾਜ ਸੇਵਕ ਹਰਪਾਲ ਸਿੰਘ ਧਾਰੋਵਾਲੀ ਨੇ ਦੱਸਿਆ ਕਿ ਪੰਜਾਂ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ - ਛਾਇਆ ਹੇਠ ਇਸ ਨਗਰ ਕੀਰਤਨ ਸ਼ੁਰੂਆਤ ਹੋਈ। ਪ੍ਰਬੰਧਕਾਂ ਵਲੋਂ ਵੱਖ -ਵੱਖ ਸੇਵਾਵਾਂ ਨਿਭਾਉਣ ਵਾਲੇ ਸਮੁੱਚੇ ਸੇਵਾਦਾਰਾਂ ਦਾ ਸਿਰਪਾਉ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ । ਅਖੀਰ ਦੇ ਵਿੱਚ ਡਾ. ਗੁਰਦੇਵ ਸਿੰਘ ਰੰਧਾਵਾ ਧਾਰੋਵਾਲੀ ਨੇ ਸਮੁੱਚੀਆਂ ਸੰਗਤਾਂ ਦਾ ਇਸ ਨਗਰ ਕੀਰਤਨ ਦੇ ਵਿੱਚ ਸਹਿਯੋਗ ਕਰਨ ਲਈ ਦਿਲ ਦੀਆਂ ਗਹਿਰਾਈਆਂ ਤੋਂ ਜੀ ਆਇਆਂ ਕਿਹਾ। ਇਸ ਨਗਰ ਕੀਰਤਨ ’ਚ ਬਾਬਾ ਰਛਪਾਲ ਸਿੰਘ ਪਰਮੇਸ਼ਰ ਨਗਰ ਵਾਲਿਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਪੰਜਾਂ ਪਿਆਰਿਆਂ ਦਾ ਸਵਾਗਤ ਕੀਤਾ ।ਇਸ ਸਮੇਂ ਹੋਰਾਂ ਤੋਂ ਇਲਾਵਾ ਐਸ. ਐਚ. ਓ. ਕੋਟਲੀ ਸਤਪਾਲ, ਰਾਜਾ ਧਾਰੋਵਾਲੀ, ਡਾਕਟਰ ਰਿੰਕੂ ਧਾਰੋਵਾਲੀ, ਗੋਲਡੀ ਧਾਰੋਵਾਲੀ, ਹਰਜੀਤ ਸਿੰਘ, ਸਰਪੰਚ ਮਨਮੋਹਨ ਸਿੰਘ ਸ਼ਿਕਾਰ ਮਾਛੀਆਂ, ਚੇਅਰਮੈਨ ਹੈਰੀ ਰੰਧਾਵਾ ਧਾਰੋਵਾਲੀ, ਜੱਗਾ ਸਰਪੰਚ ਤਾਰੋਵਾਲੀ, ਬੱਗਾ ਰੰਧਾਵਾ ਧਾਰੋਵਾਲੀ, ਲੰਬਰਦਾਰ ਗੁਰਦੀਪ ਸਿੰਘ ਸ਼ਿਕਾਰ , ਮਨਬੀਰ ਸਿੰਘ, ਨੰਬਰਦਾਰ ਬਿਕਰਮਜੀਤ ਸਿੰਘ ਧਾਰੋਵਾਲੀ, ਬਾਬਾ ਹਰਪ੍ਰੀਤ ਸਿੰਘ ਗੋਰਵ ਡੇਰਾ ਪਠਾਣਾਂ, ਜਥੇ.ਰਜਵੰਤ ਸਿੰਘ, ਜਥੇ.ਸੁਲੱਖਣ ਸਿੰਘ, ਸਰਪੰਚ ਰਣਜੀਤ ਸਿੰਘ ਗਾਜੀ ਨੰਗਲ, ਸਰਪੰਚ ਰਣਜੀਤ ਸਿੰਘ ਹਵੇਲੀਆਂ , ਜਥੇਦਾਰ ਸੰਤੋਖ ਸਿੰਘ ਅਤੇ ਜਥੇਦਾਰ ਬਲਜੀਤ ਸਿੰਘ ਮੱਦੀ ਆਦਿ ਹਾਜ਼ਰ ਸਨ।